ਮੋਦੀ ਦੀ ਸੁਰੱਖਿਆ ਮਾਮਲੇ ਤੋਂ ਬਾਅਦ ਹੁਣ ਪੰਜਾਬ ਚ ਲਿਆ ਗਿਆ ਇਹ ਵੱਡਾ ਫੈਸਲਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਅਤੇ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਸਨ। ਸ਼ਨੀਵਾਰ ਨੂੰ ਜਿਥੇ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਕੇ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸੂਬੇ ਅੰਦਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਚੋਣਾਂ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਿਸੇ ਵੀ ਗੈਰ ਸਮਾਜਿਕ ਅਨਸਰ ਵੱਲੋਂ ਨਾ ਕੀਤੀ ਜਾਵੇ। ਬੀਤੇ ਦਿਨੀਂ ਜਿਥੇ ਭਾਜਪਾ ਵੱਲੋਂ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ ਸੀ ਜਿੱਥੇ 5 ਜਨਵਰੀ ਨੂੰ ਇਹ ਰੈਲੀ ਫ਼ਿਰੋਜ਼ਪੁਰ ਵਿੱਚ ਕੀਤੀ ਜਾ ਰਹੀ ਸੀ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚਣ ਵਾਲੇ ਸਨ। ਜਿਥੇ ਕਿਸਾਨਾਂ ਵੱਲੋਂ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਗਿਆ ਉਥੇ ਹੀ ਭਾਰੀ ਬਰਸਾਤ ਹੋਣ ਦੇ ਕਾਰਨ ਨਰਿੰਦਰ ਮੋਦੀ ਵੱਲੋਂ ਸੜਕੀ ਰਸਤੇ ਤੇ ਰੈਲੀ ਵਾਲੀ ਜਗ੍ਹਾ ਤੇ ਆਉਣ ਦਾ ਪ੍ਰੋਗਰਾਮ ਬਣਾਇਆ ਗਿਆ।

ਇਸ ਤਰ੍ਹਾਂ ਅਸੀਂ ਸੁਰੱਖਿਆ ਵਿਚ ਵਰਤੀ ਗਈ ਕੁਤਾਹੀ ਨੂੰ ਦੇਖਦੇ ਹੋਏ ਜਿੱਥੇ ਉਨ੍ਹਾਂ ਨੂੰ ਫਿਰੋਜ਼ਪੁਰ ਵਿੱਚ ਬਾਈਪਾਸ ਤੇ 15 ਤੋਂ 20 ਮਿੰਟ ਦਾ ਸਮਾਂ ਰੁਕਣਾ ਪਿਆ, ਉੱਥੇ ਹੀ ਉਨ੍ਹਾਂ ਵੱਲੋਂ ਇਸ ਰੈਲੀ ਨੂੰ ਮੁਲਤਵੀ ਕਰਕੇ ਵਾਪਸ ਜਾਣ ਦਾ ਫੈਸਲਾ ਲਿਆ ਗਿਆ ਸੀ। ਹੁਣ ਮੋਦੀ ਦੀ ਸੁਰੱਖਿਆ ਦੇ ਮਾਮਲੇ ਤੋਂ ਬਾਅਦ ਪੰਜਾਬ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਨਰਿੰਦਰ ਮੋਦੀ ਦੀ ਸੁਰੱਖਿਆ ਦਾ ਮਾਮਲਾ ਵਿਵਾਦਾਂ ਦਾ ਕਾਰਨ ਬਣਿਆ ਹੋਇਆ ਹੈ ਉੱਥੇ ਹੀ ਹੁਣ ਭਾਜਪਾ ਦੇ ਮੰਤਰੀਆਂ ਦੀ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ।

ਏਸ ਲਈ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ z + ਸੁਰੱਖਿਆ ਮੁਹਈਆ ਕਰਵਾਈ ਗਈ ਹੈ। ਇਸ ਤਰ੍ਹਾਂ ਹੀ ਪੰਜਾਬ ਵਿੱਚ ਹੁਸ਼ਿਆਰਪੁਰ ਤੋਂ ਸਾਂਸਦ ਅਤੇ ਕੇਂਦਰ ਵਿਚ ਮੰਤਰੀ ਸੋਮ ਪ੍ਰਕਾਸ਼ ਦੀ ਸੁਰੱਖਿਆ ਨੂੰ ਵੀ ਵਧਾ ਦਿੱਤਾ ਗਿਆ ਹੈ। ਕਿਉਂਕਿ ਭਾਜਪਾ ਦੇ ਨੇਤਾਵਾਂ ਪ੍ਰਤੀ ਕਿਸਾਨਾਂ ਵਿਚ ਅਜੇ ਵੀ ਰੋਸ ਹੈ ਜਿਸ ਨੂੰ ਦੇਖਦੇ ਹੋਏ ਕਈ ਨੇਤਾਵਾਂ ਨੂੰ y ਅਤੇ z ਸੁਰੱਖਿਆ ਕਰਵਾਈ ਗਈ ਹੈ।

ਪੰਜਾਬ ਵਿੱਚ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਨੂੰ ਦੇਖਦੇ ਹੋਏ ਹੀ ਇਹ ਫੈਸਲਾ ਲਿਆ ਗਿਆ ਹੈ ਜਿੱਥੇ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਅਹਿਮ ਰੱਖਿਆ ਜਾ ਰਿਹਾ ਹੈ। ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੌਰਾਨ ਭਾਜਪਾ ਦੇ ਕੇਂਦਰੀ ਨੇਤਾਵਾਂ ਨੂੰ ਕਿਸੇ ਵੀ ਤਰਾਂ ਦਾ ਖਤਰਾ ਹੋ ਸਕਦਾ ਹੈ। ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਵਿਚ ਭਾਜਪਾ ਮੰਤਰੀਆਂ ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ।