ਆਈ ਤਾਜਾ ਵੱਡੀ ਖਬਰ
ਅੱਜ ਦੀ 90 ਫ਼ੀਸਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵਿਚ ਜਾਣ ਦਾ ਸੁਪਨਾ ਵੇਖਦੀ ਹੈ। ਬਹੁਤ ਸਾਰੇ ਨੌਜਵਾਨ ਉੱਚ ਵਿਦਿਆ ਲਈ ਵਿਦੇਸ਼ਾਂ ਵਿਚ ਜਾਣਾ ਲੋਚਦੇ ਹਨ ਅਤੇ ਬਹੁਤ ਸਾਰੇ ਲੋਕ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ। ਵਿਦੇਸ਼ਾਂ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੇ ਸਦਕੇ ਉਨ੍ਹਾਂ ਵੱਲੋਂ ਵਿਦੇਸ਼ਾਂ ਵਿਚ ਆਪਣੀ ਮਿਹਨਤ ਸਦਕਾ ਕਾਮਯਾਬੀ ਦੇ ਝੰਡੇ ਗੱਡੇ ਜਾਂਦੇ ਹਨ। ਵਿਦੇਸ਼ਾਂ ਵਿਚ ਮਿਹਨਤ ਕਰਕੇ ਭਾਰਤੀਆਂ ਵੱਲੋਂ ਆਪਣੇ ਪਰਿਵਾਰਾਂ ਦੇ ਸਾਰੇ ਸੁਪਨੇ ਪੂਰੇ ਕੀਤੇ ਜਾਂਦੇ ਹਨ। ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਸੁੱਖ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਜਾਂਦੀ ਹੈ। ਪਰ ਉਨ੍ਹਾਂ ਦੇ ਘਰ ਪਰਤਣ ਤੋਂ ਪਹਿਲਾਂ ਉਨ੍ਹਾਂ ਬਾਰੇ ਮੰਦਭਾਗੀ ਖਬਰ ਘਰ ਪਹੁੰਚ ਜਾਂਦੀ ਹੈ।
ਹੁਣ ਵਿਦੇਸ਼ ਵਿੱਚ ਇਕਲੌਤੇ ਪੁੱਤਰ ਦੀ ਹੋਈ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਰਨਤਾਰਨ ਜ਼ਿਲੇ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਸੋਭਾ ਸਿੰਘ ਤੋਂ ਸਾਹਮਣੇ ਆਈ ਹੈ। ਇਸ ਪਿੰਡ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਿੰਡ ਦੇ ਨਿਵਾਸੀ ਜਰਨੈਲ ਸਿੰਘ ਦੇ ਉੱਤਰ ਹਰਮਨ ਸਿੰਘ ਦੀ ਨਾਈਜੀਰੀਆ ਵਿਚ ਮੌਤ ਹੋਣ ਦੀ ਖਬਰ ਪਿੰਡ ਵਿਚ ਪਹੁੰਚੀ। 21 ਸਾਲਾ ਨੌਜਵਾਨ ਹਰਮਨ ਸਿੰਘ ਇੱਕ ਸਾਲ ਪਹਿਲਾਂ ਹੀ ਵਿਦੇਸ਼ ਗਿਆ ਸੀ।
ਜਿਸ ਦੀ ਮੌਤ ਸਬੰਧੀ ਅੱਜ ਕੰਪਨੀ ਵੱਲੋਂ ਫੋਨ ਆਇਆ ਜਿਨ੍ਹਾਂ ਵੱਲੋਂ ਦੱਸਿਆ ਗਿਆ ਕਿ ਤੁਹਾਡੇ ਬੇਟੇ ਦੀ ਹਾਲਤ ਖਰਾਬ ਹੋਣ ਤੋਂ ਬਾਅਦ ਉਸ ਦੀ ਮੌਤ ਹੋ ਗਈ ਹੈ। ਇਹ ਖਬਰ ਸੁਣਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਇਸ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਵੱਲੋਂ ਮੁੜ ਕੰਪਨੀ ਵਿਚ ਫੋਨ ਕਰਕੇ ਪਤਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਵੀ ਇਹੀ ਜਵਾਬ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਸੂਬਾ ਸਰਕਾਰ ਅਤੇ ਵਿਦੇਸ਼ ਮੰਤਰੀ ਤੋਂ ਉਨ੍ਹਾਂ ਦੇ ਪੁੱਤਰ ਹਰਮਨ ਸਿੰਘ ਦੀ ਲਾਸ਼ ਨੂੰ ਵਾਪਸ ਉਨ੍ਹਾਂ ਦੇ ਪਿੰਡ ਲਿਆਉਣ ਲਈ ਅਪੀਲ ਕੀਤੀ ਗਈ ਹੈ।
ਤਾਂ ਜੋ ਮ੍ਰਿਤਕ ਨੌਜਵਾਨ ਦਾ ਪਰਿਵਾਰ ਅੰਤਿਮ ਸਮੇਂ ਉਸ ਦਾ ਮੂੰਹ ਦੇਖ ਸਕੇ। ਉਥੇ ਹੀ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੀ ਮਦਦ ਕੀਤੇ ਜਾਣ ਦੀ ਵੀ ਅਪੀਲ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ 21 ਸਾਲਾ ਮ੍ਰਿਤਕ ਨੌਜਵਾਨ ਹਰਮਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜੋ ਰੋਜ਼ੀ-ਰੋਟੀ ਦੀ ਭਾਲ ਵਿਚ ਇਕ ਸਾਲ ਪਹਿਲਾਂ ਹੀ ਨਾਈਜੀਰੀਆ ਗਿਆ ਸੀ।
Previous Postਕਨੇਡਾ ਤੋਂ ਆਈ ਵੱਡੀ ਤਾਜਾ ਖਬਰ ਇਸ ਪਾਬੰਦੀ ਬਾਰੇ ਹੋ ਗਿਆ ਐਲਾਨ- ਲੈ ਲਿਆ ਗਿਆ ਫੈਸਲਾ
Next Postਸਾਵਧਾਨ – ਬੱਚੇ ਨੂੰ ਆਪਣਾ ਫੋਨ ਫੜਾਉਣਾ ਪੈ ਗਿਆ ਏਦਾਂ ਮਹਿੰਗਾ – ਆਪਣੀ ਕਾਰ ਵੇਚ ਛੁਡਾਈ ਜਾਨ