ਯੂਕਰੇਨ ਰੂਸ ਜੰਗ : ਆਖਰ ਏਨੀਆਂ ਮੌਤਾਂ ਹੋਣ ਤੋਂ ਬਾਅਦ ਹੁਣ ਆ ਗਈ ਇਹ ਵੱਡੀ ਚੰਗੀ ਖਬਰ

ਆਈ ਤਾਜਾ ਵੱਡੀ ਖਬਰ 

ਰੂਸ ਵਲੋ ਜਿਥੇ ਬੀਤੇ ਦਿਨੀਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਸੀ ਅਤੇ ਇਸ ਹਮਲੇ ਦੇ ਵਿੱਚ ਜਿੱਥੇ ਯੂਕਰੇਨ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਬਹੁਤ ਸਾਰੇ ਭਾਰਤੀਆਂ ਨੂੰ ਵੀ ਵਾਪਸ ਲਿਆਂਦਾ ਜਾ ਚੁੱਕਾ ਹੈ। ਰੂਸ ਵੱਲੋਂ ਯੂਕਰੇਨ ਦੇ ਖਿਲਾਫ ਚੁੱਕੇ ਗਏ ਇਸ ਕਦਮ ਦੀ ਜਿੱਥੇ ਅਮਰੀਕਾ, ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। ਉੱਥੇ ਹੀ ਰੂਸ ਨੂੰ ਇਸ ਯੁਧ ਨੂੰ ਰੋਕਣ ਵਾਸਤੇ ਵੀ ਆਖਿਆ ਜਾ ਰਿਹਾ। ਰੂਸ ਵੱਲੋਂ ਜਿਥੇ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਤੇ ਯੂਕਰੇਨ ਦੇ ਕਈ ਹਿੱਸਿਆਂ ਤੇ ਕਬਜ਼ਾ ਵੀ ਕੀਤਾ ਜਾ ਰਿਹਾ ਹੈ।

ਕਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਹਿਣ ਤੇ ਰੂਸ ਵੱਲੋਂ ਛੇ ਘੰਟਿਆਂ ਲਈ ਹਮਲਿਆਂ ਨੂੰ ਰੋਕਿਆ ਗਿਆ ਸੀ ਤਾਂ ਜੋ ਇਸ ਸਮੇਂ ਦੇ ਵਿਚ ਭਾਰਤੀ ਵਿਦਿਆਰਥੀਆਂ ਯੂਕਰੇਨ ਦੀ ਸਰਹੱਦ ਤੋਂ ਬਾਹਰ ਜਾ ਸਕਣ। ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਯੂਕਰੇਨ ਵੱਲੋਂ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਹੁਣ ਯੂਕਰੇਨ ਰੂਸ ਜੰਗ ਦੇ ਦੌਰਾਨ ਏਨੀਆਂ ਮੌਤਾਂ ਹੋਣ ਤੋਂ ਬਾਅਦ ਇਹ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਯੂਕਰੇਨ ਵੱਲੋਂ ਵੀ ਰੂਸੀ ਹਮਲੇ ਦਾ ਜਵਾਬ ਦਿੱਤਾ ਜਾ ਰਿਹਾ ਹੈ। ਯੁਕਰੇਨ ਵੱਲੋਂ ਆਪਣੇ ਦੇਸ਼ ਅੰਦਰ ਫ਼ੌਜਾਂ ਦੀ ਸਹਾਇਤਾ ਕਰਨ ਵਾਸਤੇ ਵੀ ਲੋਕਾਂ ਨੂੰ ਆਉਣ ਦਾ ਸੱਦਾ ਦਿੱਤਾ ਗਿਆ ਸੀ ਅਤੇ ਵੀਜ਼ਾ ਪ੍ਰਣਾਲੀ ਨੂੰ ਖਤਮ ਕੀਤਾ ਗਿਆ ਸੀ।

ਉਥੇ ਹੀ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਹੁਣ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਰਾਹੀਂ ਹੀ ਇਸ ਮਸਲੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਵਿਅੰਗਮਈ ਤਰੀਕੇ ਨਾਲ ਕੁਝ ਤਸਵੀਰਾਂ ਵੱਲ ਵੀ ਇਸ਼ਾਰਾ ਕੀਤਾ ਗਿਆ ਹੈ।

ਕਿਉਕਿ ਫਰਾਂਸ ਦੇ ਰਾਸ਼ਟਰਪਤੀ ਨਾਲ ਵੀ ਪੁਤਿਨ ਵੱਲੋਂ ਮੁਲਾਕਾਤ ਕੀਤੀ ਗਈ ਸੀ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਹੁਣ ਉਹਨਾਂ ਵੱਲੋ ਮੁਲਾਕਾਤ ਕਰਨ ਦੀ ਬੇਨਤੀ ਕੀਤੀ ਗਈ ਹੈ ਅਤੇ ਇਸ ਪ੍ਰਸਤਾਵ ਦੇ ਰਾਹੀਂ ਆਖਿਆ ਗਿਆ ਹੈ ਜੰਗ ਤੋਂ ਬਿਹਤਰ ਗਲਬਾਤ ਹੈ ਜਿਸ ਰਾਹੀਂ ਇਸ ਮਸਲੇ ਨੂੰ ਹੱਲ ਕੀਤਾ ਜਾ ਰਿਹਾ ਹੈ। ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਇਹ ਗੱਲ ਵੀਰਵਾਰ ਨੂੰ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਆਖੀ ਗਈ ਹੈ।