ਮੱਥਾ ਟੇਕ ਕੇ ਆ ਰਹੇ ਨੌਜਵਾਨ ਹੋਏ ਹਾਦਸੇ ਦਾ ਸ਼ਿਕਾਰ, 1 ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਵਾਪਰ ਰਹੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਨੌਜਵਾਨਾਂ ਦੀ ਮੌਤ ਹੋਈ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਵਾਹਨ ਚਾਲਕਾਂ ਨੂੰ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ ਜੋ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕੁਝ ਵਾਹਨ ਚਾਲਕਾਂ ਵੱਲੋਂ ਅਜਿਹੀ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਜਿਨ੍ਹਾਂ ਦੀਆਂ ਅਜਿਹੀਆਂ ਹਰਕਤਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਉਨ੍ਹਾਂ ਦੀ ਅਣਗਹਿਲੀ ਦਾ ਸ਼ਿਕਾਰ ਹੋ ਜਾਂਦੇ ਹਨ। ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨ ਹਾਦਸੇ ਦਾ ਸ਼ਿਕਾਰ ਹੋਏ ਹਨ ਜਿੱਥੇ ਇੱਕ ਦੀ ਮੌਤ ਹੋਈ ਹੈ ਅਤੇ ਇਕ ਗੰਭੀਰ ਜ਼ਖਮੀ ਅਜੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਵਾਨੀਗੜ੍ਹ ਅਧੀਨ ਆਉਂਦੇ ਪਿੰਡ ਚੰਨੋ ਤੋਂ ਸਾਹਮਣੇ ਆਇਆ ਹੈ। ਜਿੱਥੇ ਬੁਢਲਾਡਾ ਮਾਨਸਾ ਦੇ ਰਹਿਣ ਵਾਲੇ ਦੋ ਨੌਜਵਾਨ 32 ਸਾਲਾ ਨੀਰਜ ਪੁੱਤਰ ਅਮਰ ਸਿੰਘ, ਅਤੇ 22 ਸਾਲਾ ਅਮਨ ਪੁੱਤਰ ਸੁਭਾਸ਼ ਚੰਦ , ਆਪਣੇ ਮੋਟਰ ਸਾਇਕਲ ਤੇ ਦੋਨੋ ਦੋਸਤ ਜਿੱਥੇ ਮਾਤਾ ਨੈਣਾ ਦੇਵੀ ਮੱਥਾ ਟੇਕਣ ਲਈ ਗਏ ਹੋਏ ਸਨ। ਨੌਜਵਾਨ ਮੱਥਾ ਟੇਕ ਕੇ ਵਾਪਸ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਤੇ ਆ ਰਹੇ ਸਨ ਤਾਂ ਤੇਜ਼ ਰਫ਼ਤਾਰ ਆਈ ਟਵੰਟੀ ਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਪਿੰਡ ਚੰਨੋ ਦੇ ਨਜ਼ਦੀਕ ਭਿਆਨਕ ਟੱਕਰ ਮਾਰ ਦਿੱਤੀ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੇ ਵਿਚ ਇਕ ਨੌਜਵਾਨ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ। ਦੱਸਿਆ ਗਿਆ ਹੈ ਕਿ ਜ਼ਖ਼ਮੀ ਹੋਏ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਉਥੇ ਹੀ ਉਹ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਜਿਥੇ ਦੋਨੋਂ ਹੀ ਨੌਜਵਾਨ ਇਸ ਹਾਦਸੇ ਦੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋ ਕੇ ਸੜਕ ਤੇ ਡਿੱਗ ਗਏ ਸਨ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਸੀ। ਰਾਹਗੀਰ ਲੋਕਾਂ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਮਦਦ ਕੀਤੀ ਗਈ ਹੈ ਅਤੇ ਹਸਪਤਾਲ ਪਹੁੰਚਾਇਆ ਗਿਆ। ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।