ਸਿੱਖਿਆ ਮੰਤਰਾਲੇ ਵਲੋਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਕਰਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਦਿਨ-ਬ-ਦਿਨ ਤੇਜ਼ ਹੁੰਦੀ ਜਾ ਰਹੀ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਆਉਣ ਵਾਲੇ ਦਿਨਾਂ ਲਈ ਵੀ ਸਖਤ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਦੇ ਕੇਸਾਂ ਨੂੰ ਵਧਣ ਤੋਂ ਰੋਕਣ ਲਈ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕੀਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਪੰਜਵੀਂ ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਏ ਤੋਂ ਬਿਨਾਂ ਹੀ ਅਗਲੀਆਂ ਕਲਾਸਾਂ ਵਿਚ ਕਰ ਦਿੱਤਾ ਗਿਆ ਹੈ।

ਸਿੱਖਿਆ ਮੰਤਰਾਲੇ ਵਲੋਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ , ਜਿਸ ਬਾਰੇ ਹੁਣ ਐਲਾਨ ਕੀਤਾ ਗਿਆ ਹੈ। ਦੇਸ਼ ਅੰਦਰ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਉਥੇ ਹੀ ਬੱਚਿਆਂ ਦੀ ਪੜ੍ਹਾਈ ਉਪਰ ਇਸ ਦਾ ਅਸਰ ਸਭ ਤੋਂ ਜ਼ਿਆਦਾ ਹੋ ਰਿਹਾ ਹੈ। ਦੇਸ਼ ਅੰਦਰ ਕਰੋਨਾ ਦੀ ਲਹਿਰ ਫਿਰ ਤੋਂ ਬਹੁਤ ਜ਼ਿਆਦਾ ਹਾਵੀ ਹੋ ਰਹੀ ਹੈ। ਕਰੋਨਾ ਦੀ ਦੂਜੀ ਲਹਿਰ ਨੂੰ ਸਿੱਖਿਆ ਮੰਤਰਾਲੇ ਵਲੋ ਮੱਦੇਨਜ਼ਰ ਰੱਖਦੇ ਹੋਏ ਮਈ ਵਿਚ ਹੋਣ ਵਾਲੀਆਂ ਸਾਰੀਆਂ ਆਫਲਾਈਨ ਪ੍ਰੀਖਿਆਵਾਂ ਨੂੰ ਫਿਰ ਤੋਂ ਮੁਲਤਵੀ ਕਰ ਦਿੱਤਾ ਹੈ।

ਦੇਸ਼ ਵਿੱਚ ਜਿੱਥੇ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਹੈ ਉਥੇ ਹੀ ਆਨਲਾਈਨ ਪ੍ਰੀਖਿਆਵਾਂ ਜਾਰੀ ਰੱਖੇ ਜਾਣ ਦੀ ਸੰਭਾਵਨਾ ਹੈ। ਦੇਸ਼ ਵਿਚ ਕੋਰੋਨਾ ਦੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਹੁਣ ਸਿੱਖਿਆ ਮੰਤਰਾਲੇ ਨੇ ਇਹ ਫ਼ੈਸਲਾ ਲਿਆ ਹੈ, ਕਿ ਹੁਣ ਵਿਦਿਆਰਥੀਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਪ੍ਰੀਖਿਆ ਨੂੰ ਮੁਲਤਵੀ ਕੀਤਾ ਜਾਵੇ। ਦੇਸ਼ ਅੰਦਰ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ l ਲੱਖ 68 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ, ਉੱਥੇ 3417 ਲੋਕਾਂ ਦੀ ਮੌਤ ਹੋ ਗਈ ਹੈ।

ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਚਲਦਿਆਂ ਸਿੱਖਿਆ ਮੰਤਰਾਲੇ ਨੇ ਮਈ ਵਿਚ ਹੋਣ ਵਾਲੀਆਂ ਸਾਰੀਆਂ ਆਫਲਾਈਨ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਵੱਲੋਂ ਇਹ ਆਦੇਸ਼ ਸਾਰੇ ਸੂਬਿਆਂ ਵਿੱਚ ਲਾਗੂ ਕੀਤਾ ਗਿਆ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।