ਰਾਜਾ ਵੜਿੰਗ ਵਲੋਂ ਆਇਆ ਇਹ ਵੱਡਾ ਬਿਆਨ – ਸਾਈਡ ਤੋਂ ਛੱਡੀ ਇਹ ਛੁਰਲੀ, ਹੋ ਰਹੇ ਚਰਚੇ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਮੁਕਾਬਲੇ ਜਿੱਥੇ ਬਾਕੀ ਵਿਰੋਧੀ ਪਾਰਟੀਆਂ ਦੇ ਦਿੱਗਜ ਨੇਤਾਵਾਂ ਨੂੰ ਇਸ ਵਾਰ ਹੋਈਆਂ ਚੋਣਾਂ ਦੇ ਵਿਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਸੀਟਾਂ ਜਿੱਤ ਹਾਸਲ ਕਰਕੇ ਰਾਜਨੀਤੀ ਵਿਚ ਇਕ ਇਤਿਹਾਸ ਸਿਰਜ ਦਿੱਤਾ ਗਿਆ ਹੈ। ਜਿਸ ਦਾ ਮੁਕਾਬਲਾ ਸ਼ਾਇਦ ਹੀ ਕੋਈ ਕਰ ਸਕੇ। ਆਮ ਆਦਮੀ ਪਾਰਟੀ ਦੀ ਜਿੱਤ ਦੇ ਜਸ਼ਨ ਜਿੱਥੇ ਦੇਸ਼-ਵਿਦੇਸ਼ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਮਨਾਏ ਜਾ ਰਹੇ ਹਨ। ਉਥੇ ਹੀ ਹੁਣ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਵੱਲੋਂ ਆਮ ਆਦਮੀ ਪਾਰਟੀ ਉਪਰ ਸ਼ਬਦੀ ਹਮਲੇ ਕਰਨੇ ਵੀ ਸ਼ੁਰੂ ਕਰ ਦਿੱਤੇ ਗਏ ਹਨ।

ਹੁਣ ਰਾਜਾ ਵੜਿੰਗ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਉਨ੍ਹਾਂ ਵੱਲੋਂ ਸਾਈਡ ਤੋਂ ਸ਼ੁਰਲੀ ਛੱਡੀ ਗਈ ਹੈ ਜਿਸ ਦੇ ਚਰਚੇ ਹੋ ਰਹੇ ਹਨ। ਕਾਂਗਰਸੀ ਆਗੂ ਰਾਜਾ ਵੜਿੰਗ ਵੱਲੋਂ ਜਿਥੇ ਆਮ ਆਦਮੀ ਪਾਰਟੀ ਦੀ ਚੁਣੀ ਗਈ ਅੱਜ ਕੈਬਨਿਟ ਮੰਤਰੀ ਮੰਡਲ ਨੂੰ ਲੈ ਕੇ ਸ਼ਬਦੀ ਹਮਲਾ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਟਵੀਟ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਖਿਆ ਹੈ ਕਿ ਕੁਝ ਵਿਧਾਇਕ ਆਮ ਆਦਮੀ ਪਾਰਟੀ ਦੀ ਕੈਬਨਿਟ ਵਿੱਚ ਸ਼ਾਮਲ ਹੋਣੇ ਚਾਹੀਦੇ ਸਨ ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਕੁਲਤਾਰ ਸਿੰਘ ਸੰਧਵਾ, ਅਮਨ ਅਰੋੜਾ ਬੀਬੀ ਬਲਜਿੰਦਰ ਕੌਰ ਅਤੇ ਸਰਬਜੀਤ ਕੌਰ ਮਾਣੂਕੇ ਦੇ ਨਾਮ ਲਏ ਹਨ।

ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦਾ ਬੁਰੇ ਤੇ ਚੰਗੇ ਸਮੇਂ ਵਿੱਚ ਸਾਥ ਦੇਣ ਵਾਲੇ ਇਨ੍ਹਾਂ ਵਿਧਾਇਕਾਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਵੱਲੋਂ ਜਿੱਥੇ ਆਮ ਆਦਮੀ ਪਾਰਟੀ ਦੇ ਚੁਣੇ ਗਏ ਕੈਬਨਿਟ ਮੰਤਰੀਆਂ ਉਪਰ ਸਵਾਲ ਚੁੱਕੇ ਜਾ ਰਹੇ ਹਨ, ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਮੇਰਾ ਆਮ ਆਦਮੀ ਪਾਰਟੀ ਨਾਲ ਕੋਈ ਅੰਦਰੂਨੀ ਮਾਮਲਾ ਨਹੀਂ ਹੈ।

ਉੱਥੇ ਹੀ ਇਸ ਦਾ ਜਵਾਬ ਦਿੰਦੇ ਹੋਏ ਜਗਰਾਓਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਸਭ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਕੀਤੇ ਜਾਣ ਨੂੰ ਲੈ ਕੇ ਕੋਈ ਵੀ ਨਾਰਾਜ਼ਗੀ ਨਹੀਂ ਹੈ। ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀਆਂ ਉਮੀਦਾਂ ਤੇ ਖ਼ਰਾ ਉਤਰੇਗੀ ਅਤੇ ਕੰਮ ਕਰੇਗੀ। ਅਤੇ ਉਨ੍ਹਾਂ ਵੱਲੋਂ ਵਿਧਾਇਕ ਬਣਾਏ ਜਾਣ ਦੀ ਖੁਸ਼ੀ ਹੀ ਆਪਣੇ ਆਪ ਵਿਚ ਇਕ ਮਾਣ ਵਾਲੀ ਗੱਲ ਹੈ।