ਸਾਵਧਾਨ ਹੁਣ ਪੰਜਾਬ ਚ ਆਉਣ ਵਾਲਿਆਂ ਲਈ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ 18 ਸਾਲ ਤੋ 45 ਸਾਲ ਦੀ ਉਮਰ ਦੇ ਵਰਗ ਦੇ ਲੋਕਾਂ ਦਾ ਕਰੋਨਾ ਟੀਕਾਕਰਣ ਨੂੰ ਅੱਗੇ ਪਾ ਦਿੱਤਾ ਗਿਆ ਹੈ। ਕਿਉਂਕਿ ਪੰਜਾਬ ਵਿੱਚ ਕਰੋਨਾ ਵੈਕਸੀਨ ਦਾ ਸਟਾਕ ਖਤਮ ਹੋਣ ਕਾਰਨ ਇਸ ਵਰਗ ਦੇ ਲੋਕਾਂ ਨੂੰ ਕਰੋਨਾ ਦਾ ਟੀਕਾ ਲਗਵਾਉਣ ਲਈ ਇੰਤਜ਼ਾਰ ਕਰਨਾ ਪੈ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

ਸੂਬੇ ਅੰਦਰ ਜਿੱਥੇ ਸਰਕਾਰ ਵੱਲੋਂ ਪਹਿਲਾਂ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਸੀ। ਉਥੇ ਹੀ ਹਫਤਾਵਾਰੀ ਕਰਫਿਊ ਵੀ ਜਾਰੀ ਰਿਹਾ ਜਿੱਥੇ ਸ਼ਨੀਵਾਰ, ਐਤਵਾਰ ਨੂੰ ਸਭ ਕੁਝ ਬੰਦ ਰਹਿਣ ਕਾਰਨ ਕਾਫੀ ਲੋਕ ਪ੍ਰਭਾਵਿਤ ਹੋਏ ਹਨ। ਉਥੇ ਹੀ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ 15 ਮਈ ਤੱਕ ਲਈ ਕੁਝ ਹੋਰ ਖ਼ਾਸ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰ ਦਿੱਤਾ ਹੈ। ਉਥੇ ਹੀ ਪੰਜਾਬ ਵਿੱਚ ਲਾਗੂ ਕੀਤੇ ਗਏ ਲਾਕਡਾਊਨ ਦੌਰਾਨ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਖੁੱਲੇ ਰੱਖਣ ਦੀ ਛੋਟ ਦਿੱਤੀ ਗਈ ਹੈ।

ਤਾਂ ਜੋ ਲੋਕਾਂ ਨੂੰ ਰੋਜ਼ਮੱਰਾ ਦੀਆਂ ਚੀਜ਼ਾਂ ਦੀ ਵਰਤੋਂ ਕਰਨ ਵਿੱਚ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆ ਸਕੇ। ਹੁਣ ਪੰਜਾਬ ਚ ਆਉਣ ਵਾਲਿਆਂ ਲਈ ਹੋ ਗਿਆ ਇਹ ਐਲਾਨ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਸ਼ਾਮੀ ਸਖਤੀ ਨਾਲ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਪੰਜਾਬ ਵਿਚ ਦਾਖਲ ਹੋਣ ਵਾਲੇ ਲੋਕਾਂ ਲਈ ਸ਼ਖਤੀ ਨੂੰ ਵਧਾ ਦਿੱਤਾ ਗਿਆ ਹੈ। ਜਿਸ ਨਾਲ ਕਰੋਨਾ ਦੇ ਹੋਣ ਵਾਲੇ ਵਾਧੇ ਨੂੰ ਰੋਕਿਆ ਜਾ ਸਕੇ।

ਇਸ ਲਈ ਅੱਜ ਜਾਰੀ ਕੀਤੇ ਗਏ ਆਦੇਸ਼ ਦੇ ਅਨੁਸਾਰ ਹੁਣ ਪੰਜਾਬ ਵਿੱਚ ਆਉਣ ਵਾਲੇ ਲੋਕਾਂ ਨੂੰ ਆਪਣੇ ਨਾਲ ਪਿਛਲੇ 72 ਘੰਟੇ ਪਹਿਲਾਂ ਹੋਈ ਕੋਰੋਨਾ ਨੈਗੇਟਿਵ ਰਿਪੋਰਟ, ਅਤੇ ਕਰੋਨਾ ਟੀਕਾਕਰਨ ਦੇ ਸਰਟੀਫਿਕੇਟ ਨੂੰ ਲਿਆਉਣਾ ਜ਼ਰੂਰੀ ਹੋਵੇਗਾ। ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਦਾਖਲ ਹੋਣ ਵਾਲੇ ਯਾਤਰੀਆਂ ਉੱਪਰ ਇਹ ਨਿਯਮ ਲਾਗੂ ਕੀਤਾ ਗਿਆ ਹੈ।