ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਹੋਈਆਂ ਇਨ੍ਹਾਂ ਚੋਣਾਂ ਦੇ ਵਿਚ ਜਿੱਥੇ ਬਾਕੀ ਪਾਰਟੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਕਈ ਸਾਲਾਂ ਤੋਂ ਲਗਾਤਾਰ ਜਿੱਤ ਹਾਸਲ ਕਰਨ ਵਾਲੇ ਨੇਤਾਵਾਂ ਨੇ ਵੀ ਇਸ ਵਾਰ ਹੋਈਆਂ ਚੋਣਾਂ ਵਿਚ ਭਾਰੀ ਹਾਰ ਦਾ ਸਾਹਮਣਾ ਕੀਤਾ ਹੈ। ਵਿਧਾਨਸਭਾ ਚੋਣਾਂ 2022 ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਨਾਲ਼ ਸਰਕਾਰ ਬਣਾਈ ਗਈ ਹੈ ਉਥੇ ਹੀ ਰਵਾਇਤੀ ਪਾਰਟੀਆਂ ਭਾਰੀ ਗਿਣਤੀ ਵਿੱਚ ਵੋਟਾਂ ਦੇ ਫਰਕ ਨਾਲ ਹਾਰੀਆ ਹਨ। ਪੰਜਾਬ ਦੇ ਰਾਜਨੀਤਿਕ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਿੱਥੇ ਆਮ ਆਦਮੀ ਪਾਰਟੀ ਵੱਲੋ ਇਤਿਹਾਸ ਰਚਿਆ ਗਿਆ ਹੈ ਉਥੇ ਹੀ ਰਾਜਨੀਤੀ ਦੇ ਥੰਮ ਮੰਨੇ ਜਾਣ ਵਾਲੇ ਵਿਅਕਤੀ ਵੀ ਇਸ ਵਾਰ ਚੋਣਾਂ ਵਿੱਚ ਡਿੱਗਦੇ ਹੋਏ ਦੇਖੇ ਗਏ ਹਨ।
ਜਿਨ੍ਹਾਂ ਵੱਲੋਂ ਹਾਰ ਸਵੀਕਾਰ ਕਰ ਲਈ ਗਈ ਹੈ ਅਤੇ ਆਖਿਆ ਗਿਆ ਹੈ ਕਿ ਇਹ ਫੈਸਲਾ ਲੋਕਾਂ ਦਾ ਫੈਸਲਾ ਹੈ ਜਿਸ ਨੂੰ ਉਨ੍ਹਾਂ ਵੱਲੋਂ ਖਿੜੇ ਮੱਥੇ ਸਵੀਕਾਰ ਕੀਤਾ ਗਿਆ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਤਰ੍ਹਾਂ ਸੱਟ ਲੱਗ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਇੱਥੇ ਲੰਬੀ ਹਲਕੇ ਤੋਂ ਵਿਧਾਨ ਸਭਾ ਚੋਣ ਹਾਰ ਗਏ ਸਨ। ਉਥੇ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਹਲਕਾ ਲੰਬੀ ਦੇ ਅਧੀਨ ਆਉਂਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਵੱਲੋਂ ਆਪਣੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਹੈ। ਪਿੰਡਾਂ ਦੇ ਦੌਰੇ ਦੌਰਾਨ ਉਨ੍ਹਾਂ ਦਾ ਇੱਕ ਜਗ੍ਹਾ ਤੇ ਸੰਤੁਲਨ ਵਿਗੜਨ ਕਾਰਨ ਉਹ ਡਿੱਗ ਗਏ ਸਨ ਜਿੱਥੇ ਉਨ੍ਹਾਂ ਦੇ ਗੋਡੇ ਉੱਪਰ ਸੱਟ ਲੱਗਣ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲ ਆ ਰਹੀ ਹੈ।
ਉੱਥੇ ਹੀ ਉਨ੍ਹਾਂ ਵੱਲੋਂ ਕੁਝ ਪਿੰਡਾਂ ਦਾ ਦੌਰਾ ਕਰਦੇ ਹੋਏ ਗੱਡੀ ਵਿੱਚ ਬੈਠ ਕੇ ਹੀ ਲੋਕਾਂ ਨੂੰ ਸੰਬੋਧਨ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਅਤੇ ਉਨ੍ਹਾਂ ਨੂੰ ਚੱਲਣ ਫਿਰਨ ਵਿੱਚ ਦਰਪੇਸ਼ ਮੁਸ਼ਕਿਲ ਤੋਂ ਬਾਅਦ ਉਨ੍ਹਾਂ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਚੱਲਣ ਫਿਰਨ ਤੋਂ ਮਨਾ ਕੀਤਾ ਗਿਆ ਹੈ ਅਤੇ ਆਰਾਮ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ। ਉਹਨਾਂ ਨਾਲ ਇਹ ਘਟਨਾ ਪਿੰਡ ਵਾਲੀ ਰਿਹਾਇਸ਼ ਵਿੱਚ ਵਾਪਰੀ ਹੈ।
Previous Postਕਾਂਗਰਸ ਦੇ ਲੀਡਰਾਂ ਅਤੇ ਰਾਹੁਲ ਗਾਂਧੀ ਨੇ ਕੀਤਾ ਇਸ ਤਰਾਂ ਵੱਖਰੇ ਅੰਦਾਜ ਵਿਰੋਧ ਪ੍ਰਦਰਸ਼ਨ – ਸਾਰੇ ਪਾਸੇ ਚਰਚਾ
Next Postਪੰਜਾਬ ਦੇ ਇਸ ਜਿਲ੍ਹੇ ਚ 31 ਮਈ 2022 ਤੱਕ ਇਸ ਸਖਤ ਪਾਬੰਦੀ ਦਾ ਹੋ ਗਿਆ ਐਲਾਨ – ਨਾ ਮੰਨਣ ਤੇ ਹੋਵੇਗੀ ਸਖਤ ਕਾਰਵਾਈ