ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਵਲੋਂ ਆ ਗਈ ਵੱਡੀ ਖਬਰ, ਪਰਮਾਣੂ ਹਮਲੇ ਨੂੰ ਲੈਕੇ- ਪੂਰੀ ਦੁਨੀਆ ਲਈ

ਆਈ ਤਾਜ਼ਾ ਵੱਡੀ ਖਬਰ 

ਫਰਵਰੀ ਤੋਂ ਜਿਥੇ ਲਗਾਤਾਰ ਰੂਸ ਵੱਲੋਂ ਯੂਕਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਇਸ ਯੁੱਧ ਦੇ ਕਾਰਨ ਯੂਕਰੇਨ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ ਉਥੇ ਹੀ ਲਗਾਤਾਰ ਰੂਸ ਵੱਲੋਂ ਹਵਾਈ ਹਮਲੇ ਕੀਤੇ ਜਾ ਰਹੇ ਹਨ ਅਤੇ ਯੂਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਵਿਚ ਭਾਰੀ ਤਬਾਹੀ ਮਚਾਈ ਹੈ। ਰੂਸ ਵੱਲੋਂ ਯੂਕਰੇਨ ਉਪਰ ਕੀਤੇ ਜਾ ਰਹੇ ਇਨ੍ਹਾਂ ਹਮਲਿਆਂ ਦੀ ਨਿੰਦਾ ਜਿੱਥੇ ਵਿਸ਼ਵ ਦੇ ਸਾਰੇ ਦੇਸ਼ਾਂ ਵੱਲੋਂ ਕੀਤੀ ਜਾ ਰਹੀ ਹੈ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਰੂਸ ਉਪਰ ਇਸ ਯੁੱਧ ਨੂੰ ਰੋਕੇ ਜਾਣ ਵਾਸਤੇ ਦਬਾਅ ਵੀ ਪਾਇਆ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਉੱਪਰ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ ਜਿਸ ਨਾਲ ਰੂਸ ਆਰਥਿਕ ਤੌਰ ਤੇ ਕਮਜ਼ੋਰ ਹੋ ਰਿਹਾ ਹੈ।

ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਮਾਣੂ ਹਮਲੇ ਨੂੰ ਲੈ ਕੇ ਪੂਰੀ ਦੁਨੀਆ ਚਿੰਤਾ ਵਿਚ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰੂਸ ਵੱਲੋਂ ਯੂਕਰੇਨ ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਅਤੇ ਇਸ ਯੁਧ ਨੂੰ 52 ਦਿਨ ਹੋ ਚੁੱਕੇ ਹਨ। ਉੱਥੇ ਹੀ ਰੂਸ ਵੱਲੋਂ ਲਗਾਤਾਰ ਯੂਕ੍ਰੇਨ ਉਪਰ ਹਮਲੇ ਕੀਤੇ ਜਾ ਰਹੇ ਹਨ। ਯੁਕਰੇਨ ਦੇ ਰਾਸ਼ਟਰਪਤੀ ਵੱਲੋਂ ਹੁਣ ਸਾਰੀ ਦੁਨੀਆਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਰੂਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਉਸ ਵੱਲੋਂ ਇਸ ਯੁੱਧ ਵਿੱਚ ਪਰਮਾਣੂ ਹਥਿਆਰ ਵਰਤੇ ਜਾ ਸਕਦੇ ਹਨ ਜਿਸ ਨਾਲ ਯੂਕ੍ਰੇਨ ਹੀ ਨਹੀਂ ਸਾਰੇ ਦੇਸ਼ ਪ੍ਰਭਾਵਤ ਹੋਣਗੇ।

ਜਿਸ ਨੂੰ ਲੈ ਕੇ ਪੂਰੀ ਦੁਨੀਆ ਨੂੰ ਚਿੰਤਾ ਕਰਨੀ ਚਾਹੀਦੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਕਈ ਦੇਸ਼ਾਂ ਉਪਰ ਵੀ ਦੋਸ਼ ਲਗਾਇਆ ਗਿਆ ਹੈ। ਜੋ ਇਨ੍ਹਾਂ ਸਭ ਕੁਝ ਹੋ ਜਾਣ ਦੇ ਬਾਵਜੂਦ ਵੀ ਰੂਸ ਤੋਂ ਲਗਾਤਾਰ ਤੇਲ ਦੀ ਖਰੀਦ ਕਰ ਰਹੇ ਹਨ।

ਯੂਕ੍ਰੇਨ ਵਿਚ ਬਹੁਤ ਸਾਰੇ ਲੋਕਾਂ ਦੀ ਮੌਤ ਰੂਸ ਦੀ ਵਜ੍ਹਾ ਕਾਰਨ ਹੋ ਗਈ ਹੈ ਉਥੇ ਹੀ ਰਾਸ਼ਟਰਪਤੀ ਵੱਲੋਂ ਆਖਿਆ ਗਿਆ ਹੈ ਕਿ ਇਹ ਸਾਰੀ ਜਾਣਕਾਰੀ ਅਸਲ ਨਹੀਂ ਹੋ ਸਕਦੀ, ਪਰ ਸੱਚ ਹੋ ਸਕਦਾ ਹੈ। ਇਸ ਲਈ ਸਾਰੇ ਦੇਸ਼ਾਂ ਨੂੰ ਚਿੰਤਾ ਕਰਨੀ ਚਾਹੀਦੀ ਹੈ।