ਸਾਵਧਾਨ : ਪੰਜਾਬ ਚ ਕੱਲ੍ਹ ਨੂੰ ਏਨੇ ਘੰਟਿਆਂ ਲਈ ਚੱਕਾ ਜਾਮ ਕਰਨ ਦਾ ਇਹਨਾਂ ਵਲੋਂ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ 2022 ਦੀਆਂ ਹੋਣ ਵਾਲੀਆਂ ਚੋਣਾਂ ਵਿਚ ਕੁਝ ਮਹੀਨਿਆਂ ਦਾ ਸਮਾਂ ਬਾਕੀ ਬਚਿਆ ਹੈ ਅਤੇ ਹੋ ਸਕਦਾ ਹੈ ਕਿ ਜਲਦ ਹੀ ਚੋਣ ਜਾਬਤਾ ਵੀ ਲੱਗ ਜਾਵੇ। ਅਗਰ ਇਸ ਤਰਾਂ ਹੋ ਜਾਂਦਾ ਹੈ ਤਾਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਾਰਜ ਵਿਚਕਾਰ ਹੀ ਰਹਿ ਜਾਣਗੇ। ਜਿੱਥੇ ਵੱਖ ਵੱਖ ਵਿਭਾਗਾਂ ਵਿੱਚ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪਿਛਲੇ ਕਈ ਮਹੀਨਿਆਂ ਤੋਂ ਸੂਬਾ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਵੱਖਰੇ ਵੱਖਰੇ ਤਰੀਕੇ ਵੀ ਅਪਣਾਏ ਜਾ ਰਹੇ ਹਨ। ਕਈ ਜਗਹਾ ਤੇ ਬੀਤੇ ਦਿਨੀਂ ਬੇਰੁਜ਼ਗਾਰ ਅਧਿਆਪਕ ਪਾਣੀ ਦੀਆਂ ਟੈਂਕੀਆਂ ਅਤੇ ਮੋਬਾਈਲ ਟਾਵਰਾਂ ਉਪਰ ਚੜ੍ਹ ਕੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਉੱਥੇ ਹੀ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਕੱਲ ਨੂੰ ਐਨੇ ਘੰਟਿਆਂ ਲਈ ਚੱਕਾ ਜਾਮ ਕਰਨ ਦਾ ਇਨ੍ਹਾਂ ਵੱਲੋਂ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕਰਨ ਵਾਲੇ ਪੀ ਆਰ ਟੀ ਅਤੇ ਪਨਬੱਸ ਦੇ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੱਲ 3 ਦਸੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡਿਆਂ ਉਪਰ ਬੱਸਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ ਜਿਸ ਵਾਸਤੇ ਇਨ੍ਹਾਂ ਠੇਕਾ ਮੁਲਾਜ਼ਮਾਂ ਵੱਲੋਂ ਸਵੇਰੇ 10 ਵਜੇ ਤੋਂ ਲੈ ਕੇ 12 ਵਜੇ ਤੱਕ ਦੋ ਘੰਟੇ ਲਈ ਚੱਕਾ ਜਾਮ ਕੀਤਾ ਜਾਵੇਗਾ।

ਜਿੱਥੇ ਪਿਛਲੇ ਕਾਫੀ ਸਮੇਂ ਤੋਂ ਇਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ ਉਥੇ ਹੀ ਕੱਲ੍ਹ ਹੋਈ ਮੀਟਿੰਗ ਵਿੱਚ ਇਨ੍ਹਾਂ ਦੇ ਮਸਲੇ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ ਜਦ ਕਿ 22 ਨਵੰਬਰ 2021 ਨੂੰ ਹੋਈ ਮੀਟਿੰਗ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਵੱਲੋਂ ਇਨ੍ਹਾਂ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ।

ਉਥੇ ਹੀ ਯੂਨੀਅਨ ਵੱਲੋਂ ਗੁੱਸੇ ਵਿਚ ਆਖਿਆ ਗਿਆ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਕੀਤੀ ਜਾਣ ਵਾਲੀ ਹੜਤਾਲ ਦੀਆਂ ਤਿਆਰੀਆਂ ਸਬੰਧੀ ਤਿਆਰੀ ਮੀਟਿੰਗਾਂ ਪੰਜਾਬ ਦੇ ਸਾਰੇ ਡਿਪੂਆ ਵਿਚ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਅਤੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਵਾਅਦਾ ਜਦੋਂ ਤੱਕ ਪੂਰਾ ਨਹੀਂ ਕੀਤਾ ਜਾਂਦਾ, ਅਤੇ ਸਰਕਾਰ ਵੱਲੋਂ ਇਨ੍ਹਾਂ ਕਰਮਚਾਰੀਆਂ ਦੇ ਹੱਕ ਵਿੱਚ ਕੋਈ ਫੈਸਲਾ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਹੜਤਾਲ ਜਾਰੀ ਰਹੇਗੀ।