ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਬਾਰੇ ਆਈ ਮਾੜੀ ਖਬਰ, ਹੋਇਆ ਕੈਂਸਰ ਦਾ ਸ਼ਿਕਾਰ- ਜਾ ਸਕਦੀ ਹੈ ਸੱਤਾ

ਆਈ ਤਾਜ਼ਾ ਵੱਡੀ ਖਬਰ 

ਰੂਸ ਅਤੇ ਯੂਕਰੇਨ ਦੇ ਵਿਚਕਾਰ ਹੋਣ ਵਾਲਾ ਯੁੱਧ ਲਗਾਤਾਰ ਜਾਰੀ ਹੈ ਜਿਥੇ ਇਸ ਯੁਧ ਨੂੰ ਰੋਕੇ ਜਾਣ ਵਾਸਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਅਤੇ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਵੀ ਲਾਈਆਂ ਜਾ ਰਹੀਆਂ ਹਨ ਜਿਸ ਦੇ ਚੱਲਦੇ ਹੋਏ ਰੂਸ ਵੱਲੋਂ ਇਸ ਯੁਧ ਨੂੰ ਖ਼ਤਮ ਕੀਤਾ ਜਾ ਸਕੇ। ਰੂਸ ਵੱਲੋਂ ਜਿਥੇ ਲਗਾਤਾਰ ਯੂਕ੍ਰੇਨ ਉਪਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਯੂਕਰੇਨ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਯੂਕਰੇਨ ਦੇ ਬਹੁਤ ਸਾਰੇ ਲੋਕ ਆਪਣੇ ਦੇਸ਼ ਨੂੰ ਛੱਡ ਕੇ ਗੁਆਂਢੀ ਦੇਸ਼ਾਂ ਵਿੱਚ ਸ਼ਰਨ ਲੈ ਰਹੇ ਹਨ।

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਕੈਂਸਰ ਦਾ ਸ਼ਿਕਾਰ ਹੋਏ ਹਨ ਤੇ ਉਨ੍ਹਾਂ ਦੀ ਸੱਤਾ ਜਾ ਸਕਦੀ ਹੈ। ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਵੱਲੋਂ ਜਿੱਥੇ ਯੂਕਰੇਨ ਉਪਰ ਹਮਲੇ ਨੂੰ ਰੋਕਿਆ ਨਹੀਂ ਜਾ ਰਿਹਾ ਹੈ, ਉੱਥੇ ਹੀ ਹੁਣ ਉਨ੍ਹਾਂ ਨੂੰ ਇਸ ਯੁੱਧ ਸੰਬੰਧੀ ਕੰਟਰੋਲ ਛੱਡਣ ਲਈ ਮਜਬੂਰ ਹੋਣਾ ਪੈ ਸਕਦਾ ਹੈ।

ਕਿਉਕਿ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਹੁਣ ਪਤਾ ਲੱਗਿਆ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਆਪਣੀ ਸਰਜਰੀ ਕਰਵਾਉਣੀ ਪੈ ਸਕਦੀ ਹੈ ਜੋ ਕਿ ਪਹਿਲਾਂ ਹੀ ਮੁਲਤਵੀ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਹ ਫਿਰ ਕੰਮ ਕਰਨ ਦੇ ਸਮਰੱਥ ਹੋ ਜਾਣਗੇ ਇਸ ਵਿਚ ਇੰਨੀ ਦੇਰੀ ਲਗੇਗੀ ਇਸ ਬਾਰੇ ਅਜੇ ਕੁਝ ਵੀ ਦੱਸਿਆ ਨਹੀਂ ਗਿਆ ਹੈ। ਉਨ੍ਹਾਂ ਦੇ ਜਰਨਲ ਐੱਸ ਵੀ ਆਰ ਨੇ ਦੱਸਿਆ ਹੈ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਪੇਟ ਦਾ ਕੈਂਸਰ ਹੈ। ਅਤੇ ਉਨ੍ਹਾਂ ਦਾ ਪਹਿਲਾ ਪਾਰਕਿੰਸਨ ਵੀ 18 ਮਹੀਨੇ ਪਹਿਲਾਂ ਹੋਇਆ ਸੀ।

ਉੱਥੇ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮਈ ਦੇ ਦੂਜੇ ਹਫਤੇ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਕਿਉਂਕਿ ਪਹਿਲਾਂ ਹੀ ਇਸ ਵਿੱਚ ਦੇਰ ਹੋ ਚੁੱਕੀ ਹੈ ਜਦੋਂ ਡਾਕਟਰਾਂ ਵੱਲੋਂ ਅਪ੍ਰੈਲ ਵਿੱਚ ਇਸ ਦਾ ਸਮਾਂ ਦਿੱਤਾ ਗਿਆ ਸੀ। ਉਹਨਾਂ ਦੇ ਅਪਰੇਸ਼ਨ ਨੂੰ ਲੈ ਕੇ ਕਿਸ ਤਰੀਕ ਨੂੰ ਸਹਿਮਤੀ ਦਿੱਤੀ ਜਾ ਸਕਦੀ ਹੈ ਇਸ ਬਾਰੇ ਅਜੇ ਵੀ ਕੁਝ ਕਿਹਾ ਨਹੀਂ ਗਿਆ ਹੈ।