ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਥੇ ਸਕੂਲਾਂ ਲਈ ਆਈ ਵੱਡੀ ਖਬਰ, ਜਾਰੀ ਹੋਏ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਫਿਰ ਤੋਂ ਸਾਹਮਣੇ ਆ ਰਹੇ ਹਨ ਉਥੇ ਹੀ ਉਨ੍ਹਾਂ ਦੇਸ਼ਾਂ ਦੇ ਵਿਚ ਫਿਰ ਸਖ਼ਤ ਪਾਬੰਦੀਆਂ ਲਾਗੂ ਕੀਤੇ ਜਾਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਇਨ੍ਹਾਂ ਵਧ ਰਹੇ ਕਰੋਨਾ ਕੇਸਾਂ ਦਾ ਅਸਰ ਹਵਾਈ ਉਡਾਨਾਂ ਉਪਰ ਵੀ ਪੈ ਰਿਹਾ ਹੈ। ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਟੀਕਾਕਰਨ ਸਮਰੱਥਾ ਨੂੰ ਵੀ ਵਧਾਇਆ ਜਾ ਰਿਹਾ ਹੈ। ਭਾਰਤ ਦੇ ਕਈ ਸੂਬਿਆਂ ਵਿੱਚ ਕਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਵੀ ਸਖਤ ਕਦਮ ਚੁੱਕੇ ਜਾ ਰਹੇ ਹਨ।

ਕੇਦਰ ਸਰਕਾਰ ਵੱਲੋਂ ਸਾਰੇ ਰਾਜਾਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਚੌਕਸੀ ਨੂੰ ਵਧਾ ਦਿੱਤਾ ਗਿਆ। ਹੁਣ ਮੌਜੂਦਾ ਹਾਲਤ ਨੂੰ ਦੇਖਦੇ ਹੋਏ ਏਥੇ ਸਕੂਲਾਂ ਲਈ ਵੱਡੀ ਖਬਰ ਸਾਹਮਣੇ ਹੈ ਜਿਥੇ ਇਹ ਹੁਕਮ ਜਾਰੀ ਹੋ ਗਏ ਹਨ। ਰਾਜਧਾਨੀ ਦਿੱਲੀ ਵਿੱਚ ਜਿਥੇ ਕਰੋਨਾ ਦੇ ਮਾਮਲੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਕਈ ਸਕੂਲਾਂ ਵਿਚ ਬੱਚੇ ਕਰੋਨਾ ਤੋਂ ਪੀੜਤ ਪਾਏ ਗਏ ਸਨ ਜਿਸ ਕਾਰਨ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ।

ਹੁਣ ਕੇਂਦਰ ਸਰਕਾਰ ਵਲੋ ਰਾਜਧਾਨੀ ਦਿੱਲੀ ਵਿਚ ਕੁਝ ਸਖਤ ਦਿਸ਼ਾ-ਨਿਰਦੇਸ਼ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਜਾਰੀ ਕਰ ਦਿੱਤੇ ਗਏ ਹਨ। ਜਿੱਥੇ ਹੁਣ ਵਿਦਿਅਕ ਅਦਾਰਿਆਂ ਦੇ ਵਿੱਚ ਆਉਣ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਕੂਲ ਕੰਪਲੈਕਸ ਵਿੱਚ ਪ੍ਰਵੇਸ਼ ਕਰਨ ਲਈ ਥਰਮਲ ਸਕੈਨਿੰਗ ਵਿਚੋਂ ਗੁਜ਼ਰਨਾ ਹੋਵੇਗਾ, ਜਿਸ ਤੋਂ ਬਿਨਾਂ ਕਿਸੇ ਨੂੰ ਵੀ ਪ੍ਰਵੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਥੇ ਹੀ ਸਕੂਲ ਵਿਚ ਆਉਣ ਵਾਲੇ ਬੱਚਿਆਂ ਉੱਪਰ ਵੀ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ ਜਿੱਥੇ ਵਿਦਿਆਰਥੀ ਆਪਣਾ ਸਟੇਸ਼ਨਰੀ ਦਾ ਸਮਾਨ ਅਤੇ ਆਪਣਾ ਭੋਜਨ ਕਿਸੇ ਨਾਲ ਵੀ ਸਾਂਝਾ ਨਹੀਂ ਕਰਨਗੇ। ਬੱਚਿਆਂ ਦੇ ਮਾਪਿਆਂ ਨੂੰ ਵੀ ਸਰਕਾਰ ਵੱਲੋਂ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਅਗਰ ਉਹਨਾਂ ਦਾ ਬੱਚਾ ਕਰੋਨਾ ਦੀ ਚਪੇਟ ਵਿੱਚ ਆ ਜਾਂਦਾ ਹੈ ਤਾ ਉਸ ਨੂੰ ਵਿਦਿਅਕ ਅਦਾਰਿਆਂ ਵਿੱਚ ਨਾ ਭੇਜਿਆ ਜਾਵੇ।