ਸਾਬਕਾ ਮੰਤਰੀ ਦੇ ਪਰਿਵਾਰ ਚੋਂ ਆਈ ਮਾੜੀ ਖਬਰ, ਭਤੀਜੇ ਨੇ ਖੁਦ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਠੱਪ ਹੋ ਗਏ ਸਨ ਅਤੇ ਜਿਸ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਜਿੱਥੇ ਮਾਨਸਿਕ ਤਣਾਅ ਦੇ ਸ਼ਿਕਾਰ ਹੋਏ। ਉੱਥੇ ਹੀ ਉਨ੍ਹਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜ਼ਿੰਦਗੀ ਦੇ ਕਈ ਗਲਤ ਫੈਸਲੇ ਲਏ ਗਏ ਅਤੇ ਜਿਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉੱਥੇ ਹੀ ਬਹੁਤ ਸਾਰੇ ਪਰਿਵਾਰਕ ਵਿਵਾਦਾਂ ਦੇ ਚੱਲਦਿਆਂ ਹੋਇਆਂ ਵੀ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਕਿਉਂਕਿ ਅਜਿਹੇ ਮਾਮਲੇ ਜਾਣ ਪਹਿਚਾਣ ਅਤੇ ਰਾਜਨੀਤਿਕ ਸਖ਼ਸ਼ੀਅਤਾਂ ਦੇ ਪਰਿਵਾਰਾਂ ਨਾਲ ਵੀ ਜੁੜੇ ਹੁੰਦੇ ਹਨ। ਹੁਣ ਸਾਬਕਾ ਮੰਤਰੀ ਦੇ ਪਰਿਵਾਰ ਵਿਚੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਭਤੀਜੇ ਵੱਲੋਂ ਖੁਦ ਨੂੰ ਗੋਲੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ਾਹਕੋਟ ਦੇ ਅਧੀਨ ਆਉਣ ਵਾਲੇ ਪਿੰਡ ਕੋਹਾੜ ਤੋਂ ਸਾਹਮਣੇ ਆਇਆ ਹੈ। ਜਿੱਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਵੱਲੋਂ ਆਪਣੀ ਹੀ ਲਾਇਸੰਸੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਦੱਸਿਆ ਹੈ ਕਿ ਜਿੱਥੇ ਸਾਬਕਾ ਕੈਬਨਿਟ ਮੰਤਰੀ ਦਾ ਭਤੀਜਾ ਨਿਰਮਲ ਸਿੰਘ ਕੋਹਾੜ ਕੋਪਰੇਟਿਵ ਬੈਂਕ ਨੂਰਮਹਿਲ ਦੇ ਵਿੱਚ ਮੈਨੇਜਰ ਦੇ ਤੌਰ ਤੇ ਨੌਕਰੀ ਕਰ ਰਿਹਾ ਸੀ। ਉੱਥੇ ਹੀ ਉਸ ਦਾ ਪਰਿਵਾਰ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਦੇ ਕਾਰਨ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਣ ਦੇ ਚੱਲਦਿਆਂ ਹੋਇਆਂ 54 ਸਾਲਾ ਨਿਰਮਲ ਸਿੰਘ ਕੋਹਾੜ ਵੱਲੋਂ ਆਪਣੀ ਹੀ ਲਾਇਸੰਸ ਰਿਵਾਲਵਰ ਦੇ ਨਾਲ ਰਾਤ ਦੇ ਕਰੀਬ 9 ਵਜੇ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਡੀਐਸਪੀ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਾਸਤੇ ਨਕੋਦਰ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।