ਮੱਥਾ ਟੇਕ ਕੇ ਆ ਰਹੇ ਸ਼ਰਧਾਲੂਆ ਦੀ ਬੱਸ ਹੋਈ ਅੱਗ ਦੇ ਹਵਾਲੇ, 2 ਦੀ ਮੌਕੇ ਤੇ ਮੌਤ 22 ਝੁਲਸੇ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਇਸ ਗਰਮੀ ਦੇ ਮੌਸਮ ਵਿਚ ਵੱਖ-ਵੱਖ ਜਗ੍ਹਾ ਦੀ ਸੈਰ ਕੀਤੀ ਜਾਂਦੀ ਹੈ। ਉੱਥੇ ਹੀ ਦੇਸ਼ ਅੰਦਰ ਵੱਖ-ਵੱਖ ਧਰਮਾਂ ਨੂੰ ਮੰਨਣ ਵਾਲੇ ਲੋਕ ਰਹਿੰਦੇ ਹਨ ਅਤੇ ਜੋ ਆਪਣੀ ਧਾਰਮਿਕ ਆਸਥਾ ਦੇ ਅਨੁਸਾਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੀ ਜਾਂਦੇ ਹਨ। ਜਿੱਥੇ ਸੰਗਤਾਂ ਇਹਨਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਹੁੰਮ ਹੁਮਾ ਕੇ ਪਹੁੰਚਦੀਆਂ ਹਨ ਅਤੇ ਉਨ੍ਹਾਂ ਵਿੱਚ ਇੱਕ ਜ਼ੋਸ਼ ਹੁੰਦਾ ਹੈ, ਉਥੇ ਹੀ ਦੇਸ਼ ਅੰਦਰ ਵਾਪਰ ਰਹੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਜਿੱਥੇ ਬਹੁਤ ਸਾਰੇ ਲੋਕ ਆਉਂਦੇ ਹਨ ਪਰ ਉਥੇ ਵੀ ਕਈ ਸੜਕ ਹਾਦਸਿਆਂ ਦੇ ਸ਼ਿਕਾਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂ ਵੀ ਆ ਜਾਂਦੇ ਹਨ।

ਇਸ ਸਮੇਂ ਦੇਸ਼ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਕਾਰਨ ਵੀ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ। ਹੁਣ ਮੱਥਾ ਟੇਕ ਕੇ ਆ ਰਹੀ ਸ਼ਰਧਾਲੂਆਂ ਦੀ ਬੱਸ ਅੱਗ ਲੱਗਣ ਕਾਰਨ ਹਾਦਸਾਗ੍ਰਸਤ ਹੋਈ ਹੈ ਜਿੱਥੇ ਦੋ ਦੀ ਮੌਕੇ ਤੇ ਮੌਤ ਹੋਈ ਅਤੇ 22 ਲੋਕ ਝੁਲਸ ਗਏ ਹਨ,ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜੰਮੂ ਤੋਂ ਸਾਹਮਣੇ ਆਇਆ ਹੈ ਜਿਥੇ ਸ਼ੁੱਕਰਵਾਰ ਨੂੰ ਇੱਕ ਸ਼ਰਧਾਲੂਆਂ ਨਾਲ ਭਰੀ ਹੋਈ ਅੱਗ ਦੀ ਚਪੇਟ ਵਿਚ ਆ ਗਈ। ਜਦੋਂ ਇੱਕ ਬੱਸ ਸ਼ਰਧਾਲੂਆਂ ਨੂੰ ਲੈ ਕੇ ਕਟੜਾ ਤੋਂ ਜੰਮੂ ਨੂੰ ਆ ਰਹੀ ਸੀ।

8ਜਿਸ ਸਮੇਂ ਇਹ ਬੱਸ ਘਟਨਾ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ਤੇ ਨੋਮਾਈ ਦੇ ਕੋਲ਼ ਪਹੁੰਚੀ ਤਾਂ ਬੱਸ ਦੇ ਇੰਜਣ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਮਾਤਾ ਵੈਸ਼ਨੂ ਦੇਵੀ ਦੇ ਸ਼ਰਧਾਲੂਆਂ ਦੀ ਇਹ ਬੱਸ ਅੱਗ ਦੀ ਚਪੇਟ ਵਿਚ ਆ ਗਈ ਅਤੇ ਯਾਤਰੀਆਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ।

ਇਸ ਹਾਦਸੇ ਵਿਚ ਜਿਥੇ ਦੋ ਯਾਤਰੀਆਂ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਉਥੇ ਹੀ 22 ਸ਼ਰਧਾਲੂਆਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਹਾਲਤ ਵਿੱਚ ਕਟੜਾ ਦੇ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਤਿੰਨ ਲੋਕਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹੋਰ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਵਾਪਰੇ ਇਸ ਹਾਦਸੇ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਘਟਨਾ ਦੇ ਕਾਰਨਾਂ ਦੀ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ।