ਆਈ ਤਾਜਾ ਵੱਡੀ ਖਬਰ
ਮੌਸਮ ਵਿਭਾਗ ਵੱਲੋਂ ਜਿੱਥੇ ਆਉਣ ਵਾਲੇ ਦਿਨਾਂ ਵਿੱਚ ਠੰਡ ਚ ਵਾਧਾ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਸੀ ਉੱਥੇ ਹੀ ਵਿਦਿਅਕ ਅਦਾਰਿਆਂ ਨੂੰ ਵੀ ਵੱਖ-ਵੱਖ ਸੂਬਿਆਂ ਵਿੱਚ ਆਪਣੇ ਸਮੇਂ ਅਨੁਸਾਰ ਬੰਦ ਕੀਤਾ ਗਿਆ ਹੈ। ਕਿਉਂਕਿ ਠੰਡ ਦੇ ਚਲਦਿਆਂ ਹੋਇਆਂ, ਧੁੰਦ ਦੇ ਕਾਰਨ ਵੀ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ।ਹੁਣ ਸਕੂਲੀ ਬੱਚਿਆਂ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਤਿੰਨ ਵਿਦਿਆਰਥੀਆਂ ਦੀ ਮੌਤ ਵੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਸਵੇਰੇ ਸਕੂਲ ਜਾ ਰਹੇ ਵਿਦਿਆਰਥੀਆਂ ਦੀ ਆਟੋ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ ਜਿੱਥੇ ਆਟੋ ਚਾਲਕ ਦੀ ਮੌਤ ਹੋਈ ਹੈ ਉੱਥੇ ਹੀ ਤਿੰਨ ਸਕੂਲੀ ਬੱਚਿਆਂ ਦੀ ਮੌਤ ਵੀ ਹੋ ਗਈ ਹੈ। ਦੱਸ ਦਈਏ ਕਿ ਜਿੱਥੇ ਬਹੁਤ ਸਾਰੇ ਸੂਬਿਆਂ ਵਿੱਚ ਸੱਤ ਤਰੀਕ ਨੂੰ ਸਕੂਲ ਖੋਲੇ ਗਏ ਹਨ ਉੱਥੇ ਹੀ ਕੁਝ ਸੂਬਿਆਂ ਵਿੱਚ 15 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਇੱਕ ਆਟੋ ਰਿਕਸ਼ਾ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਜਾ ਰਿਹਾ ਸੀ, ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਅੱਧਾ ਦਰਜਨ ਤੋਂ ਵਧੇਰੇ ਵਿਦਿਆਰਥੀ ਜ਼ਖਮੀ ਹੋਏ ਹਨ। ਜਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਇਹ ਘਟਨਾ ਵਾਪਰੀ ਉੱਥੇ ਪਿੰਡ ਵਾਸੀਆਂ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਨਹੀਂ ਚੁੱਕਣ ਦਿੱਤਾ ਗਿਆ ਅਤੇ ਪੁਲਿਸ ਵੱਲੋਂ ਆ ਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਇਸ ਐਕਸੀਡੈਂਟ ਤੋਂ ਬਾਅਦ ਨੈਸ਼ਨਲ ਹਾਈਵੇ 13 ਪੂਰੀ ਤਰਹਾਂ ਨਾਲ ਜਾਮ ਹੋ ਗਿਆ। ਹਾਦਸੇ ਸਮੇਂ ਆਲੂਆਂ ਨਾਲ ਭਰੇ ਟਰੱਕ ਵੱਲੋਂ ਜਿੱਥੇ ਆਟੋ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਗਈ ਉੱਥੇ ਹੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ। ਜਿਸ ਤੋਂ ਬਾਅਦ ਪਲਟ ਗਿਆ। ਜਿੱਥੇ ਇਸ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਸਮੇਤ ਆਟੋ ਰਿਕਸ਼ਾ ਚਾਲਕ ਦੀ ਮੌਤ ਵੀ ਹੋਈ ਹੈ ਅਤੇ ਅੱਧਾ ਦਰਜਨ ਤੋਂ ਵਧੇਰੇ ਵਿਦਿਆਰਥੀ ਜ਼ਖਮੀ ਹੋਏ ਹਨ। ਜਦ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਇਸ ਦੇ ਬਾਵਜੂਦ ਵੀ ਪ੍ਰਾਈਵੇਟ ਸਕੂਲ ਸ਼ੁਰੂ ਹੋ ਚੁੱਕੇ ਹਨ।