ਆਈ ਤਾਜ਼ਾ ਵੱਡੀ ਖਬਰ
ਰੂਸ ਤੇ ਚੀਨ ਦੇ ਵਿਚਕਾਰ ਚੱਲ ਰਹੇ ਯੁੱਧ ਦੇ ਕਾਰਨ ਇੱਥੇ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਹੈ ਉਥੇ ਹੀ ਇਸ ਯੁੱਧ ਦਾ ਅਸਰ ਵੇਖਿਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਕਈ ਚੀਜ਼ਾਂ ਦੀਆਂ ਸਮੱਸਿਆਵਾਂ ਵੀ ਪੈਦਾ ਹੋ ਗਈਆਂ ਹਨ। ਕਿਉਂਕਿ ਇਸ ਯੁੱਧ ਦੇ ਚਲਦੇ ਹੋਏ ਜਿੱਥੇ ਵੱਖ ਵੱਖ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ। ਰੂਸ ਵੱਲੋਂ ਲਗਾਤਾਰ ਯੂਕਰੇਨ ਉਪਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਜਿਸ ਦੇ ਕਾਰਨ ਯੂਕਰੇਨ ਵਿੱਚ ਬਹੁਤ ਜ਼ਿਆਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਚੁੱਕਾ ਹੈ। ਰੂਸ ਵੱਲੋਂ ਚੁੱਕੇ ਗਏ ਇਸ ਕਦਮ ਦੀ ਬਹੁਤ ਸਾਰੇ ਦੇਸ਼ਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ ਅਤੇ ਯੁੱਧ ਨੂੰ ਰੋਕਣ ਵਾਸਤੇ ਵੀ ਅਪੀਲ ਕੀਤੀ ਗਈ ਹੈ,ਉਹ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਅਮਰੀਕਾ-ਕੈਨੇਡਾ ਬ੍ਰਿਟੇਨ ਫਰਾਂਸ ਅਤੇ ਹੋਰ ਯੂਰਪੀਅਨ ਯੂਨੀਅਨ ਵੱਲੋਂ ਲਗਾਤਾਰ ਯੂਕ੍ਰੇਨ ਦੀ ਮਦਦ ਕੀਤੀ ਜਾ ਰਹੀ ਹੈ। ਹੁਣ ਰੂਸ ਦੀਆਂ ਅੱਖਾਂ ਵਿਚ ਰੜਕ ਰਹੇ ਯੂਕਰੇਨ ਦੇ ਰਾਸ਼ਟਰਪਤੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਅਜੇ ਤੱਕ ਰੂਸ ਅਤੇ ਯੂਕਰੇਨ ਦਾ ਯੁੱਧ ਜਾਰੀ ਹੈ ਉਥੇ ਹੀ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਆਪ ਫੌਜ ਨਾਲ ਅੱਗੇ ਆ ਕੇ ਦੇਸ਼ ਦੀ ਸੁਰੱਖਿਆ ਲਈ ਲੜਾਈ ਲੜੀ ਜਾ ਰਹੀ ਹੈ। ਜਿਸ ਵੱਲੋਂ ਬਹੁਤ ਸਾਰੇ ਦੇਸ਼ਾਂ ਨੂੰ ਇਸ ਯੁੱਧ ਨੂੰ ਰੋਕਣ ਵਾਸਤੇ ਮਦਦ ਦੀ ਅਪੀਲ ਵੀ ਕੀਤੀ ਗਈ ਹੈ।
ਉੱਥੇ ਹੀ ਹੁਣ ਯੂਕਰੇਨ ਦੇ ਰਾਸ਼ਟਰਪਤੀ ਵੋਲਾਦੀਮੀਰ ਜ਼ੇਲੇਸਕੀ ਨੂੰ ਨੋਬਲ ਸ਼ਾਂਤੀ ਪੁਰਸਕਾਰ 2022 ਦੇਣ ਵਾਸਤੇ ਨਾਮਜ਼ਦ ਕਰਨ ਦੀ ਬੇਨਤੀ ਸਾਬਕਾ ਯੂਰਪੀਅਨ ਸਿਆਸਤਦਾਨਾਂ ਵਲੋ ਨਾਰਵੇਈ ਨੋਬਲ ਕਮੇਟੀ ਨੂੰ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਵੱਲੋਂ ਇਸ ਉਪਰ ਕਮੇਟੀ ਨੂੰ ਵਿਚਾਰ ਕਰਨ ਲਈ ਅਪੀਲ ਵੀ ਕੀਤੀ ਗਈ ਹੈ ਜਿੱਥੇ ਨਾਮਜ਼ਦਗੀ ਦੀ ਪ੍ਰਕਿਰਿਆ ਨੂੰ 31 ਮਾਰਚ ਤੱਕ ਵਧਾ ਦਿੱਤਾ ਗਿਆ ਹੈ।
ਇਸ ਨੋਬਲ ਸ਼ਾਂਤੀ ਪੁਰਸਕਾਰ 2022 ਲਈ 92 ਸੰਸਥਾਵਾਂ ਅਤੇ 251 ਵਿਅਕਤੀਆਂ ਵੱਲੋਂ ਅਰਜੀਆਂ ਦਾਇਰ ਕੀਤੀਆਂ ਗਈਆਂ ਹਨ। ਜਿੱਥੇ ਇਸ ਨੋਬਲ ਪੁਰਸਕਾਰਾ ਦੀ ਘੋਸ਼ਣਾ 3 ਅਕਤੂਬਰ ਤੋ 10 ਅਕਤੂਬਰ ਤੱਕ ਕੀਤੀ ਜਾਵੇਗੀ। ਉਥੇ ਹੀ ਯੂਕਰੇਨ ਦੇ ਰਾਸ਼ਟਰਪਤੀ ਦਾ ਨਾਮ ਅੱਗੇ ਆਉਣ ਦੇ ਨਾਲ ਰੂਸ ਦੇ ਰਾਸ਼ਟਰਪਤੀ ਨੂੰ ਭਾਰੀ ਝਟਕਾ ਲਗਾ ਹੈ।
Previous PostIPS ਅਫ਼ਸਰ ਦੇ ਬੈਗ ਦੇ ਬੈਗ ਵਿਚੋਂ ਏਅਰਪੋਰਟ ਤੇ ਜੋ ਨਿਕਲਿਆ ਸਾਰੇ ਪਾਸੇ ਹੋ ਰਹੀ ਚਰਚਾ – ਤਾਜਾ ਵੱਡੀ ਖਬਰ
Next Postਗੁੱਸੇ ਦਾ ਮਚਿਆ ਭਾਂਬੜ : ਜਾਖੜ ਨੇ ਚੰਨੀ ਬਾਰੇ ਕਹੀਆਂ ਅਜਿਹੀਆਂ ਗੱਲ੍ਹਾਂ – ਸਭ ਰਹਿ ਗਏ ਹੈਰਾਨ