ਸ਼੍ਰੋਮਣੀ ਅਕਾਲੀ ਦੱਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਇਆ ਇਹ ਵੱਡਾ ਬਿਆਨ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਤਾਂ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਹੀ ਆਮ ਆਦਮੀ ਪਾਰਟੀ ਉੱਪਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਜਿਥੇ ਕੈਬਨਿਟ ਮੰਡਲ ਦਾ ਗਠਨ ਕੀਤਾ ਗਿਆ ਉਥੇ ਹੀ ਵੱਖ ਵੱਖ ਵਿਭਾਗਾਂ ਉੱਪਰ ਵੱਖ-ਵੱਖ ਮੰਤਰੀਆਂ ਨੂੰ ਤੈਨਾਤ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਆਪਣੇ ਕੰਮ ਇਮਾਨਦਾਰੀ ਨਾਲ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਦੇ ਕਈ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਜਾ ਰਿਹਾ ਹੈ। ਜਿਥੇ ਪਹਿਲਾਂ ਹੀ ਕੁਝ ਮੁੱਦੇ ਸ਼ਾਂਤ ਹੋ ਚੁੱਕੇ ਸਨ ਉੱਥੇ ਹੀ ਉਹਨਾਂ ਮੁੱਦਿਆਂ ਉੱਪਰ ਫਿਰ ਤੋਂ ਬਹਿਸ ਹੋਣੀ ਸ਼ੁਰੂ ਹੋ ਗਈ ਹੈ।

ਅਜਿਹੇ ਮੁੱਦਿਆਂ ਦਾ ਪੰਜਾਬ ਦੇ ਹਾਲਾਤਾਂ ਉੱਪਰ ਵੀ ਗਹਿਰਾ ਅਸਰ ਹੋ ਰਿਹਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ , ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਅੱਜ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹੋਇਆਂ ਪੰਜਾਬ ਦੇ ਪਾਣੀ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਉਪਰ ਹਮਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀ ਸਰਕਾਰ ਦੇ ਸਮੇਂ ਐਕਸ ਵਾਈ ਐਲ ਨਹਿਰ ਦੇ ਪਾਣੀ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੇ ਦੌਰਾਨ ਜਿਥੇ ਇਸ ਨਹਿਰ ਵਾਸਤੇ ਐਕਵਾਇਰ ਕੀਤੀ ਗਈ ਜ਼ਮੀਨ ਨੂੰ ਮੁੜ ਕਿਸਾਨਾਂ ਨੂੰ ਦਿੱਤਾ ਸੀ। ਉੱਥੇ ਹੀ ਹੁਣ ਫਿਰ ਤੋਂ ਹਰਿਆਣਾ ਨੂੰ ਨਹਿਰ ਦਾ ਪਾਣੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ।

ਉਥੇ ਹੀ ਉਨ੍ਹਾਂ ਆਖਿਆ ਕਿ ਪੰਜਾਬ ਵੱਲੋਂ ਕਿਸੇ ਵੀ ਕੀਮਤ ਤੇ ਇਹ ਪਾਣੀ ਹਰਿਆਣੇ ਨੂੰ ਨਹੀਂ ਦੇਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਤਲੁਜ ਜਮਨਾ ਲਿੰਕ ਨਹਿਰ ਕਿਸੇ ਵੀ ਕੀਮਤ ਤੇ ਸ਼੍ਰੋਮਣੀ ਅਕਾਲੀ ਦਲ ਨਹੀਂ ਨਿਕਲਣ ਦੇਵੇਗਾ। ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਉਹ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨੂੰ ਨਹੀਂ ਜਾਣ ਦੇਣਗੇ ਬੇਸ਼ਕ ਆਮ ਆਦਮੀ ਪਾਰਟੀ ਜਿਨ੍ਹਾਂ ਮਰਜੀ ਜੋਰ ਲਗਾ ਲਵੇ।