ਤਾਜਾ ਵੱਡੀ ਖਬਰ
ਦੇਸ਼ ਅੰਦਰ ਪਹਿਲਾਂ ਹੀ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਅਤੇ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੂਬੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਵੱਲੋਂ ਸਮੇਂ ਸਮੇਂ ਤੇ ਕੋਈ ਨਾ ਕੋਈ ਉਪਰਾਲਾ ਕੀਤਾ ਜਾ ਰਿਹਾ ਹੈ। ਤੇ ਦੇਸ਼ ਦੀ ਸ਼ਾਂਤੀ ਵਿਵਸਥਾ ਨੂੰ ਬਣਾਈ ਰੱਖਣ ਲਈ ਬਹੁਤ ਸਾਰੀਆਂ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਈ ਵਾਰ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ,
ਜਿਸ ਲਈ ਅਜਿਹਿਆਂ ਨੂੰ ਠੱਲ੍ਹ ਪਾਉਣ ਵਾਸਤੇ ਸਰਕਾਰ ਵੱਲੋਂ ਕੁਝ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ ਤਾਂ ਜੋ ਅਪਰਾਧਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਹੁਣ ਪੰਜਾਬ ਚ ਇਥੇ ਕੱਲ ਰਾਤ 12 ਵਜੇ ਤੱਕ ਲਈ ਹੋ ਗਿਆ ਹੈ ਇਹ ਐਲਾਨ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਜਿਲ੍ਹਾ ਮਜਿਸਟਰੇਟ ਸੰਯਮ ਅਗਰਵਾਲ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਾਬਤਾ ਫੌਜ ਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ
ਜ਼ਿਲ੍ਹੇ ਅੰਦਰ 26 ਮਾਰਚ 2021 ਨੂੰ ਕੋਈ ਵੀ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਲਾਇਸੰਸੀ ਹ-ਥਿ-ਆ-ਰ ਆਪਣੇ ਕੋਲ ਨਹੀਂ ਲੈ ਕੇ ਕਿਤੇ ਵੀ ਜਾ ਸਕਦਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜ਼ਿਲੇ ਅੰਦਰ 26 ਮਾਰਚ 2021 ਨੂੰ ਸਵੇਰੇ 5 ਵਜੇ ਤੋਂ ਰਾਤ 12 ਵਜੇ ਤੱਕ ਲਾਗੂ ਰਹਿਣਗੇ। ਉਨ੍ਹਾਂ ਵੱਲੋਂ ਇਹ ਹੁਕਮ 26 ਮਾਰਚ 2021 ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਸ਼ਾਂਤ ਮਈ ਰੱਖਣ ਦੇ ਮੱਦੇ ਨਜ਼ਰ ਲਾਗੂ ਕੀਤੇ ਗਏ ਹਨ। ਇਹ ਹੁਕਮ ਭਾਰਤੀ ਸੈਨਾ , ਪੰਜਾਬ ਪੁਲਸ ਦੇ ਜਵਾਨਾਂ, ਰੇਲਵੇ ਪੁਲਿਸ ਦੇ ਜਵਾਨਾਂ, ਏਅਰ ਫੋਰਸ ਸੈਨਾ, ਪੈਰਾ-ਮਿਲਟਰੀ
ਫੋਰਸ, ਜੀ ਆਰ ਪੀ ਜਵਾਨਾਂ, ਪੈਸਕੋ ਦੇ ਜਵਾਨਾਂ,ਵੱਖ ਵੱਖ ਬੈਂਕਾਂ, ਪ੍ਰਾਈਵੇਟ ਅਦਾਰਿਆਂ ਵਿਚ ਕੰਮ ਕਰਦੇ ਸੁਰੱਖਿਆ ਕਰਮਚਾਰੀਆਂ ਤੇ ਲਾਗੂ ਨਹੀਂ ਕੀਤੇ ਜਾਣਗੇ। ਉਨ੍ਹਾਂ ਸਭ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਇਨ੍ਹਾਂ ਹੁਕਮਾ ਦੇ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਹ-ਥਿ-ਆ-ਰ ਨਾਲ ਲੈ ਕੇ ਚੱਲਣ ਦੀ ਮਨਾਹੀ ਕੀਤੀ ਗਈ ਹੈ। ਕੋਈ ਵੀ ਵਿਅਕਤੀ ਆਪਣਾ ਹ-ਥਿ-ਆ-ਰ ਲੈ ਕੇ ਕਿਤੇ ਵੀ ਆ ਜਾ ਨਹੀਂ ਸਕੇਗਾ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦਾ ਮਕਸਦ ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਬਣਾਈ ਰੱਖਣਾ ਹੈ।
Previous Postਖੁਸ਼ਖਬਰੀ :819 ਰੁਪਏ ਵਾਲਾ LPG ਗੈਸ ਸਲੰਡਰ ਸਿਰਫ 119 ਰੁਪਏ ਚ ਇਸ ਤਰੀਕੇ ਨਾਲ ਮਿਲ ਸਕਦਾ – ਦੇਖੋ ਪੂਰੀ ਖਬਰ
Next Postਭਾਰਤ ਬੰਦ ਦੇ ਬਾਰੇ ਚ ਆਈ ਇਹ ਵੱਡੀ ਖਬਰ – ਹੋ ਜਾਵੋ ਸਾਵਧਾਨ