ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਜਿੱਥੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆ 11 ਦੌਰ ਦੀ ਬੈਠਕ ਹੁਣ ਤੱਕ ਬੇਨਤੀਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਕਿਸਾਨ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਸ਼ਹੀਦ ਹੋ ਚੁੱਕੇ ਸਨ। ਪਿਛਲੇ ਸਾਲ 26 ਨਵੰਬਰ ਤੋਂ ਜਿੱਥੇ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਵੱਲੋਂ ਮੋਰਚਾ ਲਾ ਕੇ ਖੇਤੀ ਕਰਨ ਨੂੰ ਰੱਦ ਕਰਵਾਉਣ ਦੀ ਮੰਗ ਸਰਕਾਰ ਪਾਸੋਂ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਕਿਸਾਨ ਦਿੱਲੀ ਦੀਆਂ ਸਰਹੱਦਾਂ, ਰਸਤਿਆ ਵਿਚ ਕਈ ਤਰ੍ਹਾਂ ਦੇ ਹਾਦਸਿਆਂ ਦੇ ਸ਼ਿਕਾਰ ਹੋ ਚੁੱਕੇ ਹਨ। ਪਰ ਇਸ ਕਿਸਾਨੀ ਸੰਘਰਸ਼ ਦਾ ਸੇਕ ਕੇਂਦਰ ਸਰਕਾਰ ਤੱਕ ਨਹੀਂ ਪੁੱਜ ਰਿਹਾ, ਅਤੇ ਕੇਂਦਰ ਸਰਕਾਰ ਆਪਣੇ ਫ਼ੈਸਲੇ ਤੋਂ ਟੱਸ ਤੋਂ ਮੱਸ ਨਹੀਂ ਹੋ ਰਹੀ।
ਹੁਣ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨਾਲ ਕਹਿਰ ਵਾਪਰਿਆ ਹੈ ਜਿੱਥੇ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਰਨਾਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਕਿਸਾਨ ਹਰਜਿਦਰ ਸਿੰਘ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਨੌਜਵਾਨ ਕਿਸਾਨ ਦੀ ਹੋਈ ਮੌਤ ਨਾਲ ਕਿਸਾਨ ਜਥੇਬੰਦੀਆਂ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਿਸਾਨਾਂ ਵੱਲੋਂ 27 ਸਤੰਬਰ ਵਾਲੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਟਰੈਕਟਰ ਟਰਾਲੀ ਤੇ ਸਵਾਰ ਹੋ ਕੇ ਜਾ ਰਿਹਾ ਸੀ।
ਜਦੋਂ ਇਹ ਪੰਜਾਬ ਤੋਂ ਚੱਲੇ ਹੋਏ ਟਰੈਕਟਰ-ਟਰਾਲੀ ਵਿੱਚ ਕਿਸਾਨਾਂ ਦਾ ਜਥਾ ਕਰਨਾਲ ਨੇੜੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਕੈਟਰ ਵੱਲੋ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਗੰਭੀਰ ਸੀ ਕਿ ਇਸ ਵਿਚ ਨੌਜਵਾਨ ਕਿਸਾਨ ਹਰਜਿੰਦਰ ਸਿੰਘ ਵਾਸੀ ਸੰਗਵਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ਵਿਚ ਹੋਰ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋਏ ਹਨ। ਦੱਸਿਆ ਗਿਆ ਹੈ ਕਿ ਕਿਸਾਨਾਂ ਦਾ ਇਹ ਜਥਾ ਪੱਟੀ ਹਲਕੇ ਤੋਂ 25 ਸਤੰਬਰ ਨੂੰ ਕਿਸਾਨ ਸੰਘਰਸ਼ ਕਮੇਟੀ ਦੇ ਜੱਥੇਬੰਦਕ ਢਾਂਚੇ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਰਵਾਨਾ ਹੋਇਆ ਸੀ।
ਇਹ ਸਾਰੇ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ ਤੇ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ, ਕਿ ਬਦਕਿਸਮਤੀ ਨਾਲ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
Previous Postਨਿਊਜ਼ੀਲੈਂਡ ਵਾਪਰਿਆ ਘਰ ਦੇ ਅੰਦਰ ਕਹਿਰ ਪੰਜਾਬੀ ਮੁੰਡੇ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ , ਛਾਈ ਸੋਗ ਦੀ ਲਹਿਰ
Next Postਬਿਅੰਤ ਅਤੇ ਲਵਪ੍ਰੀਤ ਮਾਮਲੇ ਤੋਂ ਬਾਅਦ ਹੁਣ ਕਨੇਡਾ ਤੋਂ ਆਈ ਇਹ ਵੱਡੀ ਖਬਰ – ਸੁਣ ਸਭ ਰਹਿ ਗਏ ਹੈਰਾਨ