ਸਕੂਲਾਂ ਦੇ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਭਾਰਤ ਵਿਚ ਵੀ ਪਿਛਲੇ ਸਾਲ ਤੋਂ ਇਸ ਕਰੋਨਾ ਕਾਰਨ ਸਾਰੀ ਦੁਨੀਆਂ ਵਿੱਚ ਬਹੁਤ ਜ਼ਿਆਦਾ ਬਦਲਾਅ ਆਇਆ ਹੈ। ਜਿੱਥੇ ਦੇਸ਼ ਅੰਦਰ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਕਾਰਨ ਮਾਰਚ ਤੋਂ ਵੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਸਰਕਾਰ ਵੱਲੋਂ ਜਿਥੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਲਾਗੂ ਕੀਤੇ ਗਏ ਹਨ ਉਥੇ ਹੀ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।

ਸਰਕਾਰ ਵੱਲੋਂ ਜਿਥੇ ਪੰਜਵੀਂ ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਦੀਆਂ ਕਲਾਸਾਂ ਵਿੱਚ ਕਰ ਦਿੱਤਾ ਗਿਆ। ਉੱਥੇ ਹੀ ਸੀ ਬੀ ਐੱਸ ਈ ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਰੱਦ ਕਰ ਦਿਤੀਆਂ ਗਈਆਂ ਅਤੇ ਉਨ੍ਹਾਂ ਦੇ ਨਤੀਜਿਆਂ ਦੇ ਅਧਾਰ ਉਪਰ ਹੀ ਨਤੀਜੇ ਘੋਸ਼ਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਹੁਣ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਲਈ ਇਹ ਐਲਾਨ ਹੋ ਗਿਆ ਹੈ ਜਿਥੇ ਮਾਪਿਆਂ ਅਤੇ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜੇ ਪਹਿਲੀਆਂ ਪ੍ਰੀਖਿਆਵਾਂ ਦੇ ਮੁਲਾਂਕਣ ਦੇ ਅਧਾਰ ਤੇ ਘੋਸ਼ਿਤ ਕੀਤੇ ਜਾ ਰਹੇ ਹਨ ।

ਉਥੇ ਹੀ ਇਨ੍ਹਾਂ ਨਤੀਜਿਆਂ ਤੋਂ ਸੰਤੁਸ਼ਟ ਹੋਣ ਵਾਲੇ ਵਿਦਿਆਰਥੀਆਂ ਨੂੰ ਅਗਸਤ ਵਿੱਚ ਪ੍ਰੀਖਿਆਵਾਂ ਦੇਣ ਦਾ ਮੌਕਾ ਦਿੱਤੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੀ ਬੀ ਐਸ ਸੀ ਅਤੇ ਵੱਖ-ਵੱਖ ਪ੍ਰਵੇਸ਼ ਪ੍ਰੀਖਿਆਵਾਂ ਨਾਲ ਸਬੰਧਤ ਚਿੰਤਾਵਾਂ ਦਾ ਹੱਲ ਕਰਨ ਲਈ ਸੋਸ਼ਲ ਮੀਡੀਆ ਜ਼ਰੀਏ ਹੀ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਮੈਂ ਨਿਰੰਤਰ ਤੁਹਾਡੇ ਸਾਰੇ ਸੰਦੇਸ਼ ਪ੍ਰਾਪਤ ਕਰ ਰਿਹਾ ਹਾਂ ਕੁਝ ਤੁਹਾਡੇ ਸੰਦੇਸ਼ਾਂ ਵਿੱਚ ਵੀ ਜ਼ਾਹਿਰ ਕੀਤੀਆਂ ਹਨ।

ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਇੱਕ ਜੂਨ ਨੂੰ ਪ੍ਰੀਖਿਆਵਾਂ ਰੱਦ ਹੋਣ ਤੋਂ ਬਾਅਦ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਲਾਂਕਣ ਲਈ ਮਾਰਕਿੰਗ ਸਕੀਮ ਦਾ ਐਲਾਨ ਕੀਤਾ ਗਿਆ ਸੀ। ਸਿੱਖਿਆ ਮੰਤਰੀ ਸੀਬੀਐਸਈ ਕਲਾਸ ਦੇ ਬੱਚਿਆਂ ਦੀ ਮਾਰਕਿੰਗ ਸਕੀਮਾਂ ਅਤੇ ਸਿੱਖਿਆ ਨਾਲ ਸਬੰਧਤ ਹੋਰ ਕੰਮਾਂ ਬਾਰੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਜਿੱਥੇ ਸਰਕਾਰ ਵੱਲੋਂ ਦਸਵੀਂ ਗਿਆਰਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਵਾਂ ਦੇ ਅੰਕ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਮੁਲੰਕਣ ਦੇ ਅਧਾਰ ਤੇ ਕੀਤੇ ਜਾ ਰਹੇ ਹਨ। ਉਥੇ ਹੀ ਹੋਣ ਵਾਲੀਆਂ ਕੁਝ ਹੋਰ ਪ੍ਰਵੇਸ਼ ਪ੍ਰੀਖਿਆਵਾਂ ਬਾਰੇ ਫੈਸਲਾ ਅਜੇ ਵਿਚਾਰ ਅਧੀਨ ਹੈ।