ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੀ ਚਪੇਟ ਵਿਚ ਆ ਰਹੀਆਂ ਸਨ ਅਤੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਇਸ ਦੁਨੀਆਂ ਤੋਂ ਕੂਚ ਕਰ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆਂ। ਵੱਖ ਵੱਖ ਖੇਤਰ ਦੀਆਂ ਹਸਤੀਆਂ ਦੇ ਜਾਣ ਦੀ ਕਮੀ ਜਿਥੇ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਤੇ ਉਨਾ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਸੋਗ ਵੇਖਿਆ ਜਾਂਦਾ ਹੈ ਉੱਥੇ ਹੀ ਇਨ੍ਹਾਂ ਸਖਸ਼ੀਅਤਾਂ ਵੱਲੋਂ ਲੋਕਾਂ ਦਾ ਕੀਤਾ ਗਿਆ ਮਾਰਗ ਦਰਸ਼ਨ ਵੀ ਲੋਕਾਂ ਵੱਲੋਂ ਕਦੇ ਨਹੀਂ ਭੁਲਾਇਆ ਜਾ ਸਕਦਾ।
ਜਿਨ੍ਹਾਂ ਵੱਲੋਂ ਇਸ ਸੰਸਾਰ ਨੂੰ ਇੱਕ ਅਜਿਹੀ ਦੇਣ ਦਿੱਤੀ ਜਾਂਦੀ ਹੈ, ਜਿਸਦੇ ਚਲਦੇ ਹੋਏ ਉਹ ਆਮ ਤੋਂ ਖਾਸ ਬਣ ਜਾਂਦੇ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਹਸਤੀ ਦੀ ਅਚਾਨਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਧਰਮ ਦੇ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ। ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ।
ਜਿੱਥੇ ਕੁਝ ਸਾਲ ਪਹਿਲਾਂ ਉਹ ਗੁਰਦਿਆਂ ਦੀ ਬਿਮਾਰੀ ਦੇ ਨਾਲ ਪੀੜਤ ਸਨ ਅਤੇ ਜਿਸ ਤੋਂ ਬਾਅਦ ਉਨ੍ਹਾਂ ਦੇ ਗੁਰਦੇ ਬਦਲੇ ਗਏ ਸਨ। ਉੱਥੇ ਹੀ ਸੋਮਵਾਰ ਦੀ ਦੇਰ ਰਾਤ ਨੂੰ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਿੱਥੇ ਗੰਭੀਰ ਹਾਲਤ ਨੂੰ ਦੇਖ ਕੇ ਉਨ੍ਹਾਂ ਨੂੰ ਤੁਰੰਤ ਹੀ ਸਿਵਲ ਹਸਪਤਾਲ ਭਾਈ ਜੈਤਾ ਜੀ ਲਿਜਾਇਆ ਗਿਆ। ਉੱਥੇ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਉਨ੍ਹਾਂ ਦੀ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਜਿਥੇ ਸਿੱਖ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਵੱਖ-ਵੱਖ ਸੰਸਥਾਵਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਹਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ ਵੱਖ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਦੱਸਿਆ ਕਿ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 14 ਜੂਨ ਮੰਗਲਵਾਰ ਨੂੰ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸ਼ਮਸ਼ਾਨਘਾਟ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।
Home ਤਾਜਾ ਖ਼ਬਰਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਹਸਤੀ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ
ਤਾਜਾ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਹਸਤੀ ਦੀ ਹੋਈ ਅਚਾਨਕ ਮੌਤ, ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ
Previous Postਪੰਜਾਬ : ਪਹਿਲੀ ਕਲਾਸ ਦੇ ਮਾਸੂਮ ਬੱਚੇ ਨੂੰ ਏਦਾਂ ਮਿਲੀ ਮੌਤ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ
Next Postਪ੍ਰਧਾਨ ਮੰਤਰੀ ਮੋਦੀ ਵਲੋਂ ਦਿੱਤੀ ਵੱਡੀ ਖੁਸ਼ਖਬਰੀ, ਅਗਲੇ ਡੇਢ ਸਾਲਾਂ ਚ 10 ਲੱਖ ਭਰਤੀਆਂ ਕਰਨ ਦੇ ਦਿੱਤੇ ਨਿਰਦੇਸ਼