ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਵਿਚ ਅਜੇ ਵੀ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਅਤੇ ਬੱਚਿਆਂ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਦਸਵੀਂ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵੀ ਟੀਕਾ ਕਰਨ ਤੋਂ ਬਾਅਦ ਹੁਣ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਜਿੱਥੇ ਸੂਬੇ ਅੰਦਰ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਫਰਵਰੀ ਤੋਂ ਸਕੂਲ ਖੁਲ੍ਹ ਰਹੇ ਹਨ। ਉਥੇ ਹੀ ਧਾਰਮਿਕ ਸੰਸਥਾਵਾਂ ਵੱਲੋਂ ਵੀ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੀਆਂ ਸੰਸਥਾਵਾਂ ਵਿੱਚ ਹੋਣ ਵਾਲੇ ਸਤਿਸੰਗ ਵੀ ਬੰਦ ਕੀਤੇ ਗਏ ਸਨ।
ਜਿੱਥੇ ਡੇਰਾ ਬਿਆਸ ਵੱਲੋਂ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦੀ ਮੱਦਦ ਅੱਗੇ ਆ ਕੇ ਕੀਤੀ ਗਈ ਹੈ। ਉਥੇ ਹੀ ਲੰਬੇ ਸਮੇਂ ਤੱਕ ਆਪਣੇ ਡੇਰਿਆਂ ਵਿੱਚ ਹੋਣ ਵਾਲੇ ਸਤਿਸੰਗ ਨੂੰ ਵੀ ਰੋਕਿਆ ਗਿਆ ਹੈ। ਹੁਣ ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਆਪਣੇ ਸ਼ਰਧਾਲੂਆਂ ਲਈ ਇਹ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਬਿਆਸ ਵੱਲੋਂ ਜਿੱਥੇ ਕਰੋਨਾ ਕਾਰਣ ਪਾਬੰਦੀਆਂ ਲਗਾਈਆਂ ਗਈਆਂ ਸਨ। ਉਥੇ ਹੁਣ 2 ਫਰਵਰੀ ਤੋਂ ਡੇਰਾ ਰਾਧਾ ਸੁਆਮੀ ਬਿਆਸ ਵੱਲੋਂ ਸਤਿਸੰਗ ਸ਼ੁਰੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਕਰੋਨਾ ਹਦਾਇਤਾਂ ਦੇ ਅਨੁਸਾਰ ਹੀ ਐਤਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਡੇਰੇ ਵਿੱਚ ਹੋਣ ਵਾਲੇ ਸਮਾਗਮ ਸ਼ੁਰੂ ਕੀਤੇ ਜਾ ਰਹੇ ਹਨ। ਪਹਿਲਾਂ ਜਨਵਰੀ ਮਹੀਨੇ ਦੇ ਵਿੱਚ ਜਿੱਥੇ ਕਰੋਨਾ ਹਦਾਇਤਾਂ ਦੇ ਕਾਰਨ ਸਤਿਸੰਗ ਬੰਦ ਕਰ ਦਿੱਤੇ ਗਏ ਸਨ। ਉਥੇ ਹੀ ਹੁਣ ਰਾਧਾ ਸੁਆਮੀ ਡੇਰਾ ਬਿਆਸ ਵਾਲਿਆਂ ਦੇ ਸਤਸੰਗ ਘਰਾਂ ਵਿੱਚ ਲਗਾਏ ਜਾਣ ਵਾਲੇ ਕੋਰੋਨਾ ਟੀਕਾਕਰਨ ਕੈਂਪ ਵੀ ਪਹਿਲਾਂ ਦੀ ਤਰਾਂ ਹੀ ਜਾਰੀ ਰਹਿਣਗੇ। ਸਤਿਸੰਗ ਤੋਂ ਬਾਅਦ ਕਰੋਨਾ ਟੀਕਾਕਰਨ ਕੈਂਪ ਲਗਾਇਆ ਜਾਵੇਗਾ। ਹੁਣ ਬੱਚਿਆਂ ਨੂੰ ਵੀ ਸਤਿਸੰਗ ਦੌਰਾਨ ਡੇਰੇ ਵਿਚ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਡੇਰੇ ਵਿਚ ਸਤਿਸੰਗ ਨੂੰ ਮੁੜ ਸ਼ੁਰੂ ਕੀਤੇ ਜਾਣ ਦਾ ਫੈਸਲਾ ਡੇਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਸਤਸੰਗ 2 ਫਰਵਰੀ ਤੋਂ ਡੇਰੇ ਵਿਚ ਸ਼ੁਰੂ ਕੀਤੇ ਜਾ ਰਹੇ ਹਨ।
Previous Postਸੁਖਬੀਰ ਬਾਦਲ ਨੇ ਅੱਜ ਫਿਰ ਪਟ ਲਿਆ ਕਾਂਗਰਸ ਦਾ ਇਹ ਵੱਡਾ ਲੀਡਰ , ਕੀਤਾ ਅਕਾਲੀ ਦਲ ਚ ਸ਼ਾਮਿਲ
Next Postਕੋਰੋਨਾ ਨੂੰ ਦੇਖਦੇ ਹੁਣ 11 ਫਰਵਰੀ ਤੱਕ ਲਗਾਈ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ