ਸਾਵਧਾਨ : 18 ਜਨਵਰੀ ਤਕ ਕਰੋ ਇਹ ਕੰਮ ਨਹੀਂ ਤਾਂ ਹੋਵੇਗੀ ਸਖਤ ਕਾਰਵਾਈ – ਪੰਜਾਬ ਚ ਇਥੇ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਚੋਣਾਂ ਦੀ ਤਰੀਕ ਦਾ ਐਲਾਨ ਕੀਤਾ ਗਿਆ ਉਥੇ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਚੋਣ ਕਮਿਸ਼ਨ ਵੱਲੋਂ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਕਰੋਨਾ ਦੇ ਦੌਰ ਵਿੱਚ ਸੁਰੱਖਿਅਤ ਚੋਣਾਂ ਕਰਵਾਉਣ ਦਾ ਭਰੋਸਾ ਵੀ ਦਵਾਇਆ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣ ਪ੍ਰਚਾਰ ਅਤੇ ਰੈਲੀਆਂ ਉੱਪਰ ਪਾਬੰਦੀ ਲਗਾਈ ਗਈ ਸੀ ਉਥੇ ਹੀ ਇਨ੍ਹਾਂ ਪਾਬੰਦੀਆਂ ਨੂੰ 22 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਕਿ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ। ਉਥੇ ਹੀ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਸਕੇ।

ਹੁਣ 18 ਜਨਵਰੀ ਤੱਕ ਇਹ ਕੰਮ ਕੀਤੇ ਜਾਣ ਦਾ ਐਲਾਨ ਹੋ ਗਿਆ ਹੈ ਅਤੇ ਨਾ ਕੀਤੇ ਜਾਣ ਤੇ ਇਥੇ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਅਧੀਨ ਕੋਟਕਪੂਰਾ ਦੇ ਵਿੱਚ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਮਾਣਯੋਗ ਸ੍ਰੀ ਵਰੁਣ ਸ਼ਰਮਾ ਆਈਪੀਐਸ-ਐਸਐਸਪੀ ਸਾਹਿਬ ਵੱਲੋਂ ਕੋਟਕਪੂਰਾ ਦੇ ਵਿੱਚ ਸ਼ਹਿਰ ਦੇ ਗੰਨ ਹਾਊਸਾਂ ਦੀ ਚੈਕਿੰਗ ਕੀਤੀ ਗਈ ਹੈ। ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਨੂੰ ਆਪਣਾ ਲਾਇਸੰਸੀ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ।

ਸ਼ਹਿਰ ਅੰਦਰ ਸਾਰੇ ਲੋਕਾਂ ਨੂੰ ਆਪਣਾ ਲਾਇਸੰਸ ਅਸਲਾ ਥਾਣਾ ਸਿਟੀ ਕੋਟਕਪੂਰਾ ਵਿਖੇ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਅਗਰ ਕਿਸੇ ਵਿਅਕਤੀ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਥੇ ਹੀ ਲਾਇਸੰਸ ਅਸਲੇ ਦੀ ਰਾਖੀ ਵਾਸਤੇ ਰਾਤ ਨੂੰ ਦੋ ਚੌਂਕੀਦਾਰ ਅਸਲੇ ਸਮੇਤ ਉਥੇ ਹਾਜ਼ਰ ਰਹਿਣਗੇ ਅਤੇ ਪੂਰੀ ਤਰਾਂ ਨਿਗਰਾਨੀ ਕਰਨਗੇ। ਉਥੇ ਹੀ ਗੰਨ ਹਾਊਸ ਮਾਲਕਾਂ ਨੂੰ ਵੀ ਜਮਾ ਕੀਤੇ ਜਾਣ ਵਾਲੇ ਇਸ ਅਸਲੇ ਦੀ ਸਾਂਭ ਸੰਭਾਲ ਬਾਰੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਟਕਪੂਰਾ ਅਧੀਨ ਸਾਰੇ ਅਸਲਾ ਧਾਰਕਾਂ ਨੂੰ ਦੋ ਦਿਨਾਂ ਦੇ ਅੰਦਰ ਆਪਣਾ ਲਾਇਸੰਸੀ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ ਹਨ।