ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ – ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਧੇਰੇ ਲੋਕਾਂ ਦਾ ਵਿਦੇਸ਼ ਜਾਣ ਦਾ ਸੁਪਨਾ ਹੁੰਦਾ ਹੈ,ਕਈ ਲੋਕ ਮ-ਜ-ਬੂ-ਰੀ-ਵ-ਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਪਰ ਕਰੋਨਾ ਦੇ ਕਾਰਨ ਇਸ ਵਿੱਚ ਕਮੀ ਆਈ ਹੈ। ਸਭ ਪਾਸੇ ਤਾਲਾਬੰਦੀ ਹੋਣ ਕਾਰਨ ਹਵਾਈ ਆਵਾਜਾਈ ਠੱਪ ਕਰ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਦਾ ਦੂਸਰੇ ਮੁਲਕਾਂ ਚ ਜਾਣਾ ਮੁ-ਸ਼-ਕਿ-ਲ ਹੋ ਗਿਆ ਸੀ।

ਹੁਣ ਜਦੋਂ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਤਾਂ, ਸਭ ਦੇਸ਼ ਆਪਣੇ ਪੈਰਾਂ ਸਿਰ ਹੋਣ ਲਈ ਪੂਰੇ ਯਤਨ ਕਰ ਰਹੇ ਹਨ। ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੇ ਸੁਪਨੇ ਅਧੂਰੇ ਰਹਿ ਗਏ ਸਨ। ਹੁਣ ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਇੱਕ ਵੱਡੀ ਖੁਸ਼ੀ ਦੀ ਖਬਰ ਦਾ ਐਲਾਨ ਹੋਇਆ ਹੈ। ਜਿਸ ਨੂੰ ਸੁਣਦੇ ਹੀ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਫੈ-ਲ ਗਈ ਹੈ। ਸੂਬੇ ਦੀ ਸਰਕਾਰ ਵੱਲੋਂ ਪਹਿਲਾਂ ਹੀ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਹੁਣ ਉਨ੍ਹਾਂ ਨੌਜਵਾਨਾਂ ਲਈ ਖ਼ੁਸ਼ੀ ਦੀ ਖ਼ਬਰ ਹੈ ਜੋ ਵਿਦੇਸ਼ ਜਾਣਾ ਚਾਹੁੰਦੇ ਹਨ। ਸਰਕਾਰ ਵੱਲੋਂ ਹੁਣ ਮੁਫ਼ਤ ਕੌਂਸਲਿੰਗ ਲਈ ਫੌਰਨ ਸਟੱਡੀ ਐਂਡ ਪਲੇਸਮੈਂਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਤਹਿਤ ਚਾਹਵਾਨ ਨੌਜਵਾਨ ਜੋ ਵਿਦੇਸ਼ ਪੜ੍ਹਨ ਜਾਂ ਨੌਕਰੀ ਕਰਨ ਜਾਣਾ ਚਾਹੁੰਦੇ ਹਨ। ਉਹ 21 ਫਰਵਰੀ ਤੋਂ 25 ਫਰਵਰੀ 2021 ਤੱਕ ਵਿਦੇਸ਼ੀ ਕਾਉਂਸਲਿੰਗ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਾਊੰਸਲਿੰਗ ਦਾ ਪਹਿਲਾ ਦੌਰ 1 ਮਾਰਚ ਤੋਂ 31 ਮਾਰਚ 2021 ਤੱਕ ਹੋਵੇਗਾ। ਇਸ ਸਬੰਧੀ ਚਾਹਵਾਨ ਨੌਜਵਾਨ ਆਪਣੇ ਜਿਲ੍ਹੇ ਦੇ ਜ਼ਿਲਾ ਰੁਜ਼ਗਾਰ ਬਿਊਰੋ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

ਇਸ ਸਬੰਧੀ ਸਾਰੀ ਜਾਣਕਾਰੀ ਰੋਜ਼ਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ ਹੈ। ਚਾਹਵਾਨ ਉਮੀਦਵਾਰ ਰਜਿਸਟ੍ਰੇਸ਼ਨ ਲਈ ਜ਼ਿਲਾ ਰੁਜ਼ਗਾਰ ਬਿਊਰੋ ਐਡ ਇੰਟਰਪ੍ਰਾਈਜ਼ ਆਨਲਾਈਨ ਲਿੰਕ ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ ਕਦਮੀ ਹੈ ਜਿਸ ਦੇ ਜ਼ਰੀਏ ਉਨ੍ਹਾਂ ਨੌਜਵਾਨਾਂ ਨੂੰ ਵੀਜ਼ਾ ਪ੍ਰਾਪਤ ਕਰਨ ਵਿਚ ਸਹਾਇਤਾ ਹੋਵੇਗੀ , ਜੋ ਵਿਦੇਸ਼ ਪੜ੍ਹਾਈ ਕਰਨ, ਜਾਂ ਕੰਮ ਕਰਨ ਦੀ ਰੁਚੀ ਰੱਖਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਇਹ ਵੀ ਸਪਸ਼ਟ ਕੀਤਾ ਕਿ ਇਸ ਦੌਰਾਨ ਉਥੇ ਦਾ ਸਾਰਾ ਖਰਚਾ ਨੌਜਵਾਨਾਂ ਨੂੰ ਆਪ ਹੀ ਕਰਨਾ ਹੋਵੇਗਾ।