ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਜਿੱਥੇ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਵੱਖ ਵੱਖ ਐਲਾਨ ਕੀਤੇ ਜਾ ਰਹੇ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਕਿਸਾਨ ਆਗੂਆਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਸੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤਕ
ਇਨ੍ਹਾਂ ਖੇਤੀ ਕਾਨੂੰਨਾ ਨੂੰ ਰੱਦ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਸਾਡਾ ਕਿਸਾਨੀ ਸੰਘਰਸ਼ ਇਸ ਤਰ੍ਹਾਂ ਹੀ ਸਾਡਾ ਕਿਸਾਨੀ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਹੁਣ ਸ਼ੁੱਕਰਵਾਰ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਉਸ ਤੋਂ ਪਹਿਲਾਂ ਹੀ ਤਿਆਰੀ ਕਰ ਲਓ। ਕਿਸਾਨਾਂ ਵੱਲੋਂ ਜਿੱਥੇ ਪਹਿਲਾਂ 23 ਮਾਰਚ ਨੂੰ ਵੱਖ-ਵੱਖ ਜਗ੍ਹਾ ਤੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਉੱਥੇ ਹੀ ਸਭ ਲੋਕਾਂ ਨੂੰ 26 ਮਾਰਚ ਨੂੰ ਭਾਰਤ ਬੰਦ ਕੀਤੇ ਜਾਣ ਦਾ ਸੱਦਾ ਵੀ ਦਿੱਤਾ ਗਿਆ ਹੈ। ਵੱਖ-ਵੱਖ ਸੰਸਥਾਵਾਂ ਵੱਲੋਂ ਆਪਣੇ ਆਪਣੇ ਹਿਸਾਬ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
26 ਮਾਰਚ ਨੂੰ ਸਾਰੇ ਭਾਰਤ ਨੂੰ ਮੁਕੰਮਲ ਤੌਰ ਤੇ ਬੰਦ ਰੱਖਿਆ ਜਾਵੇਗਾ ਤੇ ਸੜਕਾਂ ਤੇ ਕੋਈ ਵੀ ਆਵਾਜਾਈ ਨਹੀਂ ਚੱਲਣ ਦਿੱਤੀ ਜਾਵੇਗੀ। 26 ਮਾਰਚ ਨੂੰ ਭਾਰਤ ਬੰਦ ਦੌਰਾਨ ਦੁੱਧ ਦੀ ਸਪਲਾਈ ਅਤੇ ਸਬਜੀ ਮੰਡੀ ਨੂੰ ਵੀ ਬੰਦ ਰੱਖਿਆ ਜਾਵੇਗਾ। ਜਿਸ ਕਾਰਨ ਲੋਕਾਂ ਨੂੰ ਪਹਿਲਾਂ ਹੀ ਤਿਆਰੀ ਕਰ ਲੈਣੀ ਚਾਹੀਦੀ ਹੈ। ਉੱਥੇ ਹੀ 26 ਮਾਰਚ ਦੇ ਬੰਦ ਨੂੰ ਲੈ ਕੇ ਪਠਾਨਕੋਟ ਦੇ ਨਾਜ਼ਮਦੀਨਪੁਰ ਵਿਖੇ ਟਰੇਨਾਂ ਦੀ ਆਵਾਜਾਈ ਨੂੰ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਫ਼ਸਲ ਦੀ ਅਦਾਇਗੀ ਦੇ ਸਿੱਧੇ ਪੈਸੇ ਖਾਤਿਆਂ ਵਿਚ ਪਾਉਣ ਦੇ ਮਾਮਲੇ ਨੂੰ ਲੈ ਕੇ ਵੀ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਕਿਉਂਕਿ ਬਹੁਤ ਸਾਰੇ ਕਿਸਾਨਾਂ ਵੱਲੋਂ ਠੇਕੇ ਤੇ ਜ਼ਮੀਨ ਲੈ ਕੇ ਖੇਤੀ ਕੀਤੀ ਜਾਂਦੀ ਹੈ। 16 ਲੱਖ ਕਿਸਾਨ ਅਜਿਹੇ ਹਨ ਜਿਨ੍ਹਾਂ ਕੋਲ ਦੋ ਜਾਂ ਤਿੰਨ ਏਕੜ ਜ਼ਮੀਨ ਹੈ ਪਰ ਖੇਤੀ ਦੇ ਲਾਇਕ ਨਹੀਂ ਹੈ। ਉੱਥੇ ਹੀ 9 ਲੱਖ ਕਿਸਾਨ ਹੀ ਆਪਣੀ ਜ਼ਮੀਨ ਤੇ ਖੇਤੀ ਕਰਦੇ ਹਨ। ਪਰ ਸਰਕਾਰ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਪੈਸੇ ਪਾਉਣ ਲਈ ਅੜੀ ਹੋਈ ਹੈ। ਕਿਸਾਨਾਂ ਵੱਲੋਂ 23 ਮਾਰਚ ਨੂੰ ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਮਹਾਪੰਚਾਇਤ ਕਰਨ ਦਾ ਆਯੋਜਨ ਵੀ ਕੀਤਾ ਗਿਆ ਹੈ।
Previous Postਕਿਸਾਨ ਅੰਦੋਲਨ ਕਰਕੇ ਅੰਬਾਨੀ ਨੂੰ ਲੱਗ ਗਿਆ ਵੱਡਾ ਝਟੱਕਾ – ਆ ਗਈ ਇਹ ਵੱਡੀ ਖਬਰ
Next Postਹੁਣੇ ਹੁਣੇ ਚੋਟੀ ਦੇ ਇਸ ਮਸ਼ਹੂਰ ਬੋਲੀਵੁਡ ਐਕਟਰ ਦੀ ਵਿਗੜੀ ਸਿਹਤ ਹਸਪਤਾਲ ਕਰਾਇਆ ਗਿਆ ਦਾਖਲ , ਹੋ ਰਹੀਆਂ ਦੁਆਵਾਂ