ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ। ਉੱਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਵੀ ਲੋਕਾਂ ਦੇ ਲਈ ਲਾਗੂ ਕੀਤੀਆਂ ਜਾਂਦੀਆਂ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਨੂੰਨਾਂ ਨੂੰ ਕਿਸਾਨਾਂ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ ਸੀ ਅਤੇ ਲੰਮਾ ਸਮਾਂ ਸੰਘਰਸ਼ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਜਾਂਦਾ ਰਿਹਾ। ਇਸ ਤੋਂ ਇਲਾਵਾ ਛੋਟੇ ਦਰਜੇ ਦੇ ਕਿਸਾਨਾਂ ਲਈ ਵੀ ਕਈ ਤਰਾਂ ਦੀਆਂ ਬਚਤ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਬਹੁਤ ਸਾਰੇ ਪਰਿਵਾਰਾਂ ਨੂੰ ਗੈਸ ਸਿਲੰਡਰ ਦੀਆਂ ਸਹੂਲਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਮੌਕੇ ਦੇ ਹਲਾਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਨੇ ਇੰਡੀਆ ਵਿੱਚ ਅਚਾਨਕ ਹੁਣ ਇਹ ਐਲਾਨ ਕਰ ਦਿੱਤਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਉਨ੍ਹਾਂ ਵਿਚੋਂ ਹੀ ਇਕ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਵੀ ਲਾਗੂ ਕੀਤੀ ਗਈ ਸੀ। ਇਸ ਯੋਜਨਾ ਦੇ ਨਾਲ ਕਰੋਨਾ ਦੇ ਦੌਰਾਨ ਜਿਥੇ ਬਹੁਤ ਸਾਰੇ ਗਰੀਬ ਪਰਿਵਾਰਾ ਦੀ ਮਦਦ ਕੀਤੀ ਗਈ। ਜਿੱਥੇ ਬੇਰੁਜ਼ਗਾਰ ਅਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਲੋਕਾਂ ਨੂੰ ਮੁਫ਼ਤ ਵਿੱਚ ਰਾਸ਼ਨ ਮੁਹਈਆ ਕਰਵਾਇਆ ਗਿਆ ਸੀ।
ਇਸ ਯੋਜਨਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਰਚ 2022 ਤੱਕ ਲਾਗੂ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਇਸ ਯੋਜਨਾ ਦੇ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 2022 ਦੇ ਮਾਰਚ ਤੱਕ ਮੁਫ਼ਤ ਵਿੱਚ ਰਾਸ਼ਨ ਪ੍ਰਾਪਤ ਹੋਵੇਗਾ। ਇਸ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ 24 ਨਵੰਬਰ ਨੂੰ ਲਿਆ ਗਿਆ ਸੀ।
ਜਿਸ ਤੋਂ ਬਾਅਦ ਹੀ ਇਸ ਯੋਜਨਾ ਨੂੰ ਅਗਲੇ ਸਾਲ ਮਾਰਚ ਤੱਕ ਵਧਾਉਣ ਦੀ ਮਨਜ਼ੂਰੀ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਹੈ ਕਿ ਕਰੋਨਾ ਦੇ ਦੌਰ ਵਿੱਚ ਕੋਈ ਵੀ ਗਰੀਬ ਵਿਅਕਤੀ ਭੁੱਖਾ ਨਾ ਸੌਂਵੇਂ। ਇਸ ਲਈ ਸਭ ਲੋਕਾਂ ਨੂੰ ਇਸ ਯੋਜਨਾ ਦੇ ਤਹਿਤ ਰਾਸ਼ਨ ਮੁਹਈਆ ਕਰਵਾਇਆ ਗਿਆ ਹੈ। ਜਿਸ ਵਾਸਤੇ ਦਿਲੋਂ ਕੋਸ਼ਿਸ਼ ਕੀਤੀ ਗਈ ਹੈ। ਇਸ ਸਭ ਬਾਰੇ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੀ ਗਈ।
Previous Postਓਮੀਕਰੋਨ ਦੇ ਖਤਰੇ ਦਾ ਕਰਕੇ ਏਥੇ ਲੱਗ ਗਈ ਇਹ ਵੱਡੀ ਪਾਬੰਦੀ – ਤਾਜਾ ਵੱਡੀ ਖਬਰ
Next Postਅਚਾਨਕ ਸੁਖਬੀਰ ਬਾਦਲ ਨੇ ਹੁਣ ਕਰਤਾ ਇਹ ਵੱਡਾ ਐਲਾਨ – ਸਾਰੇ ਪੰਜਾਬ ਚ ਹੋ ਗਈ ਚਰਚਾ