ਆਈ ਤਾਜ਼ਾ ਵੱਡੀ ਖਬਰ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਫ਼ੈਸਲੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਏ ਜਾ ਰਹੇ ਹਨ ਉਥੇ ਹੀ ਕਈ ਅਜਿਹੇ ਫੈਸਲੇ ਕੇਂਦਰ ਸਰਕਾਰ ਨੇ ਲਏ ਹਨ ਜੋ ਕਿ ਗ਼ੈਰ ਸਮਾਜਿਕ ਹਨ, ਜਿਨ੍ਹਾਂ ਤਾਂ ਲਗਾਤਾਰ ਦੇਸ਼ ਵਾਸੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕੁਝ ਕੀਤੇ ਜਾਣ ਵਾਲੇ ਫੈਸਲਿਆਂ ਦੇ ਨਾਲ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਕੇਂਦਰ ਸਰਕਾਰ ਦੇ ਇਨ੍ਹਾਂ ਗਲਤ ਫੈਸਲਿਆਂ ਨੂੰ ਦੇਖਦੇ ਹੋਏ ਲੋਕਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਫ਼ੈਸਲਿਆਂ ਨੂੰ ਰੱਦ ਕੀਤੇ ਜਾਣ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਇਸ ਸਮੇਂ ਦੇਸ਼ ਵਿੱਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਕੀਤੇ ਗਏ ਐਲਾਨ ਅੱਗਨੀਪੱਥ ਯੋਜਨਾ ਨੂੰ ਲੈ ਕੇ ਦੇਸ਼ ਦੇ ਹਰ ਇਕ ਨੌਜਵਾਨ ਵਿੱਚ ਰੋਸ ਵੇਖਿਆ ਜਾ ਰਿਹਾ ਹੈ। ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਪੰਜਾਬ ਯੂਨੀਵਰਸਿਟੀ ਬਾਰੇ ਇਹ ਅਪੀਲ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਜਿਥੇ ਚੰਡੀਗੜ੍ਹ ਦੇ ਵਿਚ ਕੇਂਦਰ ਸਰਕਾਰ ਦਾ ਸ਼ਾਸਨ ਲਾਗੂ ਕੀਤਾ ਗਿਆ ਹੈ ਉਥੇ ਹੀ ਹੁਣ ਪੰਜਾਬ ਦੇ ਸਾਰੇ ਅਧਿਕਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਚਿੱਠੀ ਲਿਖੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਇਨ੍ਹਾਂ ਕੋਸ਼ਿਸ਼ਾਂ ਨੂੰ ਤੁਰੰਤ ਰੋਕੇ ਜਾਣ ਸਬੰਧੀ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਦੀ ਸ਼ਾਨ ਹੈ ਉਥੇ ਹੀ ਸਭ ਦਾ ਮਾਣ-ਸਨਮਾਨ ਵੀ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ਉਪਰ ਫਿਰ ਤੋਂ ਵਿਚਾਰ ਵਟਾਂਦਰਾ ਕਰਨ ਵਾਸਤੇ ਆਖਿਆ ਗਿਆ ਹੈ। ਜਿੱਥੇ ਪੰਜਾਬੀ ਯੁਨੀਵਰਸਿਟੀ ਦੇ ਨਾਲ਼ ਜਿੱਥੇ ਪੰਜਾਬੀਆਂ ਦੀਆਂ ਬਹੁਤ ਸਾਰੀਆਂ ਆਪਸੀ ਭਾਈਚਾਰਕ ਯਾਦਾਂ ਜੁੜੀਆਂ ਹੋਈਆਂ ਹਨ। ਉੱਥੇ ਹੀ ਪੰਜਾਬ ਵਾਸੀਆਂ ਵੱਲੋਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿੱਖੀ ਚਿੱਠੀ , ਕੀਤੀ ਪੰਜਾਬ ਯੂਨੀਵਰਸਿਟੀ ਬਾਰੇ ਇਹ ਅਪੀਲ
Previous Postਪੰਜਾਬ ਚ ਇਥੇ 15 ਅਗਸਤ ਤਕ ਇਹ ਪਾਬੰਦੀਆਂ ਜਾਰੀ ਕਰਨ ਦਾ ਕੀਤਾ ਗਿਆ ਹੁਕਮ, ਤਾਜਾ ਵੱਡੀ ਖ਼ਬਰ
Next Postਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ, ਟਿਕਟਾਂ ਦੀਆਂ ਕੀਮਤਾਂ ਚ ਹੋਇਆ ਏਨਾ ਵਾਧਾ