ਸਾਵਧਾਨ ਪੰਜਾਬ ਵਾਲਿਓ – ਜੇ ਕੀਤਾ ਅੱਜ ਤੋਂ ਇਹ ਕੰਮ ਤਾਂ ਹੋ ਸਕਦੀ ਜੇਲ ,ਸਖਤ ਚੇਤਾਵਨੀ

ਜੇ ਕੀਤਾ ਅੱਜ ਤੋਂ ਇਹ ਕੰਮ ਤਾਂ ਹੋ ਸਕਦੀ ਜੇਲ

ਕੋਰੋਨਾ ਵਾਇਰਸ ਦੇ ਵਧ ਰਹੇ ਪਸਾਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕਈ ਅਹਿਮ ਫ਼ੈਸਲੇ ਲਏ ਹਨ। ਇਨ੍ਹਾਂ ਫੈਸਲਿਆਂ ਦੇ ਅਧੀਨ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕੰਟੇਨਮੈਂਟ ਜ਼ੋਨ ਦੇ ਵਿਚ ਰਹਿ ਰਹੇ ਲੋਕਾਂ ਉੱਪਰ ਜ਼ਰੂਰੀ ਵਸਤਾਂ ਅਤੇ ਸਿਹਤ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਚੀਜ਼ਾਂ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇੱਥੇ ਹੀ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਜ਼ਿਆਦਾ ਪ੍ਰਭਾਵ ਵਾਲੇ ਕੋਰੋਨਾ ਖੇਤਰਾਂ ਵਿਚ 1 ਦਸੰਬਰ ਤੋਂ ਰਾਤ ਦਾ ਕਰਫਿਊ ਲਗਾਉਣ ਦੇ ਵੀ ਆਦੇਸ਼ ਦਿੱਤੇ ਹਨ। ਜਿਸ ਦੇ ਚੱਲਦੇ ਹੋਏ ਵੱਖ ਵੱਖ ਰਾਜਾਂ ਦੇ ਜ਼ਿਲਿਆਂ ਵਿਚ ਰਾਤ ਦਾ ਕਰਫ਼ਿਊ ਸ਼ੁਰੂ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਸ਼੍ਰੀ ਮੁਕਤਸਰ ਜ਼ਿਲੇ ਤੋਂ ਬਾਅਦ ਹੁਣ ਜਲੰਧਰ ਜ਼ਿਲ੍ਹੇ ਵਿੱਚ ਵੀ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਇਸੇ ਕਰਕੇ ਇਹ ਕਰਫਿਊ ਰਾਤ ਦੇ 10 ਵਜੇ ਤੋਂ ਸ਼ੁਰੂ ਹੋ ਕੇ ਸਵੇਰ ਦੇ 5 ਵਜੇ ਤੱਕ ਲਗਾਇਆ ਜਾਵੇਗਾ। ਇਸ ਦੌਰਾਨ ਬਿਨਾਂ ਕਿਸੇ ਠੋਸ ਵਜ੍ਹਾ ਦੇ ਘੁੰਮਣ ਵਾਲੇ ਵਿਅਕਤੀਆਂ ਨੂੰ ਜੇਲ੍ਹ ਦੀ ਸ- ਜ਼ਾ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦੀ ਸਖਤੀ ਨਾਲ ਪਾਲਣਾ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ।

ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਕਿਸੇ ਵੀ ਹੋਰ ਹਾਲਤ ਵਿਚ ਅਵਾਰਾ ਘੁੰਮਣਾ ਵਾਲੇ ਲੋਕਾਂ ਨੂੰ ਧਾਰਾ 144 ਅਧੀਨ ਸਜ਼ਾ ਸੁਣਾਈ ਜਾਵੇਗੀ। ਇਸ ਦੌਰਾਨ ਪਾਬੰਦੀਸ਼ੁਦਾ ਖੇਤਰਾਂ ਵਿੱਚ ਵਪਾਰਕ ਅਦਾਰੇ ਖੁੱਲੇ ਰੱਖਣ ਵਾਲਿਆ ਦਾ ਲਾਇਸੰਸ ਰੱਦ ਕਰਨ ਦੀ ਗੱਲ ਕੀਤੀ ਗਈ ਹੈ। ਭਾਵੇਂ ਇਹ ਕਰਫਿਊ ਰਾਤ ਦੇ 10 ਵਜੇ ਤੋਂ ਲਗਾਇਆ ਜਾਣਾ ਹੈ ਪਰ ਹੋਟਲ, ਰੈਸਟੋਰੈਂਟ ਅਤੇ ਹੋਰ ਵੱਖ-ਵੱਖ ਦੁਕਾਨਾਂ ਨੂੰ ਰਾਤ 9:30 ਵਜੇ ਬੰਦ ਕਰਨ ਦੇ ਆਦੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ ਤਾਂ ਜੋ ਇਨ੍ਹਾਂ ਅਦਾਰਿਆਂ ਵਿਚ ਕੰਮ ਕਰਨ ਵਾਲੇ ਲੋਕ 10 ਵਜੇ ਤੋਂ ਪਹਿਲਾਂ ਆਪਣੇ ਘਰਾਂ ਨੂੰ ਪਰਤ ਸਕਣ।

ਜ਼ਿਲ੍ਹੇ ਦੇ ਡੀ ਸੀ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਆਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਲਈ ਨਾਕਿਆਂ ਤੋਂ ਲੰਘਣ ਵਾਲੇ ਸਾਰੇ ਵਾਹਨ ਅਤੇ ਲੋਕਾਂ ਕੋਲੋਂ ਪੁੱਛ ਗਿੱਛ ਕੀਤੀ ਜਾਵੇਗੀ। ਇਸ ਰਾਤ ਦੇ ਕਰਫਿਊ ਵਿੱਚ ਐਮਰਜੈਂਸੀ ਸੇਵਾਵਾਂ, ਸਿਹਤ ਸੇਵਾਵਾਂ, ਸਬਜ਼ੀਆਂ ਅਤੇ ਫ਼ਲਾਂ ਦੀ ਸਪਲਾਈ, ਦੁੱਧ ਅਤੇ ਬੇਕਰੀ ਦੇ ਉਤਪਾਦਾਂ ਦੀ ਸਪਲਾਈ, ਸੀਜ਼ਨ ਦੀ ਖੇਤੀਬਾੜੀ ਨਾਲ ਸਬੰਧਤ ਸਪਲਾਈ ਨੂੰ ਰਾਹਤ ਦਿੱਤੀ ਗਈ ਹੈ।