ਸਾਧੂ ਸਿੰਘ ਧਰਮਸੋਤ ਤੋਂ ਬਾਅਦ ਇਸ ਸਾਬਕਾ ਕਾਂਗਰਸੀ ਵਿਧਾਇਕ ਨੂੰ ਇਸ ਮਾਮਲੇ ਚ ਕੀਤਾ ਗਿਆ ਗ੍ਰਿਫਤਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਥੇ ਹੀ ਵਿਰੋਧੀ ਪਾਰਟੀਆਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਵੱਖ ਵੱਖ ਵਿਵਾਦਾਂ ਦੇ ਚੱਲਦਿਆਂ ਹੋਇਆਂ ਇਸ ਸਮੇਂ ਜੇਲ੍ਹ ਵਿਚ ਸੁੱਟਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਚੋਂ ਭ੍ਰਿਸਟਾਚਾਰ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਜੇਲ ਵਿਚ ਰੱਖਿਆ ਜਾ ਰਿਹਾ ਹੈ। ਉਥੇ ਹੀ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜੇਲ੍ਹ ਵਿੱਚ ਹਨ। ਹੁਣ ਸਾਧੂ ਸਿੰਘ ਧਰਮਸੋਤ ਤੋਂ ਬਾਅਦ ਇਸ ਸਾਬਕਾ ਕਾਂਗਰਸੀ ਵਿਧਾਇਕ ਨੂੰ ਵੀ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇੱਥੇ ਨਾਜਾਇਜ਼ ਮਾਈਨਿੰਗ ਅਤੇ ਐੱਸ ਸੀ ਵਿਦਿਆਰਥੀਆਂ ਦੀ ਸਕੋਲਰਸਿਪ ਮਾਮਲੇ ਵਿੱਚ ਸਾਬਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਉਸੇ ਹੀ ਹੁਣ ਨਜਾਇਜ਼ ਰੇਤ ਮਾਇਨਿਗ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਵੀ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿੱਥੇ ਪੁਲਿਸ ਵੱਲੋਂ ਉਨ੍ਹਾਂ ਦੇ ਮਾਮਲੇ ਵਿੱਚ ਸਾਰੀ ਜਾਂਚ ਕੀਤੀ ਗਈ ਸੀ ਅਤੇ ਇਸ ਮਾਮਲੇ ਨੂੰ ਗੁਪਤ ਰੱਖਦੇ ਹੋਏ ਉਨ੍ਹਾਂ ਦੇ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ।

ਉਥੇ ਹੀ ਛਾਪੇਮਾਰੀ ਦੌਰਾਨ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ ਹੈ ਅਤੇ ਜਿੱਥੇ ਉਨ੍ਹਾਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਨਜਾਇਜ਼ ਮਾਇਨਿੰਗ ਕੀਤੀ ਜਾ ਰਹੀ ਸੀ ਉਥੇ ਹੀ ਨਜਾਇਜ਼ ਮਾਇਨਿੰਗ ਕਰਦੇ ਹੋਏ ਇਕ ਟਰੈਕਟਰ ਟਰਾਲੀ ਟਿੱਪਰ ਅਤੇ ਮਸ਼ੀਨ ਵੀ ਬਰਾਮਦ ਕੀਤਾ ਗਿਆ ਹੈ। ਚੋਣਾਂ ਦੇ ਦੌਰਾਨ ਜਿੱਥੇ ਇਸ ਵਿਧਾਇਕ ਨੂੰ ਉਸ ਸਮੇਂ ਚਰਚਾ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਸੀ ਜਦੋਂ ਚੋਣਾਂ ਤੋਂ ਪਹਿਲਾਂ ਕਰਵਾਏ ਗਏ ਇਕ ਸਮਾਗਮ ਦੇ ਵਿਚ ਜੋਗਿੰਦਰਪਾਲ ਭੋਆ ਤੋਂ ਇਕ ਨੌਜਵਾਨ ਵੱਲੋਂ ਸਵਾਲ ਪੁੱਛਿਆ ਗਿਆ ਸੀ ਕਿ ਕੀ ਵਿਕਾਸ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਸ ਸਾਬਕਾ ਵਿਧਾਇਕ ਵੱਲੋਂ ਉਸ ਨੌਜਵਾਨ ਦੇ ਥੱਪੜ ਮਾਰਿਆ ਗਿਆ ਸੀ ਅਤੇ ਪੁਲਿਸ ਨਾਲ ਮਿਲ ਕੇ ਉਸਦੀ ਕੁੱਟਮਾਰ ਕੀਤੀ ਗਈ ਸੀ

ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋਈ ਸੀ। ਇਸ ਸਾਬਕਾ ਵਿਧਾਇਕ ਵੱਲੋਂ ਕ੍ਰਿਸ਼ਨਾ ਸਟੋਨ ਸਟੋਰ ਦੇ ਨਾਂ ਤੇ ਕ੍ਰਿਸ਼ਨਾ ਸਟੋਰ ਦੇ ਨਾਲ ਮਿਲ ਕੇ ਇਹ ਨਜਾਇਜ਼ ਮਾਇਨਿੰਗ ਕੀਤੀ ਜਾ ਰਹੀ ਸੀ। ਜਿੱਥੇ ਉਹਨਾਂ ਦੇ ਭਾਗੀਦਾਰੀ ਸਨ।