ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਦਿਨਾਂ ਦੇ ਵਿਚ ਮੌਸਮ ਸਬੰਧੀ ਕਈ ਤਰ੍ਹਾਂ ਦੇ ਬਦਲਾਅ ਸਾਹਮਣੇ ਆ ਰਹੇ ਹਨ। ਭਾਰਤ ਵਿਚ ਕਈ ਥਾਵਾਂ ਤੇ ਭਾਰੀ ਮੀਹ ਦੀ ਝਲਕ ਮਹਿਸੂਸ ਕੀਤੀ ਜਾ ਰਹੀ ਹੈ ਅਤੇ ਕਈ ਥਾਵਾਂ ਤੇ ਤੇਜ਼ ਹਵਾਵਾਂ ਰਹੀਆਂ ਹਨ। ਪਰ ਹੁਣ ਮੌਸਮ ਨਾਲ ਸੰਬੰਧਿਤ ਇਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਦੇ ਚਲਦਿਆਂ ਮੌਸਮ ਵਿਭਾਗ ਦੇ ਵੱਲੋਂ ਹੁਣ ਲੋਕਾਂ ਨੂੰ ਅਲਰਟ ਰਹਿਣ ਦੀ ਗੱਲ ਕਹੀ ਜਾ ਰਹੀ ਹੈ। ਇਸ ਲਈ ਜੇਕਰ ਤੁਸੀਂ ਵੀ ਬਾਹਰ ਜਾ ਰਹੇ ਹੋ ਤਾਂ ਮੌਸਮ ਦੀ ਖਬਰ ਨੂੰ ਜ਼ਰੂਰ ਪੜ੍ਹ ਲਵੋ।
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਪੱਛਮੀ ਚੱਕਰਵਾਤ ਸਰਗਰਮ ਹੈ ਜਿਸ ਕਾਰਨ ਪੰਜਾਬ ਅਤੇ ਹਰਿਆਣਾ ਅਤੇ ਇਸ ਦੇ ਨਾਲ ਲਗਦੇ ਕੁਝ ਇਲਾਕਿਆਂ ਦੇ ਵਿਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦਰਅਸਲ ਮੌਸਮ ਵਿਭਾਗ ਦੇ ਵੱਲੋਂ ਹੋਣ ਵਾਲੇ ਦੋ ਜਾਂ ਤਿੰਨ ਦਿਨਾਂ ਸਬੰਧੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ 12 ਮਈ ਅਤੇ 13 ਮਈ 9 ਕੁਝ ਇਲਾਕਿਆਂ ਦੇ ਵਿੱਚ ਗੜੇਮਾਰੀ ਹੋ ਸਕਦੀ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਚੰਡੀਗੜ੍ਹ ਦੇ ਮਾਹਿਰਾ ਵੱਲੋਂ ਕਿਹਾ ਜਾ ਰਿਹਾ ਹੈ ਕਿ 12 ਮਈ ਤੋਂ ਲੈ ਕੇ 15 ਮਈ ਤੱਕ ਹਰਿਆਣਾ ਅਤੇ ਪੰਜਾਬ ਦੇ ਨਜ਼ਦੀਕੀ ਇਲਾਕੇ ਦੇ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਉਨ੍ਹਾਂ ਦਾ ਕਹਿਣਾ ਹੈ ਕਿ ਵੱਖ ਵੱਖ ਇਲਾਕਿਆਂ ਦੇ ਵਿੱਚ 30 ਤੋਂ 40 ਕਿਲੋਮੀਟਰ ਅਤੇ ਕੁਝ ਇਲਾਕਿਆਂ ਦੇ ਵਿੱਚ 35 ਤੋਂ 45 ਕਿਲੋਮੀਟਰ ਅਤੇ ਬਾਕੀ ਇਲਾਕਿਆਂ ਵਿਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਨੇਰੀ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਦੇ ਮਾਹਿਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਬਾਕੀ ਸੂਬਿਆਂ ਦੇ ਵਿਚ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਲਵੋਨਾ ਨਹੀਂ ਚੰਡੀਗੜ੍ਹ ਦੇ ਮੌਸਮ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਚੰਡੀਗੜ੍ਹ ਦੇ ਵਿੱਚ ਅਗਲੇ 24 ਘੰਟਿਆਂ ਵਿੱਚ ਭਰੀ ਹਨੇਰੀ ਅਤੇ ਦਰਮਿਆਨੀ ਬਰਸਾਤ ਹੋ ਸਕਦੀ ਹੈ। ਇਸ ਲਈ ਉਹਨਾਂ ਦੇ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
Previous Postਪੰਜਾਬ ਚ ਇਥੇ ਚਿੱਟੇ ਦਿਨ ਵੱਜ ਗਿਆ ਵੱਡਾ ਡਾਕਾ, ਪੁਲਸ ਕਰ ਰਹੀ ਜੋਰਾਂ ਤੇ ਭਾਲ – ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਪਾਣੀ ਨੇ ਮਚਾਈ ਭਾਰੀ ਤਬਾਹੀ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ