ਵੱਡੀ ਖਬਰ : 51 ਲੋਕਾਂ ਨੂੰ ਅਦਾਲਤ ਨੇ ਇਕੱਠਿਆਂ ਸੁਣਾਈ ਇਸ ਮਾਮਲੇ ਚ ਮੌਤ ਦੀ ਸਜਾ

ਆਈ ਤਾਜਾ ਵੱਡੀ ਖਬਰ 

ਦੇਸ ਦੁਨੀਆਂ ਵਿਚ ਜਿਥੇ ਕਰੋਨਾ ਕਾਰਨ ਹਾਹਾਕਾਰ ਮਚੀ ਹੋਈ ਹੈ ਅਤੇ ਉਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਈ ਗੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਉਨ੍ਹਾਂ ਦੇਸ਼ਾਂ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਉੱਥੇ ਹੀ ਉਸ ਦੇਸ਼ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ ਵਿੱਚ ਸੁਰੱਖਿਆਂ ਨੂੰ ਕਾਇਮ ਰਖਣ ਅਤੇ ਅਮਨ ਅਤੇ ਸ਼ਾਂਤੀ ਦੀ ਸਥਿਤੀ ਕਾਇਮ ਰੱਖਣ ਵਾਸਤੇ ਬਹੁਤ ਸਾਰੇ ਫੈਸਲੇ ਕੀਤੇ ਜਾਂਦੇ ਹਨ।

ਹੁਣ ਇਥੇ 51 ਲੋਕਾਂ ਨੂੰ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਇਕੱਠੇ ਹੀ ਮੌਤ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਾਗੋ ਤੋਂ ਸਾਹਮਣੇ ਆਈ ਹੈ। ਜਿੱਥੇ ਅਮਰੀਕਾ ਦੇ ਸ਼ਾਰਪ ਅਤੇ ਸਵੀਡਨ ਦੇ ਕੇਟਲਨ ਨੂੰ ਸਾਲ 2017 ਦੇ ਵਿੱਚ 12 ਮਾਰਚ ਨੂੰ ਕਸਾਈ ਮੱਧ ਸੂਬੇ ਵਿੱਚ ਕਤਲ ਕਰ ਦਿੱਤਾ ਗਿਆ ਸੀ ਅਤੇ ਜਿੱਥੇ ਉਨ੍ਹਾਂ ਦੀ ਹੱਤਿਆ ਕੀਤੀ ਗਈ ਸੀ । ਉਥੇ ਹੀ ਜਾਂਚਕਾਰਾ ਨੇ ਦੱਸਿਆ ਗਿਆ ਹੈ ਕਿ ਇਹ ਦੋਨੋ ਮਾਹਿਰ ਸੁਰੱਖਿਆ ਪਰਿਸ਼ਦ ਵਲੋ ਕਸਾਈ ਵਿੱਚ ਹੋਈ ਹਿੰਸਾ ਦੀ ਜਾਂਚ ਕਰਨ ਲਈ ਗਏ ਹੋਏ ਸਨ।

ਉਥੇ ਹੀ ਜਦੋਂ ਉਸ ਖੇਤਰ ਵਿੱਚ ਸਰਗਰਮ ਮਿਲਿਸ਼ੀਆ ਕਾਮਵਿਨਾ ਨਸਾਪੂ ਦੇ ਨੁਮਾਇੰਦਿਆਂ ਨਾਲ ਦੌਰੇ ਤੇ ਗਏ ਹੋਏ ਸਨ। ਉਸ ਸਮੇਂ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਨ੍ਹਾਂ ਦੀਆਂ ਲਾਸ਼ਾਂ ਕਬਰਾਂ ਵਿੱਚੋਂ ਦੋ ਹਫਤਿਆਂ ਬਾਅਦ ਬਰਾਮਦ ਕੀਤੀਆਂ ਗਈਆਂ ਸਨ। ਇਸ ਮਾਮਲੇ ਵਿਚ ਹੁਣ ਸ਼ਨੀਵਾਰ ਨੂੰ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਕਾਗੋ ਵਿੱਚ ਜਿੱਥੇ 2003 ਤੋਂ ਬਾਅਦ ਮੌਤ ਦੀ ਸਜ਼ਾ ਉੱਤੇ ਪਾਬੰਦੀ ਲਾਗੂ ਕੀਤੀ ਗਈ ਸੀ। ਉਥੇ ਹੀ ਹੁਣ ਇਨ੍ਹਾਂ ਖੋਜਕਾਰਾਂ ਦੀ ਹੱਤਿਆ ਦੇ ਦੋਸ਼ ਵਿੱਚ 51 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ।

ਜਿੱਥੇ ਇਸ ਮਾਮਲੇ ਦਾ ਫੈਸਲਾ ਹੋਣ ਵਿੱਚ ਪੰਜ ਸਾਲ ਲੱਗੇ ਹਨ। ਉੱਥੇ ਹੀ ਹੁਣ 51 ਲੋਕਾਂ ਨੂੰ ਇਕੱਠੇ ਹੀ ਸਜ਼ਾ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਇੱਕ ਅਧਿਕਾਰੀ ਵੱਲੋਂ ਹੁਕਮਾਂ ਦੀ ਉਲੰਘਣਾ ਕਰਨ ਤੇ 10 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਅਤੇ ਦੋ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ।ਜਿਨ੍ਹਾਂ 51 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ ਉਹ ਹੁਣ ਉਮਰ ਕੈਦ ਦੀ ਸਜ਼ਾ ਭੁਗਤਣਗੇ।