ਆਈ ਤਾਜ਼ਾ ਵੱਡੀ ਖਬਰ
ਵਾਹਨ ਚਲਾਉਂਦੇ ਸਮੇਂ ਯਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ । ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਅਣਗੌਲੀ ਕੀਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਦੀ ਅਣਗਹਿਲੀ ਤੇ ਚੱਲਦਿਆਂ ਹੋਇਆਂ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਅਤੇ ਉਨ੍ਹਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਇਕ ਬੱਚੇ ਸਮੇਤ ਦੋ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸੋਨੀਪਤ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਵੱਲੋਂ ਇਕ ਟਰੱਕ ਨੂੰ ਟੱਕਰ ਮਾਰ ਦਿੱਤੀ ਗਈ। ਦੱਸਿਆ ਗਿਆ ਹੈ ਕਿ ਨੈਸ਼ਨਲ ਹਾਈਵੇ 44 ਦੇ ਗਨੋਰ ਫਲਾਈਓਵਰ ਉਪਰ ਇਕ ਟਰੱਕ ਅਤੇ ਕਾਰ ਦੀ ਹੋਈ ਭਿਆਨਕ ਟੱਕਰ ਦੇ ਵਿਚ ਇਕ 11ਸਾਲ ਦੇ ਬੱਚੇ ਅਤੇ ਇੱਕ ਬਜ਼ੁਰਗ ਕਿਸ਼ਨ ਚੰਦ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਜਦੋਂ ਦਿੱਲੀ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਰ ਵਿੱਚ ਸਾਰੇ ਸਵਾਰ ਪਾਣੀਪਤ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਜਿਸ ਕਾਰਨ ਇਕ ਵਿਅਕਤੀ ਅਤੇ ਬੱਚੇ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਇਹ ਸਾਰੇ ਲੋਕ ਜਿੱਥੇ ਵਿਆਹ ਸਮਾਗਮ ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਉਂਦੇ ਸਮੇਂ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ। ਉਥੇ ਹੀ ਕਾਰ ਵਿੱਚ ਸਵਾਰ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨਜ਼ਦੀਕ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋ ਮੋਤਾਂ ਘਟਨਾ ਸਥਾਨ ਤੇ ਹੀ ਹੋਈਆਂ ਹਨ ਜਿਨ੍ਹਾਂ ਵਿੱਚ ਇੱਕ ਬਜੁਰਗ ਅਤੇ ਇੱਕ ਬੱਚਾ ਸ਼ਾਮਲ ਹਨ । ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕਰ ਕੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Previous Postਚੰਡੀਗੜ ਤੋਂ ਬਾਅਦ ਹੁਣ ਪੰਜਾਬ ਚ ਇਥੇ 12 ਸਾਲਾਂ ਬੱਚੇ ਦੀ ਦਰਖਤ ਦੇ ਹੇਠਾਂ ਆਉਣ ਕਾਰਨ ਹੋਈ ਮੌਤ
Next Postਪੰਜਾਬ ਚ ਇਥੇ ਡੇਢ ਲੱਖ ਦੀ ਮੁੰਡੇ ਨਾਲ ਵੱਜੀ ਸੀ ਠੱਗੀ, ਪੁਲਿਸ ਦੁਆਰਾ ਕਾਰਵਾਈ ਨਾ ਕਰਨ ਕਾਰਨ ਕਰ ਲਈ ਖ਼ੁਦਕੁਸ਼ੀ