ਆਈ ਤਾਜਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਰੋਨਾ ਦੀ ਸਥਿਤੀ ਨੂੰ ਲੈ ਕੇ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਜਾਂਦੀ ਹੈ। ਉਥੇ ਇਸ ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਰੱਖਣ ਲਈ ਸਾਰੇ ਜਿਲਿਆ ਦੇ ਅਧਿਕਾਰੀ ਨੂੰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਸਦਕਾ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ। ਪੰਜਾਬ ਵਿੱਚ ਮੁੜ ਤੋਂ ਕੁਝ ਕਰੋਨਾ ਕੇਸਾਂ ਦੇ ਸਾਹਮਣੇ ਆਉਣ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਚੌਕਸੀ ਵਰਤਦੇ ਹੋਏ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਕਈ ਤਰ੍ਹਾਂ ਦੇ ਆਦੇਸ਼ ਸਖਤੀ ਨਾਲ ਲਾਗੂ ਕੀਤੇ ਜਾ ਰਹੇ ਹਨ।
ਹੁਣ ਪੰਜਾਬ ਵਿੱਚ ਇਥੇ ਇਹ ਸਰਕਾਰੀ ਹੁਕਮ ਲਾਗੂ ਹੋ ਗਿਆ ਹੈ ਨਾ ਮੰਨਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਜਲੰਧਰ ਦੇ ਡੀਸੀ ਘਣਸ਼ਾਮ ਥੌਰੀ ਵੱਲੋਂ ਜ਼ਿਲੇ ਅੰਦਰ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਤਹਿਤ ਜ਼ਿਲ੍ਹੇ ਦੀ ਹੱਦ ਅੰਦਰ ਦੂਜੇ ਜ਼ਿਲਿਆਂ ਚ ਸੂਬਿਆਂ ਵਿਚੋਂ ਆਉਣ ਵਾਲੇ ਲੋਕਾਂ ਨੂੰ ਆਪਣੀ ਕਰੋਨਾ ਦੀ ਆਰ ਟੀ ਪੀ ਸੀ ਆਰ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਤੋਂ ਬਿਨਾਂ ਆਉਣ ਵਾਲੇ ਯਾਤਰੀਆਂ ਨੂੰ ਜ਼ਿਲ੍ਹੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਫੈਸਲਾ ਕਰੋਨਾ ਦੇ ਦੁਬਾਰਾ ਤੋਂ ਸਾਹਮਣੇ ਆ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ। ਉੱਥੇ ਹੀ ਇਹ ਵੀ ਸਖਤ ਨਿਯਮ ਲਾਗੂ ਕੀਤਾ ਗਿਆ ਹੈ ਕਿ ਅਗਰ ਕੋਈ ਵੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਿਸ ਬਾਰੇ ਕਮਿਸ਼ਨਰ ਪੁਲਿਸ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਲਾਗੂ ਕੀਤੇ ਗਏ ਆਦੇਸ਼ਾਂ ਵਿੱਚ ਜਲੰਧਰ ਜ਼ਿਲ੍ਹੇ ਵਿੱਚ ਜਿੱਥੇ ਪੰਜਾਹ ਫੀਸਦੀ ਸਮਰੱਥਾ ਦੇ ਨਾਲ ਰੈਸਟੋਰੈਂਟ, ਜਿੰਮ ਅਤੇ ਹੋਟਲ ਖੋਲਣ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਜਲੰਧਰ ਜਿਲੇ ਦੀ ਹੱਦ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ 72 ਘੰਟੇ ਪਹਿਲਾਂ ਆਰ ਟੀ ਪੀ ਸੀ ਆਰ ਦੀ ਰਿਪੋਰਟ ਲਾਜ਼ਮੀ ਕੀਤੀ ਗਈ ਹੈ।
Previous Postਹੁਣ ਪੰਜਾਬ ਦੇ ਇਸ ਸਕੂਲ ਚੋ ਵਿਦਿਆਰਥੀ ਮਿਲਿਆ ਪੌਜੇਟਿਵ – ਤਾਜਾ ਵੱਡੀ ਖਬਰ
Next Postਅਫਗਾਨਿਸਤਾਨ ਦੇ ਏਅਰਪੋਰਟ ਤੋਂ ਉਚੇ ਉਡੇ ਜਹਾਜ ਤੋਂ ਏਦਾਂ ਕਿਰ ਕਿਰ ਡਿਗੇ ਲੋਕ – ਵੀਡੀਓ ਹੋਈ ਵਾਇਰਲ