ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਆਏ ਹੋਏ ਅਜੇ ਦੋ ਮਹੀਨੇ ਦਾ ਸਮਾਂ ਹੋਇਆ ਹੈ ਅਤੇ ਇਥੇ ਪਾਰਟੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਵਿੱਚੋਂ ਭਰਿਸ਼ਟਾਚਾਰ ਨੂੰ ਖ਼ਤਮ ਕੀਤੇ ਜਾਣ ਦੀ ਸਹੁੰ ਵੀ ਚੁੱਕੀ ਗਈ ਸੀ। ਜਿੱਥੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਆਮ ਲੋਕਾਂ ਦੀ ਪਾਰਟੀ ਵੀ ਆਖਿਆ ਗਿਆ ਸੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਲਗਾਤਾਰ ਪੂਰੇ ਕੀਤੇ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਥੇ ਹੀ ਅੱਜ ਉਨ੍ਹਾਂ ਵੱਲੋਂ ਆਪਣੀ ਕੈਬਨਿਟ ਵਿੱਚੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਜਿੱਥੇ ਭਗਵੰਤ ਸਿੰਘ ਮਾਨ ਵੱਲੋਂ ਵਿਜੈ ਸਿੰਗਲਾ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਸਿਹਤ ਮੰਤਰੀ ਵਿਜੇ ਸਿੰਗਲਾ ਬਾਰੇ ਕੋਰਟ ਵਿੱਚੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਆਪਣੀ ਕੈਬਨਿਟ ਵਿੱਚੋਂ ਇਸ ਲਈ ਬਾਹਰ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਵੱਲੋਂ ਹਰ ਟੈਂਡਰ ਵਿੱਚ ਇੱਕ ਫੀਸਦੀ ਕਮੀਸ਼ਨ ਮੰਗਣ ਦੀ ਸ਼ਿਕਾਇਤ ਸਾਹਮਣੇ ਆਈ ਸੀ। ਉਥੇ ਹੀ ਭਗਵੰਤ ਸਿੰਘ ਮਾਨ ਵੱਲੋਂ ਇਸਦੀ ਜਾਂਚ ਕਰਵਾਈ ਗਈ ਅਤੇ ਦੋਸ਼ੀ ਪਾਏ ਜਾਣ ਤੇ ਸਿਹਤ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ।
ਜਿਥੇ ਵਿਜੈ ਸਿੰਗਲਾ ਵੱਲੋਂ ਆਪਣੀ ਇਸ ਗ਼ਲਤੀ ਨੂੰ ਸਵੀਕਾਰ ਕੀਤਾ ਗਿਆ ਹੈ ਉਥੇ ਹੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ 27 ਮਈ ਤੱਕ ਲਈ ਵਿਜਯ ਸਿੰਗਲਾ ਨੂੰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਜਿੱਥੇ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਵਿਚੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਐਂਟੀ ਕਰਪਸ਼ਨ ਵਿੰਗ ਵੱਲੋਂ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਇਸ ਮਾਮਲੇ ਦੀ ਸੁਣਵਾਈ ਹੋਈ।
ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਖਿਆ ਗਿਆ ਸੀ ਕਿ ਸਿਰਫ਼ ਉਨ੍ਹਾਂ ਨੂੰ ਹੀ ਇਸ ਸਾਰੇ ਮਾਮਲੇ ਦਾ ਪਤਾ ਸੀ ਅਤੇ ਉਨ੍ਹਾਂ ਵੱਲੋਂ ਵਿਜੈ ਸਿੰਗਲਾ ਦਾ ਸਾਥ ਨਾ ਦੇ ਕੇ ਉਸ ਨੂੰ ਪਾਰਟੀ ਤੋਂ ਵੱਖ ਕਰ ਦਿੱਤਾ।
Previous Post5 ਦਿਨ ਬਾਅਦ ਜਾਣਾ ਸੀ ਵਿਦੇਸ਼, ਪਰ ਹੋਈ ਇਸ ਤਰਾਂ ਦਰਦਨਾਕ ਮੌਤ- ਪੂਰੇ ਇਲਾਕੇ ਚ ਪਿਆ ਮਾਤਮ
Next Postਪੰਜਾਬ ਚ ਇਥੇ 21 ਜੁਲਾਈ ਤਕ ਲੱਗ ਗਈ ਇਹ ਸਖਤ ਪਾਬੰਦੀ, ਨਾ ਮੰਨਣ ਤੇ ਹੋਵੇਗੀ ਕਾਰਵਾਈ- ਤਾਜਾ ਵੱਡੀ ਖਬਰ