ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦੀ ਹੋਈ ਵਿਦੇਸ਼ ਚ ਮੌਤ

ਆਈ ਤਾਜਾ ਵੱਡੀ ਖਬਰ

ਸ਼ ਨੂੰ ਅਜਾਦ ਕਰਵਾਉਣ ਵਾਸਤੇ ਜਿੱਥੇ ਬਹੁਤ ਸਾਰੇ ਦੇਸ਼ ਭਗਤਾਂ ਵੱਲੋਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਗਈ ਅਤੇ ਉਨ੍ਹਾਂ ਦੀ ਕੁਰਬਾਨੀ ਸਦਕਾ ਹੀ ਅੱਜ ਸਾਰੇ ਦੇਸ਼ ਦੇ ਲੋਕ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਨ। ਅਜਿਹੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ ਉਥੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਹੋਈਆਂ ਕਈ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦੀ ਹੋਈ ਵਿਦੇਸ਼ ਚ ਮੌਤ , ਜਿਸ ਬਾਰੇ ਅੱਜ ਤਾਜਾ ਖਬਰ। ਦੱਸ ਦਈਏ ਕਿ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ ਬ੍ਰਿਟੇਨ ‘ਚ ਦਿਹਾਂਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਵੱਖ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੀ ਭਤੀਜੀ ਵਰਿੰਦਰ ਸਿੰਧੂ ਦਾ 83 ਸਾਲਾਂ ਦੀ ਉਮਰ ਵਿੱਚ ਬ੍ਰਿਟੇਨ ਵਿੱਚ ਦਿਹਾਂਤ ਹੋ ਗਿਆ। ਅੱਜ ਇਥੇ ਕਾਫੀ ਲੰਮੇ ਸਮੇ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ ਅਤੇ ਬ੍ਰਿਟੇਨ ਦੇ ਵਿੱਚ ਹੀ ਰਹੇ ਸਨ। ਉਥੇ ਹੀ ਬੁੱਧਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੀ ਭਤੀਜੀ ਦਾ ਜਨਮ ਲਾਹੌਰ ਦੇ ਵਿੱਚ 30 ਜੂਨ 1940 ਨੂੰ ਪਿਤਾ ਕੁਲਤਾਰ ਸਿੰਘ ਅਤੇ ਮਾਤਾ ਸਤਿੰਦਰ ਕੌਰ ਦੇ ਘਰ ਵਿੱਚ ਹੋਇਆ ਸੀ। ਜਿੱਥੇ ਉਹ ਯੂਕੇ ਦੇ ਵਿੱਚ 1968 ਵਿੱਚ ਵਿਆਹ ਤੋਂ ਬਾਦ ਚਲੇ ਗਏ ਸਨ।

ਦੱਸ ਦਈਏ ਕਿ ਸ਼ਹੀਦ ਭਗਤ ਸਿੰਘ ਦੀਆਂ ਤਿੰਨ ਪੀੜ੍ਹੀਆਂ ਦੀ ਪਹਿਲੀ ਪ੍ਰਮਾਣਿਕ ਜੀਵਨੀ ਵਰਿੰਦਰ ਸਿੰਧੂ ਨੇ 1967 ਵਿੱਚ ਲਿਖੀ ਸੀ। ਉਨ੍ਹਾਂ ਦੇ ਜੀਵਨ ਤੇ ਜਿੱਥੇ ਉਨ੍ਹਾਂ ਦੇ ਪਰਿਵਾਰ ਦਾ ਕਾਫੀ ਪ੍ਰਭਾਵ ਦੇਖਿਆ ਜਾਂਦਾ ਸੀ । ਉਥੇ ਹੀ ਉਨ੍ਹਾਂ ਵੱਲੋਂ ਆਪਣੀ ਕਿਤਾਬ ਵਿੱਚ ਦਾਦਾ ਅਰਜੁਨ ਸਿੰਘ, ਪਿਤਾ ਕਿਸ਼ਨ ਸਿੰਘ ਬਾਰੇ ਦੱਸਿਆ ਗਿਆ ਹੈ ਅਤੇ ਭਗਤ ਸਿੰਘ ਦੀ ਸ਼ਖ਼ਸੀਅਤ ਦਾ ਡੂੰਘਾ ਵਰਣਨ ਕੀਤਾ ਗਿਆ ਹੈ।

ਉਨ੍ਹਾਂ ਵੱਲੋਂ ਲਿਖੀ ਜੀਵਨੀ ਸਬੰਧੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ 2008 ਦਾ ਸਾਹਿਤ ਸ਼੍ਰੋਮਣੀ ਐਵਾਰਡ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਉਹਨਾਂ ਵੱਲੋਂ ਸੰਪਾਦਕ ਦੀ ਭੂਮਿਕਾ ਵੀ ਨਿਭਾਈ ਗਈ ,ਉਹ ਭਗਤ ਸਿੰਘ ਦੀਆਂ 1977 ਵਿੱਚ ਹਿੰਦੀ ’ਚ ਪਹਿਲੀ ਵਾਰ ਲਿਖੀਆਂ ਗਈਆਂ ਲਿਖਤਾਂ ਦੇ ਸੰਪਾਦਕ ਸਨ।