ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਲੋਕਾਂ ਨੂੰ ਕਰੋਨਾ ਮਾਹਵਾਰੀ ਦੇ ਦੌਰਾਨ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਆਰਥਿਕ ਮੰਦੀ ਦੇ ਚਲਦੇ ਹੋਏ ਮੁੜ ਪੈਰਾਂ ਸਿਰ ਹੋਣ ਲਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਸਮੇਂ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਰੋਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।
ਪਰ ਬਹੁਤ ਸਾਰੇ ਸੂਬੇ ਦੇ ਨੌਜਵਾਨ ਬੇਰੁਜ਼ਗਾਰੀ ਕਾਰਨ ਮਾਨਸਿਕ ਪ੍ਰੇਸ਼ਾਨੀ ਵਿੱਚ ਚਲ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਹੋਇਆ ਹੈ। ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਹੁਣ ਤਿੰਨ ਦਿਨਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਸੂਬੇ ਵਿਚ ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸਟੇਟ ਕਮੇਟੀ ਦੀ ਮੀਟਿੰਗ ਸੂਬਾ ਸਰਪ੍ਰਸਤ ਕਮਲ ਕੁਮਾਰ ਦੀ ਸਰਪ੍ਰਸਤੀ ਹੇਠ ਜਲੰਧਰ ਬੱਸ ਸਟੈਂਡ ਵਿਖੇ ਹੋਈ ਹੈ।
ਇਸ ਮੀਟਿੰਗ ਵਿੱਚ 18 ਡਿਪੂਆਂ ਦੇ ਪ੍ਰਧਾਨ ਸ਼ਾਮਲ ਹੋਏ ਹਨ। ਜਿਨ੍ਹਾਂ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ, ਕੱਚੇ ਵਰਕਰਾਂ ਨੂੰ ਪੱਕੇ ਨਾ ਕਰਨ ਅਤੇ ਤਨਖਾਹ ਘੱਟ ਦੇਣ ਦਾ ਦੋਸ਼ ਸੂਬਾ ਸਰਕਾਰ ਤੇ ਲਗਾਇਆ ਗਿਆ ਹੈ। ਹੁਣ ਕੱਚੇ ਵਰਕਰਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ 24 ਫਰਵਰੀ ਤੇ 8 ਮਾਰਚ ਨੂੰ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦੀ ਕੀਤੀ ਜਾਵੇਗੀ। ਇਸ ਦੌਰਾਨ ਹੀ ਬੱਸਾਂ ਦੇ ਕਰਮਚਾਰੀਆਂ ਵੱਲੋਂ ਤਿੰਨ ਦਿਨ ਲਈ ਹੜਤਾਲ ਕਰਕੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਨ੍ਹਾਂ ਤਿੰਨ ਦਿਨਾਂ ਵਿਚ 11 ,12 ਤੇ 13 ਮਾਰਚ ਨੂੰ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਰਮਚਾਰੀਆਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ 12 ਮਾਰਚ ਨੂੰ ਪਟਿਆਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੀਤ ਪ੍ਰਧਾਨ ਸਤਨਾਮ ਸਿੰਘ ਜਸਵੰਤ ਸਿੰਘ ਪ੍ਰਦੀਪ ਕੁਮਾਰ ਵੱਲੋਂ ਕਿਹਾ ਗਿਆ ਹੈ ਕਿ ਅਗਰ ਚਾਰ ਸਾਲਾਂ ਤੋਂ ਸਰਕਾਰ ਵੱਲੋਂ ਲਾਏ ਜਾਂਦੇ ਲਾਰਿਆ ਉਪੱਰ ਕੋਈ ਐਕਸ਼ਨ ਨਹੀਂ ਲਿਆ ਜਾਂਦਾ, ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਪਨਬੱਸ ਦੇ ਮੁਲਾਜ਼ਮਾਂ ਨੂੰ ਘੱਟ ਤਨਖਾਹ ਦਿੱਤੀ ਜਾ ਰਹੀ ਹੈ ਤੇ ਨਜਾਇਜ਼ ਕੰਡੀਸ਼ਨ ਲਗਾ ਕੇ ਨੌਕਰੀ ਤੋਂ ਕੱਢਿਆ ਜਾ ਰਿਹਾ ਹੈ। ਉਥੇ ਹੀ ਰੋਡਵੇਜ਼ ਦੇ ਵਿਚ ਲੱਖਾਂ ਦੀ ਚੋਰੀ ਕਰਨ ਵਾਲੇ ਕਰਮਚਾਰੀਆਂ ਦੀਆਂ ਤਰੱਕੀਆਂ ਕੀਤੀਆਂ ਜਾ ਰਹੀਆਂ ਹਨ।
Previous Postਚਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਮੁਕੇਸ਼ ਅੰਬਾਨੀ ਲਈ ਆਈ ਇਹ ਵੱਡੀ ਮਾੜੀ ਖਬਰ
Next Postਕਿਸਾਨ ਅੰਦੋਲਨ ਦੀ ਚੜਦੀ ਕਲਾ ਲਈ 20 ਫਰਵਰੀ ਲਈ ਹੋ ਗਿਆ ਇਹ ਵੱਡਾ ਐਲਾਨ