ਆਈ ਤਾਜ਼ਾ ਵੱਡੀ ਖਬਰ
ਅੱਜ ਇਥੇ ਆਪਣੇ ਜਵਾਨ ਧੀਆਂ ਪੁੱਤਰਾਂ ਨੂੰ ਲੈ ਕੇ ਮਾਪਿਆਂ ਵੱਲੋਂ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਚਿੰਤਾ ਵੀ ਵੇਖੀ ਜਾਂਦੀ ਹੈ ਅਤੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਧੀਆਂ ਪੁੱਤਰਾਂ ਦਾ ਵਿਆਹ ਆਪਣੀ ਪਸੰਦ ਦੀ ਜਗਾਹ ਤੇ ਰਿਸ਼ਤਾ ਕਰ ਕੇ ਕੀਤਾ ਜਾਂਦਾ ਹੈ। ਉੱਥੇ ਹੀ ਨੌਜਵਾਨ ਪੀੜ੍ਹੀ ਅੱਜ ਪ੍ਰੇਮ ਵਿਆਹ ਕਰਵਾਉਣ ਨੂੰ ਵਧੇਰੇ ਪਹਿਲ ਦੇ ਰਹੀ ਹੈ। ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੇ ਮਾਪਿਆਂ ਦੀ ਸਹਿਮਤੀ ਦੇ ਨਾਲ ਵਿਆਹ ਕਰਵਾਇਆ ਜਾਂਦਾ ਹੈ ਉਥੇ ਹੀ ਕੁਝ ਅਜਿਹੇ ਨੌਜਵਾਨ ਵੀ ਹੁੰਦੇ ਹਨ ਜਿਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਵਿਰੋਧ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਆਪ ਹੀ ਪ੍ਰੇਮ ਵਿਆਹ ਕਰਵਾ ਲਿਆ ਜਾਂਦਾ ਹੈ।
ਉਥੇ ਹੀ ਸਾਹਮਣੇ ਆਉਣ ਵਾਲੀਆਂ ਕਈ ਅਜਿਹੀਆਂ ਘਟਨਾਵਾਂ ਵੀ ਹੁੰਦੀਆਂ ਹਨ ਜੋ ਲੋਕਾਂ ਦੇ ਰੋਂਗਟੇ ਖੜੇ ਕਰ ਦਿੰਦੀਆਂ ਹਨ ਜਿੱਥੇ ਪ੍ਰੇਮ ਵਿਆਹ ਕਰਵਾਏ ਜਾਣ ਦੇ ਬਾਵਜੂਦ ਵੀ ਕੁੜੀਆਂ ਨੂੰ ਸਾੜ ਦਿੱਤਾ ਜਾਂਦਾ ਹੈ। ਹੁਣ ਵਿਅਕਤੀਆਂ ਵੱਲੋਂ ਸਹੁਰਿਆਂ ਦੇ ਜ਼ੁਲਮ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ, ਜਿੱਥੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਥਾਣਾ ਸ਼ਿਮਲਾਪੁਰੀ ਦੇ ਵਿੱਚ ਇਕ 26 ਸਾਲਾ ਵਿਆਹੁਤਾ ਔਰਤ ਸੁਮਨ ਵੱਲੋਂ ਆਪਣੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਚਲਦਿਆਂ ਹੋਇਆਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਗਿਆ ਹੈ ਕਿ ਜਿੱਥੇ ਸੁਮਨ ਵੱਲੋਂ ਨਿਤੀਸ਼ ਦੇ ਨਾਲ ਛੇ ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਦੋਨੋਂ ਵੀ ਇਕੱਠੇ ਕਰਾਏ ਦੇ ਮਕਾਨ ਵਿੱਚ ਰਹਿੰਦੇ ਰਹੇ ਅਤੇ ਸਵਾ ਸਾਲ ਪਹਿਲਾ ਇੱਕ ਬੇਟੇ ਨੂੰ ਜਨਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੋਨੋਂ ਪਤੀ-ਪਤਨੀ ਆਪਣੇ ਪਰਿਵਾਰ ਨਾਲ ਘਰ ਆ ਕੇ ਰਹਿਣ ਲੱਗੇ ਸਨ।
ਉਥੇ ਹੀ ਸੁਮਨ ਦੀ ਸੱਸ ਅਤੇ ਨਣਾਨ ਵੱਲੋਂ ਉਸ ਨੂੰ ਦਹੇਜ ਲਿਆਉਣ ਵਾਸਤੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਅਤੇ ਇਨ੍ਹਾਂ ਗੱਲਾਂ ਤੇ ਚਲਦਿਆਂ ਹੋਇਆਂ ਹੀ ਸੁਮਨ ਵੱਲੋਂ ਮਾਨਸਿਕ ਤਣਾਅ ਦੇ ਦੌਰਾਨ ਆਪਣੀ ਜੀਵਨ ਲੀਲਾ ਖਤਮ ਕਰ ਲਈ ਪੁਲਸ ਵੱਲੋਂ ਜਿੱਥੇ ਮਾਮਲਾ ਦਰਜ ਕਰਕੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।