ਸਾਵਧਾਨ : ਸੀਬੀਐਸਈ ਵਲੋਂ ਵਿਦਿਆਰਥੀਆਂ ਲਈ ਜਾਰੀ ਹੋਈ ਇਹ ਚੇਤਾਵਨੀ

ਆਈ ਤਾਜਾ ਵੱਡੀ ਖਬਰ

ਪੂਰੇ ਸੰਸਾਰ ਦੇ ਵਿੱਚ ਲਾਗ ਦੀ ਬਿਮਾਰੀ ਕੋਰੋਨਾ ਵਾਇਰਸ ਨੇ ਬਹੁਤ ਸਾਰੀਆਂ ਚੀਜ਼ਾਂ ਨੂੰ ਪ੍ਰਭਾਵਿਤ ਕੀਤਾ। ਦੇਸ਼ ਦੀ ਅਰਥ-ਵਿਵਸਥਾ ਤੋਂ ਲੈ ਕੇ ਰੋਜ਼ ਮਰਾ ਦੇ ਖਾਣ-ਪੀਣ ਦੀਆਂ ਚੀਜ਼ਾਂ ਇਸ ਨਾਲ ਪ੍ਰਭਾਵਿਤ ਹੋਈਆਂ। ਸਭ ਤੋਂ ਵੱਧ ਨੁਕਸਾਨ ਸਕੂਲ ਪੜ੍ਹਨ ਵਾਲੇ ਬੱਚਿਆਂ ਦਾ ਹੋਇਆ ਜਿਨ੍ਹਾਂ ਦੀ ਵਿੱਦਿਆ ਅੱਧ ਵਿਚਾਲੇ ਹੀ ਰਹਿ ਗਈ। ਪਰ ਸਰਕਾਰ ਦੇ ਯਤਨਾਂ ਜ਼ਰੀਏ ਸਕੂਲਾਂ ਵੱਲੋਂ ਆਨਲਾਈਨ ਕਲਾਸਾਂ ਦੇ ਮਾਧਿਅਮ ਰਾਹੀਂ ਬੱਚਿਆਂ ਨੂੰ ਮੁੜ ਤੋਂ ਵਿੱਦਿਆ ਦੇ ਨਾਲ ਜੋੜਿਆ ਗਿਆ। ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਵੱਲੋਂ ਵੀ ਬੱਚਿਆਂ ਦੀ ਪੜ੍ਹਾਈ ਉੱਪਰ ਖਾਸ ਤਵੱਜੋਂ ਦਿੱਤੀ ਗਈ ਹੈ।

ਪਰ ਇਸ ਸਮੇਂ ਸੋਸ਼ਲ ਮੀਡੀਆ ਦੇ ਉੱਪਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਕਲਾਸਾਂ ਦੇ ਲਈ ਅਗਲੇ ਸਾਲ ਹੋਣ ਜਾ ਰਹੀਆਂ ਪ੍ਰੀਖਿਆਵਾਂ ਬਾਰੇ ਬਹੁਤ ਸਾਰੀਆਂ ਗੱਲਾਂ ਸੁਣਨ ਵਿਚ ਆ ਰਹੀਆਂ ਹਨ। ਮੌਜੂਦਾ ਸਮੇਂ ਵਿਚ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਦੇ ਬਾਰੇ ਵਿਚ ਕਈ ਸਾਰੀਆਂ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ। ਇਨ੍ਹਾਂ ਅਫਵਾਹਾਂ ਨੂੰ ਫੈਲਾਉਣ ਦੇ ਲਈ ਸਮਾਜ ਵਿਰੋਧੀ ਅਨਸਰਾਂ ਵੱਲੋਂ ਇੱਕ ਨੋਟਿਸ ਤਿਆਰ ਕੀਤਾ ਹੋਇਆ ਹੈ ਜੋ ਬੜੀ ਤੇਜੀ ਦੇ ਨਾਲ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਿਹਾ ਹੈ।

ਜਿਸ ਵਿਚ ਸਾਲ 2021 ਵਿਚ ਹੋਣ ਜਾ ਰਹੀਆਂ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾ ਬਾਰੇ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਗਲਤ ਨੋਟਿਸ ਵਿੱਚ ਲਿਖਿਆ ਹੋਇਆ ਹੈ ਕਿ ਸੀਬੀਐਸਈ ਦੀਆਂ ਅਗਲੇ ਸਾਲ ਹੋਣ ਜਾ ਰਹੀਆਂ ਪ੍ਰੀਖਿਆਵਾਂ ਮਾਰਚ ਮਹੀਨੇ ਵਿਚ ਹੋਣਗੀਆਂ। ਪਰ ਇਹੋ ਜਿਹੀ ਕੋਈ ਵੀ ਜਾਣਕਾਰੀ ਸਿੱਖਿਆ ਵਿਭਾਗ ਵੱਲੋਂ ਸਪੱਸ਼ਟ ਰੂਪ ਵਿੱਚ ਜਾਰੀ ਨਹੀਂ ਕੀਤੀ ਗਈ।

ਇਨ੍ਹਾਂ ਖਬਰਾਂ ਦੇ ਤੇਜ਼ੀ ਨਾਲ ਵਾਇਰਲ ਹੋਣ ਕਾਰਨ ਸੀਬੀਐਸਈ ਬੋਰਡ ਨੂੰ ਤੁਰੰਤ ਹਰਕਤ ਵਿਚ ਆਉਣਾ ਪਿਆ ਅਤੇ ਵਿਦਿਆਰਥੀਆਂ ਨੂੰ ਸੂਚਿਤ ਕਰਨਾ ਪਿਆ। ਇਸ ਦੇ ਨਾਲ ਹੀ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ਉਪਰ ਵਾਇਰਲ ਹੋਈਆਂ ਤਸਵੀਰਾਂ ਜਾਂ ਵੀਡੀਓ ਉੱਪਰ ਅੱਖਾਂ ਬੰਦ ਕਰਕੇ ਯਕੀਨ ਨਾ ਕਰਨ। ਇਸ ਸਬੰਧੀ ਉਹ ਬੋਰਡ ਦੇ ਫੋਨ ਨੰਬਰਾਂ ਜਾਂ ਬੋਰਡ ਦੀ ਅਧਿਕਾਰਤ ਵੈਬਸਾਈਟ ਉਪਰ ਸੰਪਰਕ ਕਰਕੇ ਇਸ ਦੀ ਤਫਤੀਸ਼ ਕਰ ਲੈਣ। ਬੋਰਡ ਵੱਲੋਂ ਇਹ ਗੱਲ ਵੀ ਆਖੀ ਗਈ ਹੈ ਕਿ ਆਉਣ ਵਾਲੇ ਸਮੇਂ ਵਿਚ ਪ੍ਰੀਖਿਆਵਾਂ ਨਾਲ ਸਬੰਧਤ ਜਾਣਕਾਰੀ ਨੂੰ ਵਿਦਿਆਰਥੀਆਂ ਤੱਕ ਪੁੱਜਦੀ ਕਰ ਦਿੱਤੀ ਜਾਵੇਗੀ।