ਸਾਵਧਾਨ : ਪੰਜਾਬ ਦੇ ਮੌਸਮ ਬਾਰੇ ਆਈ ਤਾਜਾ ਵੱਡੀ ਖਬਰ, ਇਹਨਾਂ ਇਹਨਾਂ ਦਿਨਾਂ ਵਿਚ ਆ ਸਕਦਾ ਮੀਂਹ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਨਵੇਂ ਸਾਲ ਦੇ ਪਹਿਲੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਵਿਚ ਵਾਧਾ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ।

ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫ ਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਹਾੜੀ ਖੇਤਰਾਂ ਵਿੱਚ ਲਗਾ ਤਾਰ ਹੋ ਰਹੀ ਬਰਫ ਬਾਰੀ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਦੌਰਾਨ ਉਤਰੀ ਭਾਰਤ ਦੇ ਜ਼ਿਆਦਾ ਤਰ ਹਿੱਸਿਆਂ ਵਿੱਚ ਮੀਂਹ ਦੇ ਨਾਲ ਪਹਾੜੀ ਇਲਾਕਿਆਂ ਵਿਚ ਬਰਫ ਬਾਰੀ ਹੋਣ ਦੇ ਨਾਲ ਮੈਦਾਨੀ ਇਲਾਕਿਆਂ ਨੂੰ ਵੀ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ।

ਪੰਜਾਬ ਅੰਦਰ 2 ਤੋਂ 4 ਜਨਵਰੀ ਤੱਕ ਹਲਕੀ ਬਰਸਾਤ ਹੋ ਸਕਦੀ ਹੈ, 5 ਤੋਂ 6 ਜਨਵਰੀ ਦੌਰਾਨ ਵੀ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦੀ ਹੈ। ਕੁਝ ਦਿਨਾਂ ਤੋਂ ਧੁੰਦ ਆਮ ਹੀ ਦੇਖੀ ਜਾ ਰਹੀ ਹੈ। ਜਿਸ ਨੂੰ ਇਹ ਬਰਸਾਤ ਖਤਮ ਕਰ ਦੇਵੇਗੀ। ਧੁੰਦ ਕਾਰਨ ਗੱਡੀਆਂ ਵਿਚੋਂ ਨਿਕਲਣ ਵਾਲਾ ਧੂੰਆਂ ਅਸਮਾਨ ਵੱਲ ਨਹੀਂ ਜਾ ਰਿਹਾ ਜਿਸ ਕਾਰਨ ਆਵਾਜਾਈ ਵਿਚ ਮੁ-ਸ਼-ਕਿ-ਲ ਆ ਰਹੀ ਹੈ। ਜਨਵਰੀ ਚ ਹੋਣ ਵਾਲੀ ਬਾਰਿਸ਼ ਕਾਰਨ ਇਸ ਤੋਂ ਛੁਟਕਾਰਾ ਮਿਲ ਜਾਵੇਗਾ। ਹਰਿਆਣੇ ਵਿੱਚ ਵੀ ਠੰਡ ਦਾ ਪ੍ਰਕੋਪ ਵਧ ਚੁੱਕਾ ਹੈ।

ਹਿਸਾਰ ਵਿਚ ਘਟ ਤੋਂ ਘਟ 1.2 ਡਿਗਰੀ ਦਰਜ ਕੀਤਾ ਗਿਆ ਹੈ। ਕਰਨਾਲ ਦਾ ਤਾਪਮਾਨ 12.6 ਡਿਗਰੀ ਰਿਹਾ ਜੋ ਆਮ ਨਾਲੋਂ 6 ਡਿਗਰੀ ਘੱਟ ਹੈ। ਰਾਜਸਥਾਨ ਦੇ 11 ਜ਼ਿਲਿਆਂ ਵਿਚ ਪਾਰਾ 5 ਡਿਗਰੀ ਤੋਂ ਘੱਟ ਚੱਲ ਰਿਹਾ ਹੈ। ਐਮ ਪੀ ਵਿਚ ਕਈ ਜ਼ਿਲਿਆਂ ਵਿੱਚ ਮੀਂਹ ਨਾਲ ਗੜ੍ਹੇ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ। ਵੀਰਵਾਰ ਦੀ ਰਾਤ ਨੂੰ ਜਲੰਧਰ ਵਿਚ ਪਾਰਾ 3.5 ਡਿਗਰੀ ਰਿਹਾ ਹੈ। ਜੋ ਦਿਨ ਵੇਲੇ 14.1 ਡਿਗਰੀ ਸੀ। ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਔਰਜ਼ ਅਲਰਟ ਜਾਰੀ ਕੀਤਾ ਗਿਆ ਹੈ। 15 ਜਨਵਰੀ ਤੱਕ ਸੀਤ ਲਹਿਰ ਜਾਰੀ ਰਹੇਗੀ। ਇਨ੍ਹਾਂ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ ਹੋਰ ਹੇਠਾਂ ਜਾਣ ਦੀ ਉਮੀਦ ਹੈ।