ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ, ਸਾਰੇ ਪਾਸੇ ਹੋਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਸੱਤਾ ਤੇ ਕਾਬਜ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਭਾਰੀ ਝਟਕਾ ਲਗਾ ਹੈ ਉਥੇ ਹੀ ਕਈ ਕਾਰਨਾਂ ਦੇ ਚਲਦੇ ਹੋਏ ਦੋਨੋਂ ਪਾਰਟੀਆਂ ਵਿਚ ਕਈ ਤਰ੍ਹਾਂ ਦੇ ਵਿਵਾਦ ਵੀ ਸਾਹਮਣੇ ਆਏ ਹਨ। ਚੋਣਾਂ ਤੋਂ ਪਹਿਲਾਂ ਜਿਥੇ ਕਾਂਗਰਸ ਪਾਰਟੀ ਵਿਚ ਕਾਫੀ ਕਾਟੋ ਕਲੇਸ਼ ਦੇਖਿਆ ਗਿਆ ਇਸ ਕਾਟੋ ਕਲੇਸ਼ ਦੇ ਚਲਦਿਆਂ ਹੋਇਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਜਿੰਨਾਂ ਤੋਂ ਬਾਅਦ ਬਹੁਤ ਸਾਰੇ ਮੰਤਰੀ ਅਤੇ ਵਿਧਾਇਕ ਪਾਰਟੀ ਦਾ ਸਾਥ ਛੱਡ ਗਏ ਸਨ ਅਤੇ ਚੋਣਾਂ ਤੋਂ ਮਿਲਣ ਵਾਲੀ ਹਾਰ ਦੇ ਕਾਰਨ ਵੀ ਕਈ ਪਾਰਟੀ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਪਾਰਟੀ ਦਾ ਸਾਥ ਛੱਡ ਦਿੱਤਾ ਗਿਆ ਹੈ। ਇਸ ਸਮੇਂ ਕਾਂਗਰਸ ਪਾਰਟੀ ਦੀ ਸਥਿਤੀ ਕਾਫੀ ਡਾਵਾਡੋਲ ਬਣੀ ਹੋਈ ਹੈ।

ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੌਜੂਦਾ ਸਮੇਂ ਕਾਂਗਰਸ ਦੀ ਸਥਿਤੀ ਨੂੰ ਦੇਖਦੇ ਹੋਏ ਇਕ ਵੱਡਾ ਬਿਆਨ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਨੂੰ ਲੰਮੇ ਹੱਥੀਂ ਲੈਂਦੇ ਹੋਏ ਆਖਿਆ ਗਿਆ ਹੈ ਕਿ ਇਸ ਸਮੇਂ ਕਾਂਗਰਸ ਪਾਰਟੀ ਦੀ ਸਥਿਤੀ ਅਜਿਹੀ ਹੋ ਚੁੱਕੀ ਹੈ ਕਿ ਕੋਈ ਵੀ ਇਸ ਵਿੱਚ ਵਾਪਸ ਨਹੀਂ ਆ ਸਕਦਾ।

ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜਿਹੜੇ ਨੇਤਾਵਾਂ ਵੱਲੋਂ ਆਪਣੀ ਪੂਰੀ ਜਿੰਦਗੀ ਪਾਰਟੀ ਨਾਲ ਬਿਤਾਈ ਗਈ ਹੈ ਅਤੇ ਉਨ੍ਹਾਂ ਪਾਰਟੀ ਨੂੰ ਅੱਗੇ ਲਿਜਾਣ ਲਈ ਬਹੁਤ ਸਾਰੇ ਕਦਮ ਚੁੱਕੇ ਗਏ ਉਹਨਾਂ ਨੂੰ ਵੀ ਪਾਰਟੀ ਤੋਂ ਵੱਖ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਸੀਨੀਅਰ ਅਤੇ ਤਜਰਬੇਕਾਰ ਨੇਤਾਵਾਂ ਦੇ ਨਾਲ ਬਹੁਤ ਜ਼ਿਆਦਾ ਗਲਤ ਵਤੀਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਗ਼ੁਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਪਾਰਟੀ ਵਿੱਚ ਨਹੀਂ ਰੱਖਿਆ ਗਿਆ ਜਿਨ੍ਹਾਂ ਵੱਲੋਂ ਪਾਰਟੀ ਦੀ ਖ਼ਾਤਰ ਬਹੁਤ ਕੁਝ ਕੀਤਾ ਗਿਆ ਹੈ।

ਜਿਨ੍ਹਾਂ ਨੇ ਪਾਰਟੀ ਲਈ ਆਪਣੀ ਪੂਰੀ ਜਿੰਦਗੀ ਲਗਾ ਦਿੱਤੀ। ਅਜਿਹੇ ਲੀਡਰਾਂ ਦੇ ਖੂਨ ਪਸੀਨੇ ਦੇ ਨਾਲ ਹੀ ਕਾਂਗਰਸ ਪਾਰਟੀ ਖੜ੍ਹੀ ਹੋਈ ਸੀ। ਉੱਥੇ ਹੀ ਅਜਿਹੇ ਲੋਕਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰ ਦਿੱਤਾ ਗਿਆ। ਅਤੇ ਸਵਾਰਥੀ ਲੋਕਾਂ ਨੇ ਪਾਰਟੀ ਨੂੰ ਸਾੜਨਾ ਸ਼ੁਰੂ ਕੀਤਾ। ਅਜਿਹੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।