ਸਰਕਾਰ ਵਲੋਂ ਸਿੰਘੂ ਬਾਰਡਰ ਤੇ ਬੈਠੇ ਕਿਸਾਨਾਂ ਤੇ ਲਿਆ ਗਿਆ ਇਹ ਐਕਸ਼ਨ , ਹਰ ਪਾਸੇ ਰੋਸ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕਿਸਾਨ ਜਥੇ ਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਸੋਧ ਕਰਕੇ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਰਾਜਧਾਨੀ ਨੂੰ ਘੇਰ ਕੇ ਕੀਤਾ ਜਾ ਰਿਹਾ ਹੈ। ਇਸ ਧਰਨੇ ਪ੍ਰਦਰਸ਼ਨ ਵਿੱਚ ਕਿਸਾਨਾਂ ਦਾ ਸਾਥ ਦੇਣ ਦੇ ਲਈ ਟੀਚਰ ਯੂਨੀਅਨ, ਆਂਗਨ ਵਾੜੀ ਵਰਕਰ ਯੂਨੀਅਨ, ਸਿਹਤ ਵਿਭਾਗ ਦੇ ਕਰਮਚਾਰੀ, ਰੋਡਵੇਜ਼ ਅਤੇ ਪੈਪਸੂ ਦੇ ਕਰਮਚਾਰੀ, ਮਜ਼ਦੂਰ ਜਥੇ ਬੰਦੀਆਂ ਅਤੇ ਹੋਰ ਸੰਗਠਨ ਵੱਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ।

ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਲਿਖਤੀ ਸੱਦੇ ਨੂੰ ਰੱਦ ਕਰਨ ਉਪਰ ਸਮੂਹ ਕਿਸਾਨ ਜਥੇ ਬੰਦੀਆਂ ਵੱਲੋਂ ਸਿੰਘੂ ਬਾਰਡਰ ਉਪਰ ਮੀਟਿੰਗ ਕੀਤੀ ਗਈ ਸੀ। ਜਿਸ ਵਿੱਚ ਇਸ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨ ਦੇ ਨਾਲ ਦਿੱਲੀ ਨੂੰ ਚੁਫੇਰਿਓਂ ਘੇਰਨ ਅਤੇ ਦੇਸ਼ ਅੰਦਰ ਰੇਲਵੇ ਟ੍ਰੈਕ ਜਾਮ ਕਰਨ ਦੇ ਫੈਸਲੇ ਲਏ ਗਏ ਸਨ। ਜਿਸ ਉਪਰ ਅਮਲ ਕਰਦੇ ਹੋਏ ਵੱਖ-ਵੱਖ ਕਿਸਾਨ ਸੜਕ ਮਾਰਗ ਜਾਮ ਕਰਕੇ ਬੈਠ ਗਏ। ਪਰ ਦਿੱਲੀ ਦੇ ਸਿੰਘੂ ਬਾਰਡਰ ਉਪਰ ਬੈਠ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਐਫ ਆਈ ਆਰ ਦਰਜ ਕਰ ਦਿੱਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਪ੍ਰਦਰਸ਼ਨਕਾਰੀ ਰੈੱਡ ਲਾਈਟ ਚੌਰਾਹੇ ਵਿੱਚ ਬੈਠ ਕੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਸਨ ਜਿਹਨਾ ਉਪਰ ਐਫ ਆਈ ਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਐਫ ਆਈ ਆਰ ਵਿੱਚ ਕਿਸਾਨਾਂ ਵਿਰੁੱਧ ਰੋਡ ਬਲਾਕ ਕਰਨ ਅਤੇ ਕੋਰੋਨਾ ਐਕਟ ਦੀ ਉ-ਲੰ-ਘ-ਣਾ ਕਰਨ ਦਾ ਵੀ ਦੋ-ਸ਼ ਲਗਾਇਆ ਗਿਆ ਹੈ। ਇਸ ਐਫ ਆਈ ਆਰ ਵਿੱਚ ਬਹੁਤ ਸਾਰੇ ਕਿਸਾਨਾਂ ਦਾ ਨਾਮ ਲਿਖਿਆ ਜਾ ਚੁੱਕਿਆ ਹੈ।

ਜ਼ਿਕਰਯੋਗ ਹੈ ਕਿ ਕਿਸਾਨ ਇਸ ਧਰਨੇ ਪ੍ਰਦਰਸ਼ਨ ਦੇ ਵਿਚ ਬੀਤੇ 16 ਦਿਨਾਂ ਤੋਂ ਦਿਨ ਰਾਤ ਬੈਠੇ ਹੋਏ ਹਨ। ਰੋਜ਼ਾਨਾ ਹੀ ਇਸ ਪ੍ਰਦਰਸ਼ਨ ਦੇ ਵਿੱਚ ਕਿਸਾਨਾਂ ਦੇ ਨਾਲ ਆਮ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਕਿਸਾਨ ਜਥੇ ਬੰਦੀਆਂ ਦੇ ਨਾਲ-ਨਾਲ ਦੇਸ਼ ਭਰ ਦੇ ਵੱਖ ਵੱਖ ਸੰਸਥਾਵਾਂ ਦੇ ਲੋਕ ਇਸ ਧਰਨੇ ਪ੍ਰਦਰਸ਼ਨ ਦੇ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੀ ਜੰਮ ਕੇ ਨਿਖੇਧੀ ਵੀ ਕਰ ਰਹੇ ਹਨ। ਕਿਸਾਨ ਜਥੇ ਬੰਦੀਆਂ ਨੂੰ ਵਿਦੇਸ਼ਾਂ ਵਿੱਚ ਰਹਿੰਦੇ ਹੋਏ ਪੰਜਾਬੀ ਭਾਈਚਾਰੇ ਤੋਂ ਇਲਾਵਾ ਵੱਖ ਵੱਖ ਸੰਸਦ ਮੈਂਬਰਾਂ ਵੱਲੋਂ ਵੀ ਸਮਰਥਨ ਪ੍ਰਾਪਤ ਹੋ ਚੁੱਕਿਆ ਹੈ।