ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜੇਕਰ ਪੇਂਡੂ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਪੇਂਡੂ ਖੇਤਰ ਵਿਚ ਕੋਰੋਨਾਵਾਇਰਸ ਦਾ ਪਸਾਰਾ ਲਗਾਤਾਰ ਹੋ ਰਿਹਾ ਹੈ। ਜਿਸ ਕਾਰਨ ਪ੍ਰਸ਼ਾਸਨ ਅਤੇ ਸਰਕਾਰ ਕਾਫ਼ੀ ਚਿੰਤਾ ਵਿਚ ਨਜ਼ਰ ਆ ਰਹੀ ਹੈ। ਕਿਉਂਕਿ ਪੰਜਾਬ ਦੀ ਜਿਆਦਾਤਰ ਆਬਾਦੀ ਪੇਂਡੂ ਖੇਤਰ ਨਾਲ ਸਬੰਧ ਰੱਖਦੀ ਹੈ। ਜਿਸ ਦੇ ਚੱਲਦਿਆਂ ਹੁਣ ਪ੍ਰਸ਼ਾਸ਼ਨ ਵੱਲੋਂ ਸਖਤੀ ਆਪਣਿਆਂ ਹੀ ਵੱਡਾ ਫੈਸਲਾ ਲਿਆ ਗਿਆ ਹੈ ਅਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਲਈ ਜੇਕਰ ਤੁਸੀਂ ਇਸ ਰਾਹੀਂ ਨਾਲ ਸਬੰਧ ਰੱਖਦੇ ਹੋਏ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਸ਼ਾਸਨ ਵੱਲੋਂ ਕਰੋਨਾ ਵਾਇਰਸ ਦੇ ਵਧੇਰੇ ਮਾਮਲੇ ਨੂੰ ਧਿਆਨ ਵਿਚ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਚਲਦਿਆਂ ਹੁਣ ਇਸ ਜ਼ਿਲ੍ਹੇ ਅਧੀਨ ਆਉਂਦੇ ਪਿੰਡਾਂ ਵਿਚ ਰਾਤ ਦੇ ਸਮੇਂ ਵਿਚ ਠੀਕਰੀ ਪਹਿਰੇ ਲਗਾਉਣ ਦਾ ਫੈਸਲਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਜਿਲ੍ਹਾ ਮੈਜਿਸਟ੍ਰੇਟ ਐਮ ਕੇ ਅਰਾਵਿੰਦ ਕੁਮਾਰ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਵਿੱਚ ਕਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵਧ ਰਹੇ ਹਨ।
ਜਿਸ ਕਾਰਨ ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਅਧੀਨ ਆਉਂਦੇ ਸਾਰੇ ਪਿੰਡਾਂ ਵਿੱਚ ਠੀਕਰੀ ਪਹਿਰੇ ਨੂੰ ਲਗਾਇਆ ਜਾਵੇਗਾ। ਇਸ ਦਾ ਸਮਾਂ ਸ਼ਾਮ 6 ਵਜੇ ਤੋਂ ਲੈ ਕੇ ਦੂਜੀ ਸਵੇਰ ਪੰਜ ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਹਫ਼ਤਾਵਾਰੀ ਕਰਫਿਊ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਖ਼ਤੀ ਦੇ ਹੁਕਮ ਦਿੱਤੇ ਗਏ ਹਨ। ਅਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਉਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਇਹ ਨਵੀਂ ਦਿਸ਼ਾ ਨਿਰਦੇਸ਼ 19 ਅਗਸਤ ਤੱਕ ਰਹਿਣਗੇ । ਦੱਸ ਦਈਏ ਕਿ ਇਸ ਅਨੁਸਾਰ ਪੁਲਿਸ ਵਿਭਾਗ, ਸਰਕਾਰੀ ਕਰਮਚਾਰੀ, ਮੈਡੀਕਲ ਸੇਵਾਵਾਂ, ਹੋਮ ਗਾਰਡ ਕਰਫਿਓ ਪਾਸ ਵਾਲੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਆਪਣੇ ਘਰਾਂ ਵਿਚ ਰਹਿਣ ਅਤੇ ਇਸ ਬਿਮਾਰੀ ਤੋਂ ਬਚਾਅ ਕਰਨ ਤਾਂ ਜੋ ਇਸ ਵਾਇਰਸ ਤੇ ਰੋਕਥਾਮ ਪਾਈ ਜਾ ਸਕੇ।
Previous Postਪੰਜਾਬ ਲਈ ਆਈ ਮਾੜੀ ਖਬਰ ਵਜਿਆ ਕੋਰੋਨਾ ਤੋਂ ਬਾਅਦ ਹੁਣ ਇਹ ਖਤਰੇ ਦਾ ਘੁੱਗੂ , ਸਰਕਾਰ ਪਈ ਚਿੰਤਾ ਚ
Next Postਪੰਜਾਬ : ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਜਿਲ੍ਹੇ ਚ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ