ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕੁਝ ਮਾਮਲੇ ਅਜਿਹੇ ਹੁੰਦੇ ਹਨ ਜੋ ਵਧੇਰੇ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਕੀਤਾ ਜਾ ਰਿਹਾ ਹੈ। ਇਸ ਤਰਾਂ ਹੀ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸ ਸਾਰੀਆਂ ਸੂਬਾ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਚਰਚਾਵਾਂ ਦੇ ਵਿੱਚ ਹੀ ਪਿਛਲੇ ਕੁਝ ਦਿਨਾਂ ਤੋਂ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਚਰਚਾ ਦੇ ਵਿੱਚ ਬਣੇ ਹੋਏ ਨੇ। ਜਿਨ੍ਹਾਂ ਬਾਰੇ ਆਏ ਦਿਨ ਕੋਈ ਨਾ ਕੋਈ ਨਵੀਂ ਖਬਰ ਸਾਹਮਣੇ ਆਈ ਸੀ ਰਹਿੰਦੀ ਹੈ।
ਰਾਮ ਰਹੀਮ ਨੂੰ ਜੇਲ ਭੇਜਣ ਵਾਲੇ ਜੱਜ ਜਗਦੀਪ ਸਿੰਘ ਬਾਰੇ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਜਿਨ੍ਹਾਂ ਨੂੰ 48 ਘੰਟਿਆਂ ਦੀ ਪੈਰੋਲ ਤੇ ਅਦਾਲਤ ਵੱਲੋਂ ਆਪਣੀ ਮਾਂ ਨੂੰ ਮਿਲਣ ਵਾਸਤੇ ਭੇਜਿਆ ਗਿਆ ਸੀ। ਜੋ ਆਪਣੀ ਮਾਤਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਫੇਰ ਭਾਰੀ ਸੁਰੱਖਿਆ ਫੋਰਸ ਦੇ ਨਾਲ ਸੁਨਾਰੀਆ ਜੇਲ੍ਹ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਪਹੁੰਚ ਚੁੱਕੇ ਹਨ।
ਉੱਥੇ ਹੀ ਹੁਣ ਉਨ੍ਹਾਂ ਨੂੰ ਸਜਾ ਸੁਣਾਉਣ ਵਾਲੇ ਸੀਬੀਆਈ ਕੋਰਟ ਦੇ ਮਾਣਯੋਗ ਜੱਜ ਜਗਦੀਪ ਸਿੰਘ ਬਾਰੇ ਇੱਕ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਕੀਤੇ ਗਏ ਇਸ ਫੈਸਲੇ ਕਾਰਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਇਨਸਾਫ ਐਵਾਰਡ ਗੋਲਡ ਮੈਡਲ ਨਾਲ ਸਨਮਾਨਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਜਥੇਦਾਰ ਦਾਦੂਵਾਲ ਵੱਲੋਂ ਪ੍ਰੈਸ ਨੋਟ ਰਾਹੀਂ ਮੀਡੀਆ ਨੂੰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਮਾਣਯੋਗ ਜੱਜ ਅੱਜ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਜਿਸ ਸਮੇਂ ਉਹ ਸੇਵਾ ਮੁਕਤ ਹੋਣਗੇ ਤਾਂ ਉਨ੍ਹਾਂ ਤੋਂ ਸਮਾਂ ਲੈ ਕੇ ਉਨ੍ਹਾਂ ਦਾ ਸਮੂਹ ਧਰਮਾਂ ਦੇ ਇਨਸਾਫ਼ ਪਸੰਦ ਲੋਕਾਂ ਵੱਲੋਂ ਇਨਸਾਫ ਐਵਾਰਡ ਗੋਲਡ ਮੈਡਲ ਦੇ ਨਾਲ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਜੱਜ ਜਗਦੀਪ ਸਿੰਘ ਵੱਲੋਂ ਬਿਨਾਂ ਡਰ ਅਤੇ ਖੌਫ ਦੇ ਇਨਸਾਫ਼ ਨਾਲ ਭਰਿਆ ਫੈਸਲਾ ਕੀਤਾ ਗਿਆ ਸੀ, ਜਿਸ ਸਮੇਂ ਉਨ੍ਹਾਂ ਵਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਸੀ। ਬਹੁਤ ਸਾਰੇ ਲੋਕਾਂ ਵੱਲੋਂ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।
Previous Postਰਾਮ ਰਹੀਮ ਨੂੰ ਜੇਲ ਭੇਜਣ ਵਾਲੇ ਜੱਜ ਜਗਦੀਪ ਸਿੰਘ ਬਾਰੇ, ਆਈ ਇਹ ਵੱਡੀ ਤਾਜਾ ਖਬਰ
Next Postਪੰਜਾਬ ਚ 27 ਮਈ ਬਾਰੇ ਹੁਣ ਇਹਨਾਂ ਵਲੋਂ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ