ਤਾਜਾ ਵੱਡੀ ਖਬਰ
ਪੰਜਾਬ ਦੇ ਵਿੱਚ ਉਂਝ ਤਾਂ ਕਈ ਤਰ੍ਹਾਂ ਦੇ ਮੁੱਦੇ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ ਪਰ ਬੀਤੇ ਸਾਲ ਤੋਂ ਇਕ ਅਜਿਹਾ ਮਸਲਾ ਵੱਡੇ ਰੂਪ ਦੇ ਵਿਚ ਉਭਰ ਕੇ ਸਾਹਮਣੇ ਆਇਆ ਹੈ ਜਿਸ ਨੇ ਤਕਰੀਬਨ ਪੂਰੇ ਪੰਜਾਬ ਨੂੰ ਇਕ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਇਸ ਸਮੇਂ ਦੇਸ਼ ਦਾ ਕਿਸਾਨ ਭਾਈਚਾਰਾ ਮਜ਼ਦੂਰ ਭਾਈਚਾਰੇ ਦੇ ਨਾਲ ਮਿਲ ਕੇ ਕੌਮੀ ਰਾਜਧਾਨੀ ਦੀਆਂ ਹੱਦਾਂ ਉਪਰ ਬੈਠ ਕੇ ਰੋਸ ਮੁਜ਼ਾਹਰੇ ਕਰ ਰਿਹਾ ਹੈ।
ਜਿਸ ਦੌਰਾਨ ਪਾਸ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਖੇਤੀ ਅੰਦੋਲਨ ਦੇ ਤਹਿਤ ਬੀਤੇ ਮਹੀਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੀਤੀ ਗਈ ਜਿਸ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੁਝ ਲੋਕਾਂ ਵੱਲੋਂ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ। ਇਸੇ ਦੇ ਸੰਬੰਧ ਵਿਚ ਦਿੱਲੀ ਪੁਲਸ ਵੱਲੋਂ ਦੋਸ਼ੀ ਦੱਸਿਆ ਜਾ ਰਿਹਾ ਲੱਖਾ ਸਿਧਾਣਾ ਅਜੇ ਤੱਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ ਅਤੇ ਉਸ ਵੱਲੋਂ ਕੀਤੇ ਗਏ ਇਸ ਐਲਾਨ ਨੇ ਹੁਣ ਦਿੱਲੀ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ ਹਨ।
ਪ੍ਰਾਪਤ ਹੋ ਰਹੀ ਜਾਣਕਾਰੀ ਮੁਤਾਬਕ ਲੱਖਾ ਸਿਧਾਣਾ ਨੇ 23 ਫਰਵਰੀ ਨੂੰ ਪੰਜਾਬ ਦੇ ਬਠਿੰਡਾ ਜ਼ਿਲੇ ਦੇ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਆਪਣੇ ਇਸ ਐਲਾਨ ਨੂੰ ਕਰਦੇ ਹੋਏ ਲੱਖਾ ਸਿਧਾਣਾ ਨੇ ਆਖਿਆ ਕਿ 23 ਫਰਵਰੀ ਨੂੰ ਲੱਖਾਂ ਦੀ ਗਿਣਤੀ ਵਿੱਚ ਇਕੱਠ ਕੀਤਾ ਜਾਣਾ ਚਾਹੀਦਾ ਹੈ। ਮੇਰੇ ਭਰਾਵੋ ਵੱਡੀ ਗਿਣਤੀ ਵਿੱਚ ਆਓ। ਬਠਿੰਡਾ ਜ਼ਿਲ੍ਹੇ ਦੇ ਮਹਿਰਾਜ ਪਿੰਡ ਵਿਖੋ ਆਓ, ਇਥੇ ਹੀ ਪ੍ਰਦਰਸ਼ਨ ਹੋਵੇਗਾ।
ਮੇਰੇ ਭਰਾਵੋ ਵੱਡੀ ਗਿਣਤੀ ਵਿੱਚ ਸ਼ਾਮਲ ਹੋਵੋ ਤਾਂ ਕਿ ਪਤਾ ਲੱਗ ਸਕੇ ਕਿ ਅਸੀਂ ਕਿਸਾਨ ਅੰਦੋਲਨ ਦੇ ਨਾਲ ਹਾਂ। ਜ਼ਿਕਰਯੋਗ ਹੈ ਕਿ ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਤੋਂ ਬਾਅਦ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਉਪਰ ਵਾਪਰੀ ਹਿੰਸਾ ਦੇ ਵਿਚ ਲੱਖਾ ਸਿਧਾਣਾ ਦੂਜਾ ਮੁੱਖ ਦੋਸ਼ੀ ਹੈ। ਜਿਸ ਉੱਪਰ ਇਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਪੁਲਸ ਦੀ ਹਿਰਾਸਤ ਤੋਂ ਬਾਹਰ ਲੱਖਾ ਸਿਧਾਣਾ ਸੋਸ਼ਲ ਮੀਡੀਆ ਸਾਈਟ ਫੇਸਬੁੱਕ ਉੱਪਰ ਐਕਟਿਵ ਰਹਿੰਦਾ ਹੈ ਅਤੇ ਇੱਥੋਂ ਹੀ ਲੋਕਾਂ ਨੂੰ ਸੰਬੋਧਨ ਕਰਦਾ ਹੈ।
Previous Postਹੁਣੇ ਹੁਣੇ ਅੰਮ੍ਰਿਤਸਰ ਏਅਰਪੋਰਟ ਤੇ ਉਡਣ ਲੱਗੇ ਜਹਾਜ ਚ ਹੋਇਆ ਮੌਤ ਦਾ ਤਾਂਡਵ, ਛਾਈ ਸੋਗ ਦੀ ਲਹਿਰ
Next Postਹੁਣੇ ਹੁਣੇ ਕਨੇਡਾ ਚ 21 ਅਪ੍ਰੈਲ ਤੱਕ ਲਈ ਅਚਾਨਕ ਹੋ ਗਿਆ ਇਹ ਵੱਡਾ ਐਲਾਨ