ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲਗਿਆ ਵੱਡਾ ਝਟਕਾ, ਕਮੇਟੀ ਦੀ ਚੋਣਾਂ ਤੋਂ ਐਨ ਪਹਿਲਾਂ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਫਰਵਰੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿੱਥੇ ਰਵਾਇਤੀ ਪਾਰਟੀਆਂ ਨੂੰ ਪਿੱਛੇ ਛੱਡਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਇਤਿਹਾਸਕ ਜਿੱਤ ਦਰਜ ਕੀਤੀ ਗਈ ਸੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਿਚ ਆਪਸੀ ਉਥਲ-ਪੁਥਲ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਵਿਵਾਦ ਸਾਹਮਣੇ ਆਏ ਸਨ ਅਤੇ ਇਨ੍ਹਾਂ ਦੋਹਾਂ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਰਾਜਨੀਤਿਕ ਪਾਰਟੀਆਂ ਦੇ ਵਿੱਚ ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉੱਥੇ ਹੀ ਹੁਣ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਵੀ ਬਾਦਲ ਪਰਿਵਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ।

ਜਿੱਥੇ ਹੋਣ ਵਾਲੀਆਂ ਐਸਜੀਪੀਸੀ ਦੀਆਂ ਚੋਣਾਂ ਦੇ ਵਿਚ ਬੀਬੀ ਜਗੀਰ ਕੌਰ ਵੱਲੋਂ ਚੋਣ ਲੜਨ ਦੀ ਮੰਗ ਕੀਤੀ ਜਾ ਰਹੀ ਸੀ। ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਕੋਈ ਵੀ ਭਰਵਾਂ ਸਮਰਥਨ ਨਹੀਂ ਦਿੱਤਾ ਗਿਆ ਜਿਸਦੇ ਚਲਦਿਆਂ ਹੋਇਆਂ ਉਨ੍ਹਾਂ ਵਿਚ ਆਪਸੀ ਵਿਵਾਦ ਪੈਦਾ ਹੋ ਗਿਆ। ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡਾ ਝਟਕਾ ਲਗਾ ਹੈ ਜਿੱਥੇ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਐਸਜੀਪੀਸੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਬਾਦਲ ਪਰਿਵਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਖਾਸ ਰਹਿਣ ਵਾਲੇ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਮੌਜੂਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਮੌਜੂਦ ਮੈਂਬਰ ਬਲਬੀਰ ਸਿੰਘ ਘੁੰਨਸ ਵੀ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਹੋ ਗਏ ਹਨ। ਉਨ੍ਹਾਂ ਵੱਲੋਂ ਇਹ ਫੈਸਲਾ ਬੇਅਦਬੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਇਸ ਦੇ ਚਲਦਿਆਂ ਹੋਇਆਂ ਹੀ ਉਹਨਾਂ ਵੱਲੋਂ ਬਾਦਲ ਪਰਿਵਾਰ ਦੇ ਖਿਲਾਫ਼ ਖੜ੍ਹਨ ਦਾ ਐਲਾਨ ਕੀਤਾ ਗਿਆ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਘਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਾਦਲ ਪਰਵਾਰ ਵੱਲੋਂ ਕੋਈ ਵੀ ਮੁਆਫੀ ਨਹੀਂ ਮੰਗੀ ਗਈ ਅਤੇ ਕਿਸੇ ਵੀ ਪ੍ਰਧਾਨ ਦੀ ਹਿੰਮਤ ਨਹੀਂ ਹੋਈ ਕਿ ਉਹ ਇਸ ਬੇਅਦਬੀ ਲਈ ਮਾਫੀ ਮੰਗ ਸਕੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਵੱਲੋਂ ਵੀ ਬਾਦਲ ਪਰਿਵਾਰ ਦੇ ਖਿਲਾਫ ਮੋਰਚਾ ਖੋਲ੍ਹ ਕੇ ਬਹੁਤ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਇਸ ਤਰ੍ਹਾਂ ਉਨ੍ਹਾਂ ਵੱਲੋਂ ਵੀ ਇਹ ਹਿੰਮਤ ਕੀਤੀ ਗਈ ਹੈ। ਉਨ੍ਹਾਂ ਬਾਕੀਆਂ ਨੂੰ ਵੀ ਆਖਿਆ ਹੈ ਕਿ ਉਨ੍ਹਾਂ ਨੂੰ ਵੀ ਬੀਬੀ ਜਗੀਰ ਕੌਰ ਦਾ ਸਾਥ ਦੇਣਾ ਚਾਹੀਦਾ ਹੈ।