ਸਕੂਲਾਂ ਚ ਵਿਦਿਆਰਥੀਆਂ ਤੇ ਲੱਗੀ ਪਾਬੰਦੀ ਤੋਂ ਬਾਅਦ ਹੁਣ ਵਿਦਿਆਰਥੀਆਂ ਲਈ ਹੋਣ ਲੱਗਾ ਇਹ ਕੰਮ

ਆਈ ਤਾਜਾ ਵੱਡੀ ਖਬਰ 

ਮੌਜੂਦਾ ਸਮੇਂ ਜੋ ਚੱਲ ਰਿਹਾ ਹੈ ਉਸ ਨੂੰ ਦੇਖਦੇ ਹੋਏ ਅਜਿਹਾ ਲੱਗ ਰਿਹਾ ਹੈ ਕਿ ਜਿਵੇਂ ਪਿਛਲਾ ਸਾਲ ਮੁੜ ਤੋਂ ਸਾਹਮਣੇ ਆ ਰਿਹਾ ਹੈ। ਕਿਉਂਕਿ ਇਸ ਵਾਰ ਜੋ ਹਾਲਾਤ ਬਣ ਰਹੇ ਹਨ ਉਹ ਬਿਲਕੁਲ ਓਹੋ ਜਿਹੇ ਹਨ ਜੋ ਪਿਛਲੇ ਸਾਲ ਮਾਰਚ ਮਹੀਨੇ ਦੇ ਵਿੱਚ ਸਨ। ਪਿਛਲੇ ਵਰ੍ਹੇ ਇਕ ਬਿਮਾਰੀ ਨੇ ਪੂਰੇ ਸੰਸਾਰ ਨੂੰ ਆਪਣੀ ਜਕੜ ਦੇ ਵਿਚ ਦਬੋਚ ਲਿਆ ਸੀ ਅਤੇ ਇਹ ਬਿਮਾਰੀ ਹੁਣ ਇਕ ਵਾਰ ਫਿਰ ਤੋਂ ਆਪਣੀ ਪਕੜ ਮਜ਼ਬੂਤ ਕਰਦੀ ਹੋਈ ਦਿਖਾਈ ਦੇ ਰਹੀ ਹੈ। ਕੋਰੋਨਾ ਵਾਇਰਸ ਦੀ ਇਸ ਬਿਮਾਰੀ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਭਾਰੀ ਸੰਖਿਆ ਵਿਚ ਵਾਧਾ ਹੋ ਰਿਹਾ ਹੈ।

ਪੰਜਾਬ ਸੂਬੇ ਦੇ ਅੰਦਰ ਵੀ ਇਸ ਬਿਮਾਰੀ ਦੇ ਨਾਲ ਪੌਜੇਟਿਵ ਹੋਣ ਕਾਰਨ ਨਵੇਂ ਮਾਮਲੇ ਬੜੀ ਤੇਜ਼ੀ ਦੇ ਨਾਲ ਵੱਧਦੇ ਜਾ ਰਹੇ ਹਨ। ਜਿਸ ਉੱਪਰ ਕਾਬੂ ਪਾਉਣ ਦੇ ਲਈ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਬੀਤੇ ਦਿਨੀਂ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਸੀ। ਜਿਸ ਦੌਰਾਨ ਇਕ ਵਾਰ ਫਿਰ ਤੋਂ ਆਨਲਾਈਨ ਮਾਧਿਅਮ ਦੇ ਜ਼ਰੀਏ ਬੱਚਿਆਂ ਨੂੰ ਪੜ੍ਹਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਜਮਾਤਾਂ ਦੇ ਪੇਪਰਾਂ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਸੀ।

ਪਰ ਹੁਣ ਇਕ ਵਾਰ ਫਿਰ ਤੋਂ ਸਕੂਲਾਂ ਨੂੰ ਬੰਦ ਕੀਤੇ ਜਾਣ ਤੋਂ ਬਾਅਦ ਵਿਦਿਆਰਥੀਆਂ ਦੇ ਮਾਪੇ ਖਾਸੀ ਚਿੰਤਾ ਦੇ ਵਿਚ ਆ ਗਏ ਹਨ। ਉਧਰ ਦੂਜੇ ਪਾਸੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਕੋਰੋਨਾ ਤੋਂ ਬਚਾਅ ਦੀਆਂ ਪਾਬੰਦੀਆਂ ਦੀ ਪਾਲਣਾ ਕਰਦੇ ਹੋਏ ਬੱਚਿਆਂ ਦੀ ਪੜ੍ਹਾਈ ਨੂੰ ਬਣਾਏ ਰੱਖਣ ਉਪਰ ਜ਼ੋਰ ਦਿੰਦੇ ਹੋਏ ਦਫ਼ਤਰ ਦੇ ਅਧਿਕਾਰੀਆਂ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਬਲਾਕ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਨਾਲ ਇਕ ਹਫਤਾਵਾਰੀ ਮੀਟਿੰਗ ਕੀਤੀ।

ਜਿਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਆਪਣੇ ਜਿਲ੍ਹੇ ਦੇ ਸਕੂਲਾਂ ਦੇ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਵਿੱਦਿਆ ਨਾਲ ਜੋੜੀ ਰੱਖਣ ਲਈ ਆਖਿਆ ਹੈ। ਇਸ ਦੇ ਨਾਲ ਹੀ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਆਨਲਾਈਨ ਮਾਧਿਅਮ ਦੇ ਜ਼ਰੀਏ ਪੜ੍ਹਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਕਿਸੇ ਢੰਗ ਦੇ ਨਾਲ ਪ੍ਰਭਾਵਿਤ ਨਾ ਹੋ ਸਕੇ।