ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਈ ਵੱਡੀ ਖਬਰ – ਹਰਸਿਮਰਤ ਬਾਦਲ ਬਾਰੇ ਕਹੀਆਂ ਇਹ ਗੱਲਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ। ਉਥੇ ਹੀ ਕਿਸਾਨੀ ਸੰਘਰਸ਼ ਵੀ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਉਥੇ ਹੀ ਹੁਣ ਕਿਸਾਨਾਂ ਵੱਲੋਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਖ਼ਰੀਦ ਸ਼ੁਰੂ ਕੀਤੇ ਜਾਣ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੀ ਪਾਰਟੀ ਉਪਰ ਨਿਸ਼ਾਨੇ ਸਾਧੇ ਜਾ ਰਹੇ ਹਨ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਪੰਜਾਬ ਦੇ ਦੌਰੇ ਕਰਕੇ ਲੋਕਾਂ ਨੂੰ ਆਪਣੇ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ ਅਤੇ ਹੋਣ ਵਾਲੀਆਂ ਚੋਣਾਂ ਦੌਰਾਨ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋ ਸਕੇ।

ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਵੱਲੋਂ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਬਾਰੇ ਇਹ ਗੱਲਾਂ ਕੀਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 100ਦਿਨਾਂ ਵਿੱਚ ਸੌ ਇਲਾਕਿਆਂ ਦੇ ਦੌਰੇ ਕੀਤੇ ਜਾਣ ਨੂੰ ਲੈ ਕੇ ਦੌਰੇ ਕੀਤੇ ਜਾ ਰਹੇ ਹਨ। ਉਥੇ ਹੀ ਬਠਿੰਡਾ ਦੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਰੈਲੀ ਵੀ ਕੀਤੀ ਗਈ। ਜਿੱਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਸ ਰੈਲੀ ਦੌਰਾਨ ਕਾਂਗਰਸ ਪਾਰਟੀ ਉਪਰ ਨਿਸ਼ਾਨਾ ਸਾਧਿਆ ਗਿਆ ਹੈ, ਉੱਥੇ ਹੀ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਕਾਰਜਾਂ ਬਾਰੇ ਵੀ ਗੱਲ ਕੀਤੀ ਗਈ ਹੈ, ਕਿ ਕਾਂਗਰਸ ਪਾਰਟੀ ਦੇ ਸਮੇਂ ਦੌਰਾਨ ਕੋਈ ਵੀ ਵਿਕਾਸ ਦਾ ਕਾਰਜ ਨਹੀਂ ਹੋ ਸਕਿਆ ਹੈ।

ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਗੱਲ ਕਰਦੇ ਹੋਏ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਦੇ ਰਾਜ ਸਮੇਂ ਬਠਿੰਡਾ ਵਿੱਚ ਤਿੰਨ ਯੂਨੀਵਰਸਿਟੀਆਂ ਦੀ ਸਥਾਪਨਾ ਵੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਨਾਲ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਗਿਆ ਹੈ। ਇਨ੍ਹਾਂ ਖੇਤੀ ਕਨੂੰਨਾਂ ਨੂੰ ਲੈ ਕੇ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਵੱਲੋਂ ਪਹਿਲਾਂ ਹੀ ਕੈਬਨਿਟ ਵਿਚ ਕਿਹਾ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਨਾਲ ਇਹਨਾਂ ਖੇਤੀ ਕਾਨੂੰਨਾਂ ਉੱਪਰ ਗੱਲਬਾਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਕਿਸਾਨਾਂ ਦੇ ਨਾਲ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਮੀਂਹ ਹਨ੍ਹੇਰੀ ਠੰਢ ਅਤੇ ਗਰਮੀ ਵਿਚ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡੇ ਜਿਲ੍ਹੇ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵਿਕਾਸ ਦੇ ਬਹੁਤ ਸਾਰੇ ਕੰਮ ਕਈ ਪਿੰਡਾਂ ਅੰਦਰ ਕਰਵਾਏ ਗਏ ਹਨ, ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ।