ਸਾਵਧਾਨ ਪੰਜਾਬ ਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਵਲੋਂ ਜਾਰੀ ਹੋਇਆ ਇਹ ਅਲਰਟ

ਆਈ ਤਾਜ਼ਾ ਵੱਡੀ ਖਬਰ 

ਕੁਝ ਸਮੇਂ ਤੋਂ ਜਿੱਥੇ ਪੈਣ ਵਾਲੀ ਭਾਰੀ ਠੰਡ ਦੇ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਕਿਉਂ ਕਿ ਪਹਾੜੀ ਖੇਤਰਾਂ ਵਿੱਚ ਹੋਣ ਵਾਲੀ ਬਰਫਬਾਰੀ ਅਤੇ ਬਰਸਾਤ ਦੇ ਕਾਰਨ ਇਸ ਦਾ ਅਸਰ ਮੈਦਾਨੀ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਹਰਿਆਣਾ ਅਤੇ ਰਾਜਸਥਾਨ ਵਿੱਚ ਠੰਢ ਵਧ ਗਈ ਹੈ। ਸਵੇਰ ਦੇ ਸਮੇਂ ਪੈਣ ਵਾਲਾ ਕੋਰਾ ਅਤੇ ਭਾਰੀ ਧੁੰਦ ਦੇ ਕਾਰਨ ਲੋਕਾਂ ਵਿਚ ਆਪਣੇ ਕੰਮ ਤੇ ਪਹੁੰਚਣ ਵਿੱਚ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਦਿਨ ਦੇ ਸਮੇਂ ਨਿਕਲਣ ਵਾਲੀ ਧੁੱਪ ਦੇ ਕਾਰਨ ਲੋਕਾਂ ਨੂੰ ਇਸ ਠੰਡ ਤੋਂ ਰਾਹਤ ਮਿਲਦੀ ਹੈ। ਇਸ ਸਮੇਂ ਬਰਸਾਤ ਨਾ ਹੋਣ ਕਾਰਨ ਪੰਜਾਬ ਵਿਚ ਖੁਸ਼ਕ ਮੌਸਮ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਦੀ ਚਪੇਟ ਵਿੱਚ ਆਏ ਹੋਣ ਕਾਰਨ ਵੀ ਕਈ ਤਰ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ।

ਹੁਣ ਪੰਜਾਬ ਵਿੱਚ ਮੀਂਹ ਪੈਣ ਬਾਰੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈ ਸਕਦਾ ਹੈ ਅਤੇ ਇਸ ਭਾਰੀ ਠੰਡ ਤੋਂ ਕੁਝ ਰਾਹਤ ਮਿਲ ਜਾਵੇਗੀ। ਇਸ ਸਮੇਂ ਜਿਥੇ ਪੰਜਾਬ ਅਤੇ ਹਰਿਆਣਾ ਵਿਚ ਸੀਤ ਲਹਿਰ ਜਾਰੀ ਹੈ, ਉਥੇ ਹੀ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਬਿਮਾਰੀਆਂ ਤੋਂ ਵੀ ਰਾਹਤ ਮਹਿਸੂਸ ਹੋਵੇਗੀ। ਕਿਉਂਕਿ ਮੱਧ ਅਤੇ ਪੂਰਬੀ ਭਾਰਤ ਵਿੱਚ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਬਰਸਾਤ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।

ਇਸ ਬਰਸਾਤ ਦੇ ਹੋਣ ਨਾਲ ਪੰਜਾਬ ਵਿੱਚ ਚੱਲਣ ਵਾਲੀ ਸੀਤ ਲਹਿਰ ਤੋਂ ਵੀ ਛੁਟਕਾਰਾ ਮਿਲੇਗਾ। ਮੌਸਮ ਵਿਭਾਗ ਵੱਲੋਂ ਜਾਣਕਾਰੀ ਜਾਰੀ ਕੀਤੀ ਗਈ ਹੈ ਕਿ 24 ਦਿਸੰਬਰ ਨੂੰ ਪੰਜਾਬ ਵਿੱਚ ਕੁੱਝ ਥਾਵਾਂ ਉਪਰ ਹਲਕੀ ਬਰਸਾਤ ਹੋ ਸਕਦੀ ਹੈ। ਉੱਥੇ ਹੀ 22 ਦਸੰਬਰ ਤੋਂ ਲੈ ਕੇ 25 ਦਸੰਬਰ ਤੱਕ ਪੱਛਮੀ ਗੜਬੜੀ ਦੇ ਕਾਰਨ ਪੱਛਮੀ ਹਿਮਾਲਿਆ ਵਿਚ ਹਲਕੀ ਬਰਸਾਤ ਅਤੇ ਬਰਫਬਾਰੀ ਹੋਵੇਗੀ।

ਜਿਸ ਦਾ ਅਸਰ ਹਰਿਆਣਾ ਅਤੇ ਪੰਜਾਬ ਵਿੱਚ ਦਿਖਾਈ ਦੇਵੇਗਾ ਜਿੱਥੇ 23 ਤੋਂ 25 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। 24 ਤੋਂ 25 ਦਿਸੰਬਰ ਤੱਕ ਪੱਛਮੀ ਰਾਜਸਥਾਨ ਵਿੱਚ ਸੰਘਣੀ ਧੁੰਦ ਛਾਈ ਰਹੇਗੀ ਜਿਸ ਕਾਰਨ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਆਪਣਾਂ ਬਚਾ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।