ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਉਥੇ ਹੀ ਵਿਦੇਸ਼ਾਂ ਵਿੱਚ ਜਾਣ ਲਈ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰਕਾਨੂੰਨੀ ਰਸਤਿਆਂ ਦਾ ਇਸਤੇਮਾਲ ਵੀ ਕੀਤਾ ਜਾਦਾ ਹੈ। ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਲਈ ਆਈਲਟਸ ਪਾਸ ਲੜਕੀਆ ਨਾਲ ਵਿਆਹ ਕੀਤਾ ਜਾਂਦਾ ਹੈ । ਜਿੱਥੇ ਵਿਆਹ ਤੋਂ ਬਾਅਦ ਲੜਕੀ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਤਾਂ ਜੋ ਉਸ ਤੋਂ ਬਾਅਦ ਉਸ ਦਾ ਪਤੀ ਵਿਦੇਸ਼ ਚਲਾ ਜਾਵੇ। ਜਿਸ ਵਾਸਤੇ ਬਹੁਤ ਸਾਰੇ ਪ੍ਰਵਾਰਾਂ ਵੱਲੋਂ ਆਪਣੇ ਪੁੱਤਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਜ਼ਮੀਨ-ਜਾਇਦਾਦ ਵੀ ਵੇਚ ਦਿੱਤੀ ਜਾਂਦੀ ਹੈ।
ਉਥੇ ਹੀ ਵਿਦੇਸ਼ ਦੀ ਧਰਤੀ ਤੇ ਜਾਣ ਪਿੱਛੋਂ ਬਹੁਤ ਸਾਰੀਆਂ ਲੜਕੀਆਂ ਵੱਲੋਂ ਆਪਣੇ ਪਤੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਹੁਣ ਵਿਦੇਸ਼ ਗਈ ਘਰਵਾਲ਼ੀ ਵੱਲੋਂ ਮੁੰਡੇ ਨਾਲ ਗੱਲਬਾਤ ਬੰਦ ਕਰਨ ਤੋਂ ਬਾਅਦ ਜੋ ਹੋਇਆ ਹੈ,ਉਹ ਸੋਚਿਆ ਵੀ ਨਹੀਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਰਹੱਦੀ ਖੇਤਰ ਕਸਬਾ ਭਿੱਖੀਵਿੰਡ ਦੇ ਅਧੀਨ ਆਉਣ ਵਾਲੇ ਪਿੰਡ ਸਾਂਧਰਾ ਤੋਂ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪਿੰਡ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਜਿਥੇ ਮੌਤ ਹੋਈ ਹੈ, ਉਥੇ ਹੀ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਕੰਵਲ ਸਿੰਘ ਦੇ ਜੀਜਾ ਜੀ ਵੱਲੋਂ ਦੱਸਿਆ ਗਿਆ ਹੈ ਕਿ 2019 ਦੇ ਵਿਚ ਜਿਥੇ ਕੰਵਲ ਸਿੰਘ ਦਾ ਵਿਆਹ ਲਵਪ੍ਰੀਤ ਕੌਰ ਵਾਸੀ ਸਭਰਾ ਨਾਲ ਕੀਤਾ ਗਿਆ ਸੀ, ਅਤੇ ਜਿਸ ਨੂੰ ਪੜ੍ਹਾਈ ਕਰਨ ਵਾਸਤੇ ਉਸ ਦੇ ਪਤੀ ਵੱਲੋਂ ਚਾਰ ਏਕੜ ਜ਼ਮੀਨ ਗਹਿਣੇ ਰੱਖ ਕੇ ਇੰਗਲੈਂਡ ਭੇਜ ਦਿੱਤਾ ਗਿਆ। ਜਿੱਥੇ ਜਾ ਕੇ ਉਸ ਦੀ ਪਤਨੀ ਵੱਲੋਂ ਆਪਣੇ ਪਤੀ ਤੋਂ 6 ਲੱਖ ਰੁਪਇਆ ਹੋਰ ਮੰਗਵਾਇਆ ਗਿਆ।
ਇਸ ਸਭ ਤੋਂ ਬਾਅਦ ਉਸ ਵੱਲੋਂ ਆਪਣੇ ਪਤੀ ਨਾਲ ਗੱਲਬਾਤ ਬੰਦ ਕਰ ਦਿੱਤੀ ਗਈ ਜਿਸ ਕਾਰਨ ਉਸ ਦਾ ਪਤੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ, ਕਈ ਰਿਸ਼ਤੇਦਾਰਾਂ ਵੱਲੋਂ ਉਸ ਦੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਉਸ ਵੱਲੋਂ ਗੱਲ ਕਰਨ ਤੋਂ ਇਨਕਾਰ ਕੀਤਾ ਜਾਂਦਾ ਰਿਹਾ, ਜਿਸ ਵੱਲੋਂ ਦੂਜਾ ਵਿਆਹ ਵੀ ਕਰਵਾ ਲਿਆ ਗਿਆ ਹੈ। ਇਸ ਸਦਮੇ ਦੇ ਕਾਰਨ ਕੰਵਲ ਸਿੰਘ ਡਿਪ੍ਰੈਸ਼ਨ ਦੇ ਵਿੱਚ ਚਲਾ ਗਿਆ ਅਤੇ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਵਿਦੇਸ਼ ਭੇਜੀ ਘਰਵਾਲੀ ਨੇ ਮੁੰਡੇ ਨਾਲ ਗਲਬਾਤ ਕਰਨੀ ਕਰਤੀ ਬੰਦ – ਫਿਰ ਜੋ ਹੋਇਆ ਕਿਸੇ ਨੇ ਸੋਚਿਆ ਵੀ ਨਹੀਂ ਸੀ
ਤਾਜਾ ਖ਼ਬਰਾਂ
ਵਿਦੇਸ਼ ਭੇਜੀ ਘਰਵਾਲੀ ਨੇ ਮੁੰਡੇ ਨਾਲ ਗਲਬਾਤ ਕਰਨੀ ਕਰਤੀ ਬੰਦ – ਫਿਰ ਜੋ ਹੋਇਆ ਕਿਸੇ ਨੇ ਸੋਚਿਆ ਵੀ ਨਹੀਂ ਸੀ
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਈ ਸੋਗ ਦੀ ਲਹਿਰ
Next Postਉਡਦੇ ਹੋਏ 2 ਹਵਾਈ ਜਹਾਜ ਆਪਸ ਚ ਟਕਰਾਏ ਹੋਈਆਂ ਏਨੀਆਂ ਮੌਤਾਂ – ਤਾਜਾ ਵੱਡੀ ਖਬਰ