ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ 30 ਅਪ੍ਰੈਲ ਤੱਕ ਬੰਦ ਰੱਖਿਆ ਗਿਆ ਹੈ। ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਹੈ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ। ਪਿਛਲੇ ਸਾਲ ਜਦੋਂ ਕਰੋਨਾ ਦੀ ਆਮਦ ਪੰਜਾਬ ਵਿੱਚ ਹੋਈ ਸੀ ਤਾਂ ਮਾਰਚ ਵਿੱਚ ਹੀ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੌਲੀ-ਹੌਲੀ ਹਾਲਾਤ ਪਹਿਲਾਂ ਵਾਲੀ ਸਥਿਤੀ ਵਿੱਚ ਆ ਰਹੇ ਸਨ ਕਿ ਮੁੜ ਤੋਂ ਕਰੋਨਾ ਦੀ ਅਗਲੀ ਲਹਿਰ ਪੰਜਾਬ ਵਿਚ ਹਾਵੀ ਹੋ ਗਈ ਹੈ।
ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਇਹ ਹੁਕਮ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਕਰੋਨਾ ਕੇਸਾਂ ਤੇ ਗਰਮੀ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਮਈ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਹੀ ਗਰਮੀ ਦੀਆਂ ਛੁਟੀਆਂ ਕੀਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿੱਥੇ ਬੱਚਿਆਂ ਨੂੰ ਪੜ੍ਹਾਈ ਤੋਂ ਰਾਹਤ ਮਿਲੇਗੀ ਉਥੇ ਹੀ ਅਧਿਆਪਕਾਂ ਨੂੰ ਗਰਮੀਆਂ ਦੀਆਂ ਛੁੱਟੀਆਂ ਹੋਣ ਦੇ ਬਾਵਜੂਦ ਵੀ ਵੈਕਸੀਨੇਸ਼ਨ ਜਾਗਰੂਕਤਾ ਦਾ ਕੰਮ ਦਿਤਾ ਜਾਵੇਗਾ।
ਜਿਸ ਜਿਸਦੇ ਅਨੁਸਾਰ ਸਾਰੇ ਅਧਿਆਪਕ ਰੁਟੀਨ ਵਿੱਚ ਮਾਰਕੀਟ ਅਤੇ ਜਗ੍ਹਾ-ਜਗ੍ਹਾ ਤੇ ਜਾ ਕੇ ਲੋਕਾਂ ਨੂੰ ਟੀਕਾਕਰਨ ਲਗਾਉਣ ਲਈ ਪ੍ਰੇਰਿਤ ਕਰਨਗੇ। ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਭਾਵੇਂ ਇਸ ਵਾਰ ਗਰਮੀ ਦੀਆਂ ਛੁਟੀਆਂ ਮਿਲ ਰਹੀਆਂ ਹਨ। ਪਰ ਉਹ ਸ਼ਹਿਰ ਛੱਡ ਕੇ ਬਾਹਰ ਨਹੀਂ ਜਾ ਸਕਦੇ। ਅਧਿਆਪਕਾਂ ਨੂੰ ਬੱਚਿਆਂ ਦੀ ਆਨਲਾਈਨ ਪੜ੍ਹਾਈ ਤੋਂ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਕਰੋਨਾ ਬਾਰੇ ਸੇਵਾਵਾਂ ਦੇਣ ਲਈ ਉਨ੍ਹਾਂ ਨੂੰ ਤਿਆਰ ਰਹਿਣਾ ਪਵੇਗਾ।
ਉਥੇ ਹੀ ਸਕੂਲਾਂ ਦੇ ਵਿੱਚ ਹੈਡ ਅਤੇ ਪ੍ਰਿੰਸੀਪਲ ਦਾ ਆਉਣਾ ਲਾਜ਼ਮੀ ਕੀਤਾ ਗਿਆ ਹੈ। ਕਿਉਂਕਿ ਸਕੂਲਾਂ ਵਿੱਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। 30 ਮਈ ਤੱਕ ਸ਼ਹਿਰ ਦੇ ਸਾਰੇ ਸਕੂਲਾਂ ਵਿੱਚ ਰੋਟੇਸ਼ਨ ਦੇ ਅਨੁਸਾਰ ਟੀਕਾਕਰਨ ਪ੍ਰਕਿਰਿਆ ਆਰੰਭ ਕੀਤੀ ਜਾ ਰਹੀ ਹੈ। ਜਿਸ ਵਿੱਚ ਸਥਾਨਕ ਲੋਕਾਂ ਨੂੰ ਵੈਕਸੀਨ ਲਗਾਈ ਜਾਵੇਗੀ, ਉੱਥੇ ਹੀ ਸਕੂਲ ਦੇ ਸਟਾਫ ਦਾ ਵੀ ਟੀਕਾਕਰਨ ਕੀਤਾ ਜਾਵੇਗਾ।
Previous Postਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਸਹੂਲਤ ਤੋਂ ਬਾਅਦ ਹੁਣ ਆਈ ਇਹ ਵੱਡੀ ਖਬਰ
Next Postਹੋ ਜਾਵੋ ਸਾਵਧਾਨ : ਪੰਜਾਬ ਚ ਇਥੇ ਕੋਰੋਨਾ ਨੂੰ ਠੱਲ ਪਾਉਣ ਲਈ ਹੋ ਗਿਆ ਇਹ ਵੱਡਾ ਹੁਕਮ ਜਾਰੀ